← ਪਿਛੇ ਪਰਤੋ
ਹੁਸ਼ਿਆਰਪੁਰ, 27 ਮਾਰਚ 2019: ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਕੀਤੀ ਗਈ ਸੀ-ਵਿਜ਼ੀਲ ਐਪ ਰਾਹੀਂ ਪ੍ਰਾਪਤ ਹੋਈ ਸ਼ਿਕਾਇਤ ਤਹਿਤ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਵਿਚ ਆਮ ਆਦਮੀ ਪਾਰਟੀ ਵਲੋਂ ਆਦਰਸ਼ ਚੋਣ ਜ਼ਾਬਤਾ ਦੀ ਉਲੰਘਣਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸ਼ਿਕਾਇਤ ਦੇ ਆਧਾਰ 'ਤੇ ਸਬੰਧਤ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ ਸਹਾਇਕ ਰਿਟਰਨਿੰਗ ਅਫ਼ਸਰ ਵਲੋਂ ਪਾਰਟੀ ਪ੍ਰਧਾਨ ਨੂੰ ਨੋਟਿਸ ਜਾਰੀ ਕਰਕੇ 28 ਮਾਰਚ ਤੱਕ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਹੈ। ਸਹਾਇਕ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ ਹੁਸ਼ਿਆਰਪੁਰ ਸ਼੍ਰੀ ਅਮਿਤ ਸਰੀਨ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਸੀ-ਵਿਜ਼ੀਲ ਐਪ 'ਤੇ ਪ੍ਰਾਪਤ ਹੋਈ ਸ਼ਿਕਾਇਤ ਦੇ ਆਧਾਰ 'ਤੇ ਫਲਾਇੰਗ ਸਕੁਐਡ ਟੀਮ ਨੇ ਸ਼ਿਕਾਇਤ ਵਿਚ ਦਰਜ ਸਥਾਨਾਂ ਦੇ ਮੌਕਾ ਦੇਖਿਆ। ਉਨ•ਾਂ ਦੱਸਿਆ ਕਿ ਇਸ ਦੌਰਾਨ ਪਾਇਆ ਗਿਆ ਕਿ ਆਮ ਆਦਮੀ ਪਾਰਟੀ ਦੇ 16 ਪੋਸਟਰ ਰਾਮ ਕਲੋਨੀ ਕੈਂਪ ਦੇ ਬੱਸ ਅੱਡੇ 'ਤੇ, 16 ਪੋਸਟਰ ਫੂਡ ਕਰਾਫਟ ਇੰਸਟੀਚਿਊਟ ਦੀ ਦੀਵਾਰ 'ਤੇ ਅਤੇ ਇਕ ਪੋਸਟਰ ਪ੍ਰਾਈਵੇਟ ਬਿਲਡਿੰਗ 'ਤੇ ਲੱਗੇ ਹੋਏ ਸਨ। ਉਨ•ਾਂ ਦੱਸਿਆ ਕਿ ਆਦਰਸ਼ ਚੋਣ ਜ਼ਾਬਤਾ ਦੀ ਉਲੰਘਣਾ 'ਤੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਨੂੰ ਨੋਟਿਸ ਜਾਰੀ ਕਰਕੇ 28 ਮਾਰਚ ਨੂੰ ਦੁਪਹਿਰ 12 ਵਜੇ ਤੋਂ ਪਹਿਲਾਂ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਹੈ।
Total Responses : 265