ਮਾਸਟਰ ਟਰੇਨਰਾਂ ਨਾਲ ਕੀਤੀ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ।
ਵਧੀਕ ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਮਾਸਟਰ ਟਰੇਨਰਾਂ ਨੂੰ ਦਿੱਤੇ ਜ਼ਰੂਰੀ ਨਿਰਦੇਸ਼
ਹੁਸ਼ਿਆਰਪੁਰ, 18 ਅਪ੍ਰੈਲ 2019 :
ਜ਼ਿਲ•ਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਆ ਰਹੀਆਂ ਲੋਕ ਸਭਾ ਚੋਣਾਂ ਨਿਰਪੱਖ ਅਤੇ ਪਾਰਦਰਸ਼ੀ ਤਰੀਕੇ ਨਾਲ ਕਰਵਾਈਆਂ ਜਾਣਗੀਆਂ। ਉਨ•ਾਂ ਦੱਸਿਆ ਕਿ ਲੋਕ ਸਭਾ ਚੋਣਾਂ ਲਈ ਵੋਟਾਂ 19 ਮਈ 2019 ਨੂੰ ਸਵੇਰੇ 7 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਪੈਣਗੀਆਂ, ਜਿਸ ਲਈ ਜ਼ਿਲ•ਾ ਪ੍ਰਸ਼ਾਸ਼ਨ ਵਲੋਂ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾ ਰਹੇ ਹਨ। ਉਨ•ਾਂ ਦੱਸਿਆ ਕਿ 23 ਮਈ 2019 ਨੂੰ ਵੋਟਾਂ ਦੀ ਗਿਣਤੀ ਹੋਵੇਗੀ, ਜਦਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਅੰਤਿਮ ਮਿਤੀ 29 ਅਪ੍ਰੈਲ ਤੇ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖਰੀ ਮਿਤੀ 2 ਮਈ ਹੈ। ਉਨ•ਾਂ ਦੱਸਿਆ ਕਿ ਹੁਸ਼ਿਆਰਪੁਰ ਲੋਕ ਸਭਾ ਖੇਤਰ ਵਿੱਚ ਕੁੱਲ 9 ਵਿਧਾਨ ਸਭਾ ਹਲਕੇ ਪੈਂਦੇ ਹਨ, ਜਿਨ•ਾਂ ਵਿੱਚ ਹੁਸ਼ਿਆਰਪੁਰ, ਸ਼ਾਮ ਚੁਰਾਸੀ, ਚੱਬੇਵਾਲ, ਉੜਮੁੜ, ਦਸੂਹਾ, ਮੁਕੇਰੀਆਂ, ਸ਼੍ਰੀ ਹਰਗੋਬਿੰਦਪੁਰ, ਭੁਲੱਥ ਅਤੇ ਫਗਵਾੜਾ ਸ਼ਾਮਲ ਹਨ।
