ਪਿੰਡ ਕਪੂਰੀ ਵਿਖੇ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਵਿਧਾਇਕ ਮਦਨ ਲਾਲ ਜਲਾਲਪੁਰ।
ਘਨੌਰ, 27 ਮਾਰਚ (ਕੁਲਵੰਤ ਸਿੰਘ ਬੱਬੂ )
ਕਾਂਗਰਸ ਹੀ ਇਕੋ^ਇਕ ਅਜਿਹੀ ਪਾਰਟੀ ਹੈ ਜਿਸ ਨੇ ਦੇਸ਼ ਦੇ ਗਰੀਬਾਂ ਅਤੇ ਕਿਸਾਨਾਂ ਦੀ ਬਾਂਹ ਫੜ੍ਹੀ ਹੈ ਤੇ ਇਤਿਹਾਸ ਗਵਾਹ ਹੈ ਕਿ ਅੱਜ ਤੱਕ ਕਾਂਗਰਸ ਤੋਂ ਇਲਾਵਾ ਕਿਸੇ ਵੀ ਪਾਰਟੀ ਦੀ ਸਰਕਾਰ ਨੇ ਨਾ ਤਾਂ ਕਿਸਾਨਾਂ ਦਾ ਕਰਜ਼ਾ ਮਾਫ਼ ਕੀਤਾ ਹੈ ਤੇ ਨਾ ਹੀ ਗਰੀਬ ਵਰਗ ਦੇ ਭਲੇ ਲਈ ਸੋਚਿਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਘਨੌਰ ਦੇ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਅੱਜ ਪਿੰਡ ਕਪੂਰੀ, ਕਮਾਲਪੁਰ, ਝਾੜਵਾਂ, ਸਰਾਲਾਂ ਕਲਾਂ ਤੇ ਸਰਾਲਾਂ ਖੁਰਦ ਵਿਖੇ ਕਾਂਗਰਸੀ ਵਰਕਰਾਂ ਦੀਆਂ ਮੀਟਿੰਗਾਂ ਦੌਰਾਨ ਹੋਏ ਭਰਵੇਂ ਇਕੱਠਾਂ ਨੂੰ ਸੰਬੋਧਨ ਕਰਦਿਆਂ ਕੀਤਾ।ਵਿਧਾਇਕ ਜਲਾਲਪੁਰ ਨੇ ਕਿਹਾ ਕਿ ਲੰਘੇ ਕੱਲ੍ਹ ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਨੇ ਐਲਾਨ ਕੀਤਾ ਹੈ ਕਿ ਕੇਂਦਰ ਵਿਚ ਕਾਂਗਰਸ ਦੀ ਸਰਕਾਰ ਬਣੀ ਤਾਂ ਹਰ ਸਾਲ ਦੇਸ਼ ਦੇ 5 ਕਰੌੜ ਗਰੀਬ ਪਰਿਵਾਰਾਂ ਨੂੰ 72 ਹਜ਼ਾਰ ਰੁਪਏ ਦੇਵੇਗੀ ਜੋ ਸਿੱਧੇ ਗਰੀਬ ਪਰਿਵਾਰਾਂ ਦੇ ਖਾਤਿਆਂ ਵਿਚ ਪਾਏ ਜਾਇਆ ਕਰਨਗੇ।ਜਲਾਲਪੁਰ ਨੇ ਕਿਹਾ ਕਿ ਜਿਸ ਤਰ੍ਹਾਂ ਸੱਤਾ ਵਿਚ ਰਹਿੰਦਿਆਂ ਕਾਂਗਰਸ ਸਰਕਾਰ ਵਲੋਂ ਮਨਰੇਗਾ, ਇੰਦਰਾ ਅਵਾਸ ਯੋਜਨਾ ਸਮੇਤ ਗਰੀਬ ਵਰਗ ਲਈ ਅਨੇਕਾਂ ਸਕੀਮਾਂ ਚਲਾਈਆਂ ਗਈਆਂ ਸਨ, ਹੁਣ ਉਸ ਤਰ੍ਹਾਂ ਕਾਂਗਰਸ ਸਰਕਾਰ ਬਣਨ ਤੋਂ ਤੁਰੰਤ ਬਾਅਦ ਗਰੀਬ ਪਰਿਵਾਰਾਂ ਦੇ ਖਾਤਿਆਂ ਵਿਚ 72 ਹਜ਼ਾਰ ਰੁਪਏ ਸਲਾਨਾ ਪਾਏ ਜਾਇਆ ਕਰਨਗੇ।ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਨੇ 2 ਸਾਲਾਂ ਵਿਚ ਕਿਸਾਨਾਂ ਤੇ ਗਰੀਬ ਪਰਿਵਾਰਾਂ ਦਾ ਕਰਜ਼ਾ ਮਾਫ਼ ਕਰਕੇ ਮਿਸ਼ਾਲ ਪੈਦਾ ਕੀਤੀ ਹੈ, ਜਿਸ ਦੇ ਚਲਦਿਆਂ ਸੂਬੇ *ਚ ਕਾਂਗਰਸ ਪਾਰਟੀ ਦੀ ਹੁੂੰਝਾ ਫੇਰ ਜਿੱਤ ਹੋਵੇਗੀ।ਇਸ ਦੌਰਾਨ ਵਿਧਾਇਕ ਜਲਾਲਪੁਰ ਵਲੋਂ ਉਕਤ ਪਿੰਡਾਂ ਦੇ ਵਸਨੀਕਾਂ ਨੂੰ ਕਾਂਗਰਸੀ ਪਾਰਟੀ ਦੀ ਸੰਭਾਵੀ ਉਮੀਦਵਾਰ ਮਹਾਰਾਣੀ ਪ੍ਰਨੀਤ ਕੌਰ ਦੇ ਹੱਕ ਵਿਚ ਡੱਟ ਕੇ ਵੋਟਾਂ ਪਾਉਣ ਦੀ ਅਪੀਲ ਵੀ ਕੀਤੀ ਗਈ।ਇਸ ਮੌਕੇ ਅਮਰੀਕ ਸਿੰਘ ਖਾਨਪੁਰ, ਹਰਵਿੰਦਰ ਸਿੰਘ ਕਾਮੀਂ, ਪਰਮਿੰਦਰ ਸਿੰਘ ਲਾਲੀ, ਡਿੰਪਲ ਚਪੜ੍ਹ, ਜਗਰੂਪ ਸਿੰਘ ਹੈਪੀ ਸੇਹਰਾ, ਪਵਿੱਤਰ ਸਿੰਘ ਕਮਾਲਪੁਰ ਸਰਪੰਚ, ਚੰਦ ਸਿੰਘ ਕਪੂਰੀ ਸਰਪੰਚ, ਬਲਜੀਤ ਸਿੰਘ ਸਰਾਲਾ ਸਰਪੰਚ, ਕੁਲਬੀਰ ਸਰਾਲਾ, ਅਰਜੀਤ ਸਿੰਘ ਸਰਪੰਚ ਸਰਾਲਾ ਖੁਰਦ ਸਮੇਤ ਵੱਡੀ ਗਿਣਤੀ ਕਾਂਗਰਸੀ ਆਗੂ ਤੇ ਵਰਕਰ ਮੌਜੂਦ ਸਨ।