(ਦੇਵਾਂ ਨੰਦ ਸ਼ਰਮਾ )
ਫਰੀਦਕੋਟ 25 ਮਾਰਚ 2019: ਜ਼ਿਲ•ੇ ਦੇ ਨੌਜਵਾਨ ਵੋਟਰਾਂ ਨੂੰ ਵੋਟ ਦੇ ਹੱਕ ਦੇ ਵੱਧ ਤੋਂ ਵੱਧ ਇਸਤੇਮਾਲ ਕਰਨ ਲਈ ਜਾਗਰੂਕ ਕਰਨ ਲਈ ਜ਼ਿਲ•ਾ ਪ੍ਰਸ਼ਾਸ਼ਨ ਵੱਲੋਂ ਚੋਣ ਕਮਿਸ਼ਨ ਭਾਰਤ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਿਸ਼ੇਸ਼ ਵੋਟਰ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਹ ਜਾਣਕਾਰੀ ਜ਼ਿਲ•ਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸ: ਗੁਰਲਵਲੀਨ ਸਿੰਘ ਸਿੱਧੂ ਨੇ ਦਿੱਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਾਰਤ ਦੁਨੀਆਂ ਦਾ ਸਭ ਤੋਂ ਵੱਡਾ ਲੋਕਤੰਤਰਕ ਦੇਸ਼ ਹੈ ਜਿਥੇ ਹਰੇਕ ਨੌਜਵਾਨ ਜਿਸਦੀ ਉਮਰ 18 ਸਾਲ ਹੋ ਜਾਂਦੀ ਹੈ ਵੋਟ ਬਣਾਉਣ ਅਤੇ ਆਪਣੀ ਵੋਟ ਪਾ ਕੇ ਮਰਜ਼ੀ ਦੀ ਸਰਕਾਰ ਚੁਣਦੇ ਹਨ। ਉਨ•ਾਂ ਦੱਸਿਆ ਕਿ ਚੋਣ ਕਮਿਸ਼ਨ ਭਾਰਤ ਦੇ ਆਦੇਸ਼ਾਂ ਅਨੁਸਾਰ ਆਮ ਲੋਕਾਂ ਨੂੰ ਆਪਣੀ ਵੋਟ ਦੇ ਹੱਕ ਪ੍ਰਤੀ ਜਾਗਰੂਕ ਕਰਨ ਤੋਂ ਇਲਾਵਾ ਨਵੇਂ ਬਣੇ ਨੌਜਵਾਨ ਵੋਟਰਾਂ ਨੂੰ ਵੀ ਵੱਧ ਤੋਂ ਵੱਧ ਵੋਟਾਂ ਬਣਾਉਣ ਅਤੇ ਵੋਟ ਦੇ ਹੱਕ ਦਾ ਸਹੀ ਇਸਤੇਮਾਲ ਕਰਨ ਪ੍ਰਤੀ ਜਾਗਰੂਕ ਕਰਨਾ ਹੈ।
ਡਿਪਟੀ ਕਮਿਸ਼ਨਰ ਸ:ਗੁਰਲਵਲੀਨ ਸਿੰਘ ਸਿੱਧੂ ਨੇ ਅੱਗੇ ਦੱਸਿਆ ਕਿ ਸਿਸਟੇਮੈਟਿਕ ਵੋਟਰਜ ਐਜੂਕੇਸ਼ਨ ਐਂਡ ਇਲੈਕਟ੍ਰੋਰਲ ਪਾਰਟੀਸਪੇਸ਼ਨ (ਸਵੀਪ) ਮੁਹਿੰਮ ਤਹਿਤ ਨੌਜਵਾਨ ਵੋਟਰਾਂ ਨੂੰ ਉਤਸ਼ਾਹਿਤ ਕਰਨ ਲਈ ਜਿਥੇ ਸਾਰੀਆਂ ਸਿੱਖਿਆ ਸੰਸਥਾਵਾਂ ਵਿਚ ਬਰਾਂਡ ਅੰਬੈਸਡਰ ਬਣਾ ਕੇ ਪੇਟਿੰਗ,ਰੰਗੋਲੀ, ਭਾਸ਼ਨ ਆਦਿ ਮੁਕਾਬਲੇ ਕਰਵਾਏ ਜਾ ਰਹੇ ਹਨ, ਉਥੇ ਹੀ ਸੈਮੀਨਾਰਾਂ ਰਾਹੀਂ ਵੀ ਵੋਟ ਦੇ ਹੱਕ ਦੇ ਵੱਧ ਤੋਂ ਵੱਧ ਇਸਤੇਮਾਲ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ•ਾਂ ਕਿਹਾ ਕਿ ਨਹਿਰੂ ਯੁਵਾ ਕੇਂਦਰ, ਯੁਵਕ ਸੇਵਾਵਾਂ ਵਿਭਾਗ ਵੱਲੋਂ ਵੀ ਯੂਥ ਕਲੱਬਾਂ ਦੀ ਲੋਕਾਂ ਨੂੰ ਵੱਧ ਤੋਂ ਵੱਧ ਵੋਟ ਦੇ ਹੱਕ ਪ੍ਰਤੀ ਜਾਗਰੂਕ ਕਰਨ ਲਈ ਮੱਦਦ ਲਈ ਜਾ ਰਹੀ ਹੈ। ਉਨ•ਾਂ ਸਮੂਹ ਰਾਜਨੀਤਿਕ ਪਾਰਟੀਆਂ, ਸਵੈ-ਸੇਵੀ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ ਚੋਣਾਂ ਦੌਰਾਨ 100 ਪ੍ਰਤੀਸ਼ਤ ਵੋਟਰਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ। ਉਨ•ਾਂ ਲੋਕਾਂ ਨੂੰ ਯਕੀਨ ਦਿਵਾਇਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣਾਂ ਪੂਰੀ ਤਰ•ਾਂ ਨਿਰਪੱਖ, ਪਾਰਦਰਸ਼ੀ ਤੇ ਬਿਨਾ ਡਰ, ਭੈਅ ਦੇ ਕਰਵਾਈਆਂ ਜਾਣਗੀਆਂ।