← ਪਿਛੇ ਪਰਤੋ
ਹੁਸ਼ਿਆਰਪੁਰ, 29 ਦਸੰਬਰ 2018 : ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਨੇ ਜ਼ਿਲ੍ਹੇ ਵਿੱਚ ਗਰਾਮ ਪੰਚਾਇਤਾਂ ਦੀ ਚੋਣ ਪ੍ਰਕ੍ਰਿਆ ਦੌਰਾਨ ਅਮਨ ਅਤੇ ਕਾਨੂੰਨ ਦੀ ਸਥਿਤੀ ਬਹਾਲ ਰੱਖਣ ਲਈ 30 ਦਸੰਬਰ ਨੂੰ ਵੋਟਾਂ ਵਾਲੇ ਦਿਨ ਡਰਾਈ ਡੇਅ ਘੋਸ਼ਿਤ ਕੀਤਾ ਹੈ। ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਪੈਂਦੀਆਂ ਗਰਾਮ ਪੰਚਾਇਤਾਂ ਦੇ ਅਧਿਕਾਰ ਖੇਤਰ ਵਿੱਚ 30 ਦਸੰਬਰ ਨੂੰ ਡਰਾਈ ਡੇਅ ਘੋਸ਼ਿਤ ਕਰਦਿਆਂ ਸ਼ਰਾਬ ਦੇ ਠੇਕੇ ਬੰਦ ਕਰਨ ਅਤੇ ਸ਼ਰਾਬ ਸਟੋਰ ਕਰਨ 'ਤੇ ਪੂਰਨ ਰੋਕ ਲਗਾ ਦਿੱਤੀ ਹੈ। ਇਹ ਹੁਕਮ ਹੋਟਲਾਂ, ਕਲੱਬਾਂ ਅਤੇ ਸ਼ਰਾਬ ਦੇ ਅਹਾਤਿਆ ਜਿਥੇ ਸ਼ਰਾਬ ਵੇਚਣ ਅਤੇ ਪੀਣ ਦੀ ਕਾਨੂੰਨੀ ਇਜਾਜ਼ਤ ਹੈ,'ਤੇ ਵੀ ਪੂਰਨ ਤੌਰ 'ਤੇ ਲਾਗੂ ਰਹੇਗਾ।
Total Responses : 265