ਚੰਡੀਗੜ, 11 ਅਪ੍ਰੈਲ 2019:
ਭਾਰਤੀ ਚੋਣ ਕਮਿਸ਼ਨ ਨੇ ਅੱਜ ਜ਼ਿਲ•ਾ ਚੋਣ ਅਫ਼ਸਰ, ਅੰਮ੍ਰਿਤਸਰ, ਕਪੂਰਥਲਾ, ਹੁਸ਼ਿਆਰਪੁਰ, ਰੂਪਨਗਰ ਅਤੇ ਲੁਧਿਆਣਾ ਦੇ ਪ੍ਰਸਤਾਵ ਨੂੰ ਮਨਜ਼ੂਰ ਕਰਦਿਆਂ ਅੰਮ੍ਰਿਤਸਰ, ਕਪੂਰਥਲਾ, ਹੁਸ਼ਿਆਰਪੁਰ, ਰੂਪਨਗਰ ਅਤੇ ਲੁਧਿਆਣਾ ਦੇ ਪੋਲਿੰਗ ਸਟੇਸ਼ਨ ਦੀ ਇਮਾਰਤ ਬਦਲਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾਕਟਰ ਐਸ ਕਰੁਣਾ ਰਾਜੂ ਨੇ ਦਸਿਆ ਕਿ ਚੋਣ ਕਮਿਸ਼ਨ ਨੇ ਅੰਮ੍ਰਿਤਸਰ, ਕਪੂਰਥਲਾ, ਹੁਸ਼ਿਆਰਪੁਰ, ਰੂਪਨਗਰ ਅਤੇ ਲੁਧਿਆਣਾ ਦੀ ਇਮਾਰਤ ਬਦਲਣ ਦੀ ਪ੍ਰਵਾਨਗੀ ਦਿੱਤੀ ਹੈ। ਉਹਨਾਂ ਦੱਸਿਆ ਕਿ ਕਮਿਸ਼ਨ ਵੱਲੋਂ ਸਬੰਧਤ ਜ਼ਿਲ•ਾ ਚੋਣ ਅਫ਼ਸਰ, ਨੂੰ ਹਦਾਇਤ ਕੀਤੀ ਹੈ ਕਿ ਇਸ ਸਬੰਧੀ ਕੀਤੀ ਜਾਣ ਵਾਲੀ ਅਗਲੇਰੀ ਕਾਰਵਾਈ ਹੈਂਡਬੁੱਕ ਫ਼ਾਰ ਰਿਟਰਨਿੰਗ ਅਫ਼ਸਰ 2019 ਦੇ ਚੈਪਟਰ 2 ਵਿੱਚ ਦੱਸੀ ਗਈ ਪ੍ਰਕ੍ਰਿਆ ਨੂੰ ਅਪਣਾਇਆ ਜਾਵੇ ਅਤੇ ਇਸ ਸਬੰਧੀ ਰਾਜਨੀਤਿਕ ਪਾਰਟੀਆਂ ਨੂੰ ਲਿਖਤੀ ਰੂਪ ਵਿੱਚ ਸੂਚਿਤ ਕੀਤਾ ਜਾਵੇ।