ਰੂਪਨਗਰ 31 ਮਾਰਚ 2019: ਖੇਡ ਵਿਭਾਗ ਪੰਜਾਬ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਡੇਲੀ ਵਰਲਡ ਕਮਿਊਨੀਕੇਸ਼ਨ ਦੇ ਸਹਿਯੋਗ ਨਾਲ ਸਾਰੇ ਜ਼ਿਲ੍ਹਾ ਹੈੱਡਕੁਆਰਟਰਜ਼ ਦੀ ਤਰ੍ਹਾਂ 550 ਵੀਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸ਼ਤਾਬਦੀ ਸਮਾਰੋਹ ਉੱਤੇ 5 ਕਿ.ਮੀ. ਅਤੇ 10 ਕਿ.ਮੀ.ਮੈਰਾਥਨ ਦੌੜ ਆਯੋਜਿਤ ਕਰਵਾਈ ਗਈ। ਇਸ ਮੈਰਾਥਨ ਦੌੜ ਦਾ ਮੁੱਖ ਮੰਤਵ ਲੋਕਾਂ ਨੂੰ ਵੋਟਾਂ ਪ੍ਰਤੀ ਜਾਗਰੂਕ ਕਰਨਾ ਸੀ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਚੋਣ ਕਮਿਸ਼ਨ ਦੀ ਟੀਮ ਦੁਆਰਾ ਈ.ਵੀ.ਐਮ. ਮਸ਼ੀਨਾਂ ਰਾਹੀਂ ਵੋਟ ਪਾਉਣ ਦਾ ਨਮੂਨਾ ਪੇਸ਼ ਕੀਤਾ ਗਿਆ। ਇਸ ਮੈਰਾਥਨ ਦੌੜ ਵਿੱਚ ਲਗਭਗ 800 ਲੜਕੇ ਅਤੇ ਲੜਕੀਆਂ ਨੇ ਭਾਗ ਲਿਆ। ਇਸ ਮੌਕੇ ਤੇ ਡਿਪਟੀ ਕਮਿਸ਼ਨਰ ਡਾਕਟਰ ਸੁਮਿਤ ਕੁਮਾਰ ਜਾਰੰਗਲ ਮੁੱਖ ਮਹਿਮਾਨ ਦੇ ਤੌਰ ਤੇ ਪਹੁੰਚੇ ਅਤੇ ਉਨ੍ਹਾਂ ਦੇ ਨਾਲ ਸ਼੍ਰੀਮਤੀ ਹਰਜੋਤ ਕੌਰ ਐਸ.ਡੀ.ਐਮ. ਰੂਪਨਗਰ ਵੀ ਹਾਜ਼ਿਰ ਸਨ। ਡਿਪਟੀ ਕਮਿਸ਼ਨਰ ਦੁਆਰਾ 10 ਕਿ.ਮੀ. ਦੀ ਮੈਰਾਥਨ ਦੌੜ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ ਅਤੇ ਸ਼੍ਰੀਮਤੀ ਹਰਜੋਤ ਕੌਰ ਐਸ.ਡੀ.ਐਮ. ਰੂਪਨਗਰ ਜੀ ਦੁਆਰਾ 5 ਕਿ.ਮੀ. ਦੀ ਦੌੜ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਦੇ ਨਾਲ-ਨਾਲ ਖੇਡ ਵਿਭਾਗ ਪੰਜਾਬ ਦੇ ਸਾਬਕਾ ਡਿਪਟੀ ਡਾਇਰੈਕਟਰ ਸ਼੍ਰੀ ਸੁਰਜੀਤ ਸਿੰਘ ਸੰਧੂ ਵੀ ਬੱਚਿਆਂ ਨੂੰ ਉਤਸ਼ਾਹਿਤ ਕਰਨ ਲਈ ਪਹੁੰਚੇ। ਭਾਗ ਲੈਣ ਵਾਲੇ ਸਾਰੇ ਖਿਡਾਰੀਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਡ ਵਿਭਾਗ ਵੱਲੋਂ ਰਿਫਰੈਸ਼ਮੈਂਟ ਅਤੇ ਟੀ-ਸ਼ਰਟ ਦਿੱਤੀਆਂ ਗਈਆਂ ਗਈ। ਪਹਿਲੇ, ਦੂਜੇ ਅਤੇ ਤੀਜੇ ਸਥਾਨ ਤੇ ਆਉਣ ਵਾਲੇ ਖਿਡਾਰੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਵੀ ਦਿੱਤੇ ਗਏ।
ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਸ਼੍ਰੀਮਤੀ ਸ਼ੀਲ ਭਗਤ ਦੁਆਰਾ ਮੁੱਖ ਮਹਿਮਾਨਾਂ ਦਾ ਸਵਾਗਤ ਅਤੇ ਇਸ ਸ਼ੁੱਭ ਮੌਕੇ ਉੱਤੇ ਆਉਣ ਤੇ ਧੰਨਵਾਦ ਕੀਤਾ ਗਿਆ। ਇਸ ਤੋਂ ਇਲਾਵਾ ਜ਼ਿਲ੍ਹਾ ਖੇਡ ਵਿਭਾਗ ਦੇ ਸਮੂਹ ਕੋਚਿਜ ਸ਼੍ਰੀ ਸੁਖਦੇਵ ਸਿੰਘ,ਸ਼੍ਰੀ ਅਮਰਜੀਤ ਸਿੰਘ,ਸ਼੍ਰੀ ਜਸਵਿੰਦਰ ਸਿੰਘ ਫੁੱਟਬਾਲ ਕੋਚ, ਸ਼੍ਰੀ ਜਗਜੀਵਨ ਸਿੰਘ ਰੋਇੰਗ ਕੋਚ, ਸ਼੍ਰੀ ਇੰਦਰਜੀਤ ਸਿੰਘ ਹਾਕੀ ਕੋਚ, ਸ਼੍ਰੀ ਤੁਲਸੀ ਰਾਮ ਤੇ ਤੇਜਵੀਰ ਸਿੰਘ ਹੈਂਡਬਾਲ ਕੋਚ, ਸ਼੍ਰੀ ਸ਼ੈਰਿਨਪ੍ਰੀਤ ਸਿੰਘ ਤੈਰਾਕੀ ਕੋਚ, ਸ਼੍ਰੀ ਸੰਜੀਵ ਸ਼ਰਮਾ ਜੂਡੋ ਕੋਚ, ਸ਼੍ਰੀਮਤੀ ਗੁਰਜੀਤ ਕੌਰ ਬਾਕਸਿੰਗ ਕੋਚ, ਸ਼੍ਰੀਮਤੀ ਹਰਵਿੰਦਰ ਕੌਰ ਕਬੱਡੀ ਕੋਚ, ਮਿਸ ਹਰਵਿੰਦਰ ਕੌਰ ਵਾਲੀਬਾਲ ਕੋਚ, ਸ਼੍ਰੀਮਤੀ ਵੰਦਨਾ ਬਾਹਰੀ ਅਤੇ ਸ਼੍ਰੀ ਰੁਪੇਸ਼ ਕੁਮਾਰ ਬਾਸਕਟਬਾਲ ਕੋਚ, ਸ਼੍ਰੀ ਹਰਿੰਦਰ ਸਿੰਘ ਕੁਸ਼ਤੀ ਕੋਚ ਅਤੇ ਈਸ਼ੂ ਠਾਕੁਰ, ਸੋਭਾਗਿਆ ਵਰਮਾ ਆਦਿ ਹਾਜ਼ਿਰ ਸਨ।