ਚੰਡੀਗੜ੍ਹ, 19 ਨਵੰਬਰ 2018 - ਪੰਜਾਬ ਦੇ ਮੁੱਖ ਮੰਤਰੀ ਨੇ ਅਡਲੀਵਾਲ ਗ੍ਰਨੇਡ ਧਮਾਕੇ ਵਿਚ ਸ਼ਾਮਲ ਸ਼ੱਕੀ ਵਿਅਕਤੀਆਂ ਦੀ ਸੂਚਨਾ ਦੇਣ ਵਾਲੇ ਨੂੰ 50 ਲੱਖ ਰੁਪਏ ਦੇ ਇਨਾਮ ਐਲਾਨ ਕੀਤਾ ਹੈ। ਜਾਣਕਾਰੀ ਪੰਜਾਬ ਪੁਲਿਸ ਹੈਲਪਲਾਈਨ ਨੰਬਰ 181 'ਤੇ ਦਿੱਤੀ ਜਾ ਸਕਦਾ ਹੈ। ਸੂਚਨਾ ਦੇਣ ਵਾਲਿਆਂ ਦੀ ਪਛਾਣ ਗੁਪਤ ਰੱਖੀ ਜਾਵੇਗੀ।
ਐਨਆਈਏ ਦੀ ਟੀਮ ਨੇ ਬੀਤੀ ਦੇਰ ਰਾਤ ਧਮਾਕੇ ਵਾਲੀ ਥਾਂ ਦਾ ਦੌਰਾ ਕੀਤਾ ਅਤੇ ਆਪਣੇ ਖੋਜਕਰਤਾਵਾਂ ਅਤੇ ਵਿਸਫੋਟਕ ਮਾਹਰਾਂ ਦੇ ਨਾਲ ਪੰਜਾਬ ਡੀ.ਜੀ.ਪੀ. ਅਤੇ ਡੀ.ਜੀ. ਇੰਟੈਲੀਜੈਂਸ ਨਾਲ ਵਿਚਾਰ ਵਟਾਂਦਰਾ ਕੀਤਾ।