← ਪਿਛੇ ਪਰਤੋ
ਚੰਡੀਗੜ੍ਹ 30 ਮਾਰਚ 2019: ਸੁਖਪਾਲ ਖਹਿਰਾ , ਡਾ ਗਾਂਧੀ ਅਤੇ ਸਿਮਰਜੀਤ ਸਿੰਘ ਬੈਂਸ ਦੀ ਅਗਵਾਈ ਵਾਲੇ ਪੰਜਾਬ ਡੈਮੋਕ੍ਰੇਟਿਕ ਅਲਾਇੰਸ ( ਪੀ ਡੀ ਏ ) ਨੇ ਗਾਇਕ ਜੱਸੀ ਜਸਰਾਜ ਨੂੰ ਲੋਕ ਸਭਾ ਸੀਟ ਸੰਗਰੂਰ ਤੋਂ ਆਪਣਾ ਉਮੀਦਵਾਰ ਐਲਾਨਿਆ ਹੈ । ਲੁਧਿਆਣਾ ਤੋਂ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਬੈਂਸ ਨੇ ਇਹ ਐਲਾਨ ਕੀਤਾ ਹੈ। ਜੱਸੀ ਜਸਰਾਜ ਨੇ ਸਾਲ 2014 ‘ਚ ਆਮ ਆਦਮੀ ਪਾਰਟੀ ਦੀ ਟਿਕਟ ਤੋਂ ਬਠਿੰਡਾ ਤੋਂ ਚੋਣ ਲੜੀ ਸੀ ਪਰ ਹਰਸਿਮਰਤ ਬਾਦਲ ਤੋਂ ਹਾਰ ਗਏ ਸਨ। ਜੱਸੀ ਜਸਰਾਜ ਆਮ ਆਦਮੀ ਪਾਰਟੀ ਤੋਂ ਬਾਗ਼ੀ ਹੋ ਗਏ ਸਨ ਅਤੇ ਹੁਣ ਉਹ ਸੰਗਰੂਰ ਲੋਕ ਸਭਾ ਸੀਟ ਤੋਂ ‘ਆਪ’ ਦੇ ਪੰਜਾਬ ਪ੍ਰਧਾਨ ਤੇ ਮੌਜੂਦਾ ਐਮਪੀ ਭਗਵੰਤ ਮਾਨ ਨੂੰ ਟੱਕਰ ਦੇਣਗੇ। ਸਮਝਿਆ ਇਹ ਜਾਂ ਰਿਹਾ ਹੈ ਕਿ ਉਹ ਮਾਨ ਦੀਆਂ ਜੜ੍ਹਾਂ 'ਚ ਤੇਲ ਦੇਣ ਦਾ ਕੰਮ ਕਰਨਗੇ .
Total Responses : 265