ਲੁਧਿਆਣਾ, 17 ਮਾਰਚ 2019 - ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵੱਲੋਂ ਅੱਜ ਆਮ ਆਦਮੀ ਪਾਰਟੀ ਨਾਲ ਆਪਣੇ ਗਠਜੋੜ ਹੋਣ ਬਾਰੇ ਸਪਸ਼ਟੀਕਰਨ ਦਿੰਦਿਆਂ ਕਿਹਾ ਕਿ 'ਆਪ' ਨਾਲ ਪਾਰਟੀ ਦਾ ਕੋਈ ਵੀ ਸਮਝੌਤਾ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਪਾਰਟੀ ਦੇ ਬੁਲਾਰੇ ਬੀਰ ਦਵਿੰਦਰ ਸਿੰਘ ਸ੍ਰੀ ਅਨੰਦਪੁਰ ਸਾਹਿਬ ਤੋਂ ਉਨ੍ਹਾਂ ਦੇ ਉਮੀਦਵਾਰ ਹੋਣਗੇ, ਤੇ ਇਸ ਮਾਮਲੇ 'ਚ ਉਹ ਕਿਸੇ ਪਾਰਟੀ ਨਾਲ ਵੀ ਸਮਝੌਤਾ ਨਹੀਂ ਕਰਨਗੇ।
ਇਸ ਮੌਕੇ ਸੇਵਾ ਸਿੰਘ ਸੇਖਵਾਂ ਨੇ ਕਿਹਾ ਕਿ ਉਨ੍ਹਾਂ ਨੂੰ ਬਹੁਤ ਹੀ ਜਲਦ ਚੋਣ ਨਿਸ਼ਾਨ ਵੀ ਮਿਲ ਜਾਏਗਾ ਤੇ ਉਹਨਾਂ ਦੀ ਪਾਰਟੀ ਇਕੱਲਿਆਂ ਹੀ ਪੰਜਾਬ 'ਚ ਚੋਣ ਲੜੇਗੀ।