ਨਿਰਵਿਘਣ ਖਰੀਦ ਨੂੰ ਯਕੀਨੀ ਬਨਾਉਣ ਵਾਸਤੇ ਉਨ•ਾਂ ਨੂੰ ਆਖਿਆ
ਚੰਡੀਗੜ•, 11 ਅਪ੍ਰੈਲ 2019: ਆੜ•ਤੀਆਂ ਦੇ ਸ਼ੰਕਿਆ ਨੂੰ ਦੂਰ ਕਰਦੇ ਹੋਏ ਪੰਜਾਬ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੇ ਉਨ•ਾਂ ਨੂੰ ਭਰੋਸਾ ਦਿਵਾਇਆ ਹੈ ਕਿ ਹਾੜ•ੀ ਦੇ ਚਾਲੂ ਮੰਡੀ ਸੀਜ਼ਨ ਦੌਰਾਨ ਭੁਗਤਾਨ ਦੀ ਪ੍ਰਚਲਿਤ ਪ੍ਰਣਾਲੀ ਨੂੰ ਜਾਰੀ ਰੱਖਿਆ ਜਾਵੇਗਾ ਅਤੇ ਕਿਸਾਨਾਂ ਨੂੰ ਆੜ•ਤੀਆਂ ਦੇ ਰਾਹੀਂ ਸਮੇਂ ਸਿਰ ਭੁਗਤਾਨ ਯਕੀਨੀ ਬਣਾਇਆ ਜਾਵੇਗਾ।
ਇਸ ਦਾ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੁੱਖ ਸਕੱਤਰ ਨੇ ਕਿਸਾਨਾਂ ਦਾ ਉਤਪਾਦ ਖਰੀਦਣ ਤੋਂ 24 ਘੰਟੇ ਦੇ ਅੰਦਰ ਉਨ•ਾਂ ਨੂੰ ਭੁਗਤਾਨ ਯਕੀਨੀ ਬਣਾਉਣ ਵਾਸਤੇ ਵੀ ਖੁਰਾਕ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ। ਉਨ•ਾਂ ਨੇ ਖਰੀਦ ਪ੍ਰਕਿਰਿਆ ਵਿੱਚ ਮੁਕੰਮਲ ਪਾਰਦਰਸ਼ਿਤਾ ਅਤੇ ਕੁਸ਼ਲਤਾ ਨੂੰ ਬਣਾਈ ਰੱਖਣ ਲਈ 'ਜੇ' ਫਾਰਮ ਨੂੰ ਯਕੀਨੀ ਬਣਾਉਣ ਵਾਸਤੇ ਵੀ ਵਧੀਕ ਮੁੱਖ ਸਕੱਤਰ (ਵਿਕਾਸ) ਨੂੰ ਨਿਰਦੇਸ਼ ਦਿੱਤੇ ਹਨ।
ਆੜ•ਤੀ ਐਸੋਸੀਏਸ਼ਨ ਵੱਲੋਂ ਉਠਾਏ ਗਏ ਇਕ ਹੋਰ ਮੁੱਦੇ ਦੇ ਸਬੰਧ ਵਿੱਚ ਮੁੱਖ ਸਕੱਤਰ ਨੇ ਉਨ•ਾਂ ਨੂੰ ਭਰੋਸਾ ਦਿਵਾਇਆ ਕਿ ਮਜ਼ਦੂਰੀ ਅਤੇ ਦਾਮੀ ਦਾ ਸਮੇਂ ਸਿਰ ਭੁਗਤਾਨ ਕੀਤਾ ਜਾਵੇਗਾ। ਉਨ•ਾਂ ਨੇ ਇਸ ਨੂੰ ਯਕੀਨੀ ਬਣਾਉਣ ਵਾਸਤੇ ਵੀ ਵਿਭਾਗ ਨੂੰ ਨਿਰਦੇਸ਼ ਦਿੱਤੇ।
ਚਾਲੂ ਹਾੜ•ੀ ਸੀਜ਼ਨ ਦੇ ਦੌਰਾਨ ਮੰਡੀਆਂ ਵਿੱਚ ਆ ਰਹੀ ਕਣਕ ਦਾ ਜਾਇਜ਼ਾ ਲੈਂਦੇ ਹੋਏ ਮੁੱਖ ਸਕੱਤਰ ਨੇ ਬਿਨਾ ਕਿਸੇ ਅੜਚਨ ਤੋਂ ਖਰੀਦ ਅਤੇ ਕਣਕ ਦੀ ਚੁਕਾਈ ਦੇ ਪ੍ਰਬੰਧ ਨੂੰ ਯਕੀਨੀ ਬਣਾਉਣ ਲਈ ਆੜ•ਤੀਆਂ ਨੂੰ ਕਿਹਾ। ਆੜ•ਤੀਆਂ ਨੇ ਇਸ ਸਬੰਧ ਵਿੱਚ ਸਰਕਾਰ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ।
ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ (ਵਿਕਾਸ) ਵਿਸ਼ਵਜੀਤ ਖੰਨਾ, ਪ੍ਰਮੁੱਖ ਸਕੱਤਰ ਖੁਰਾਕ ਦੇ ਸਿਵਲ ਸਪਲਾਈ ਕੇ.ਏ.ਪੀ.ਸਿਨਹਾ, ਡਾਇਰੈਕਟਰ ਖੁਰਾਕ ਦੇ ਸਿਵਲ ਸਪਲਾਈ ਅਨਿੰਦਿਤਾ ਮਿੱਤਰਾ ਅਤੇ ਸਕੱਤਰ ਮੰਡੀ ਬੋਰਡ ਕਮਲਦੀਪ ਸਿੰਘ ਸੰਘਾ ਹਾਜ਼ਰ ਸਨ।
ਪੰਜਾਬ ਆੜ•ਤੀ ਐਸੋਸੀਏਸ਼ਨ ਦੇ ਨੁਮਾਇੰਦਿਆਂ ਵਿੱਚ ਇਸ ਦੇ ਪ੍ਰਧਾਨ ਵਿਜੈ ਕਾਲਰਾ, ਸੀਨੀਅਰ ਉਪ ਪ੍ਰਧਾਨ ਅਮਰਜੀਤ ਸਿੰਘ ਬਰਾੜ, ਉਪ ਪ੍ਰਧਾਨ ਸਾਧੂ ਰਾਮ, ਸਕੱਤਰ ਸੁਖਵਿੰਦਰ ਸੁੱਖੀ ਅਤੇ ਹੋਰ ਮੈਂਬਰ ਸ਼ਾਮਲ ਸਨ।