ਕੈਪਟਨ ਭਲਕੇ ਸੋਮਵਾਰ ਨੂੰ ਲੈਣਗੇ ਘਟਨਾ ਸਥਾਨ ਦਾ ਜਾਇਜ਼ਾ
ਚੰਡੀਗੜ੍ਹ, 18 ਨਵੰਬਰ 2018 - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੱਲ੍ਹ ਦੁਪਹਿਰ ਪਿੰਡ ਅਡਲੀਵਾਲ ਦੇ ਨਿਰੰਕਾਰੀ ਭਵਨ 'ਚ ਹੋਏ ਗ੍ਰੇਨੇਡ ਹਮਲੇ ਦੀ ਜਗ੍ਹਾ ਦਾ ਜਾਇਜ਼ਾ ਲੈਣਗੇ । ਮੁੱਖ ਮੰਤਰੀ ਨੂੰ ਉੱਚ ਪੁਲਿਸ ਅਧਿਕਾਰੀਆਂ ਵੱਲੋਂ ਸੰਖੇਪ ਜਾਣਕਾਰੀ ਦਿੱਤੀ ਜਾਵੇਗੀ। ਇਸ ਦੌਰਾਨ ਉਹ ਜ਼ਖ਼ਮੀੀਆਂ ਨੂੰ ਵੀ ਮਿਲਣਗੇ।
ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਵਿਖੇ ਪਿੰਡ ਅਡਲੀਵਾਲਾ ਦੇ ਨਿਰੰਕਾਰੀ ਭਵਨ ਵਿਖੇ ਇੱਕ ਬੰਬ ਧਮਾਕੇ ਦੀ ਘਟਨਾ ਵਿੱਚ ਘੱਟ ਤੋਂ ਘੱਟ ਤਿੰਨ ਲੋਕ ਮਾਰੇ ਗਏ ਅਤੇ 20 ਜ਼ਖ਼ਮੀ ਹੋਏ ਸਨ।