ਨਵੀਂ ਦਿੱਲੀ, 15 ਫਰਵਰੀ 2019 - ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਸੈਮੀ ਹਾਈ ਸਪੀਡ ਟਰੇਨ 'ਵੰਦੇ ਭਾਰਤ ਐਕਸਪ੍ਰੈੱਸ' ਨੂੰ ਹਰੀ ਝੰਡੀ ਦਿਖਾਈ। ਇਸ ਮੌਕੇ ਉਨ੍ਹਾਂ ਨੇ ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ 'ਤੇ ਪਾਕਿਸਤਾਨ ਨੂੰ ਸਖ਼ਤ ਸੰਦੇਸ਼ ਦਿੱਤਾ ਅਤੇ ਕਿਹਾ ਕਿ ਅੱਤਵਾਦ ਦੇ ਸਰਪ੍ਰਸਤਾਂ ਨੂੰ ਇਸ ਦੀ ਕੀਮਤ ਚਕਾਉਣਗੀ ਪਵੇਗੀ।
ਪ੍ਰਧਾਨ ਮੰਤਰੀ ਮੋਦੀ ਨੇ ਅੱਤਵਾਦੀ ਹਮਲੇ 'ਚ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਅਤੇ ਕਿਹਾ ਕਿ ਉਨ੍ਹਾਂ ਨੇ ਦੇਸ਼ ਦੀ ਸੇਵਾ ਕਰਦਿਆਂ ਆਪਣੇ ਪ੍ਰਾਣ ਤਿਆਗ ਦਿੱਤੇ। ਉਨ੍ਹਾਂ ਕਿਹਾ ਕਿ ਦੁੱਖ ਦੀ ਇਸ ਘੜੀ ਉਨ੍ਹਾਂ ਦੀ ਹਮਦਰਦੀ ਸ਼ਹੀਦਾਂ ਦੇ ਪਰਿਵਾਰਾਂ ਨਾਲ ਹੈ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਫੌਜੀਆਂ ਦੀ ਬਹਾਦਰੀ 'ਤੇ ਪੂਰਾ ਭਰੋਸਾ ਹੈ।
ਮੋਦੀ ਨੇ ਕਿਹਾ ਕਿ ਸੁਰੱਖਿਆ ਬਲਾਂ ਨੂੰ ਪੂਰੀ ਸੁਤੰਤਰਤਾ ਦੇ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਦੇਸ਼ 'ਚ ਗੁੱਸਾ ਅਤੇ ਲੋਕਾਂ ਦਾ ਖ਼ੂਨ ਖੌਲ਼ ਰਿਹਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਤਵਾਦੀਆਂ ਦੇ ਸਰਪ੍ਰਸਤ ਬਹੁਤ ਵੱਡੀ ਗਲਤੀ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਹਮਲੇ ਨੂੰ ਅੰਜਾਮ ਦੇਣ ਵਾਲਿਆਂ ਨੂੰ ਸਜ਼ਾ ਜ਼ਰੂਰ ਮਿਲੇਗੀ ਅਤੇ ਉਨ੍ਹਾਂ ਨੂੰ ਇਸ ਦੀ ਬਹੁਤ ਵੱਡੀ ਕੀਮਤ ਚੁਕਾਉਣੀ ਪਵੇਗੀ।
ਵੀਡੀੳ ਦੇਖਣ ਲਈ ਹੇਠ ਲਿੰਕ 'ਤੇ ਕਲਿੱਕ ਕਰੋ :-
https://www.facebook.com/BabushahiDotCom/videos/242026150076251/