ਸ਼੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਉਕਤ ਵਿਧਾਨ ਸਭਾ ਹਲਕਿਆਂ ਦੇ ਕਰੀਬ 15 ਲੱਖ ਤੋਂ ਵੱਧ ਵੋਟਰ ਹਨ। ਇਸ ਤੋਂ ਇਲਾਵਾ ਜ਼ਿਲ•ਾ ਪ੍ਰਸ਼ਾਸਨ ਵਲੋਂ ਜ਼ਿਲ•ਾ ਵਾਸੀਆਂ ਨੂੰ ਵੱਧ ਤੋਂ ਵੱਧ ਪ੍ਰੇਰਿਤ ਕੀਤਾ ਜਾ ਰਿਹਾ ਹੈ, ਤਾਂ ਜੋ ਜਿਸ ਕਿਸੇ ਵਿਅਕਤੀ ਨੇ ਅਜੇ ਤੱਕ ਵੋਟ ਨਹੀਂ ਬਣਾਈ ਉਹ ਵੋਟ ਬਣਾ ਕੇ ਆਪਣੇ ਇਸ ਅਧਿਕਾਰ ਦੀ ਜ਼ਰੂਰ ਵਰਤੋਂ ਕਰੇ। ਉਨ•ਾਂ ਦੱਸਿਆ ਕਿ 18 ਸਾਲ ਜਾਂ ਇਸ ਤੋਂ ਵੱਧ ਦੀ ਉਮਰ ਦੇ ਨੌਜਵਾਨ ਵੋਟ ਬਣਵਾ ਕੇ ਲੋਕਤੰਤਰ ਦਾ ਹਿੱਸਾ ਜ਼ਰੂਰ ਬਣਨ। ਉਨ•ਾਂ ਦਿਵਆਂਗਜਨ ਨੂੰ ਵੀ ਵੋਟਾਂ ਬਣਾਉਣ ਅਤੇ ਬਿਨ•ਾਂ ਕਿਸੇ ਡਰ ਅਤੇ ਲਾਲਚ ਦੇ ਵੋਟਾਂ ਪਾਉਣ ਦੀ ਅਪੀਲ ਵੀ ਕੀਤੀ।
ਜ਼ਿਲ•ਾ ਚੋਣ ਅਫ਼ਸਰ ਨੇ ਦੱਸਿਆ ਕਿ ਲੋਕ ਸਭਾ ਖੇਤਰ ਵਿੱਚ 1911 ਪੋਲਿੰਗ ਸਟੇਸ਼ਨ ਬਣਾਏ ਗਏ ਹਨ ਅਤੇ ਵੋਟ ਪ੍ਰਕ੍ਰਿਆ ਨੇਪਰੇ ਚਾੜ•ਨ ਲਈ ਪੋਲਿੰਗ ਸਟਾਫ ਨਿਯੁਕਤ ਕਰ ਦਿੱਤਾ ਗਿਆ ਹੈ, ਜਿਸਦੀ ਪਹਿਲੀ ਰਿਹਰਸਲ 21 ਅਪ੍ਰੈਲ ਨੂੰ ਕਰਵਾਈ ਜਾ ਰਹੀ ਹੈ। ਉਨ•ਾਂ ਪੋਲਿੰਗ ਸਟਾਫ ਨੂੰ ਪੂਰੇ ਉਤਸ਼ਾਹ ਨਾਲ ਆਪਣੀ ਡਿਊਟੀ ਨਿਭਾਉਣ ਦੀ ਹੱਲਾਸ਼ੇਰੀ ਦਿੰਦਿਆਂ ਕਿਹਾ ਕਿ ਉਨ•ਾਂ ਨੂੰ ਮਾਣ ਮਹਿਸੂਸ ਹੋਣਾ ਚਾਹੀਦਾ ਹੈ ਕਿ ਉਹ ਚੋਣ ਪ੍ਰਣਾਲੀ ਦਾ ਹਿੱਸਾ ਬਣ ਰਹੇ ਹਨ। ਉਨ•ਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਜਿਥੇ 'ਸੁਵਿਧਾ ਐਪ' ਅਤੇ 'ਸੀ-ਵਿਜਿਲ' ਐਪ ਸ਼ੁਰੂ ਕਰਕੇ ਨਿਵੇਕਲੇ ਉਪਰਾਲੇ ਕੀਤੇ ਗਏ ਹਨ, ਉਥੇ ਵੋਟਰਾਂ ਦੀ ਸਹੂਲਤ ਲਈ 'ਵੋਟਰ ਹੈਲਪਲਾਈਨ' ਦੀ ਵੀ ਸ਼ੁਰੂਆਤ ਕੀਤੀ ਗਈ ਹੈ।
ਸ਼੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਆਦਰਸ਼ ਚੋਣ ਜ਼ਾਬਤਾ ਦੀ ਉਲੰਘਣਾ ਸਬੰਧੀ ਕੋਈ ਵੀ ਵਿਅਕਤੀ 'ਸੀ-ਵਿਜਿਲ' ਐਪ ਰਾਹੀਂ ਸ਼ਿਕਾਇਤ ਦਰਜ ਕਰਵਾ ਸਕਦਾ ਹੈ ਅਤੇ ਇਸ ਐਪ ਤਹਿਤ ਅਪਲੋਡ ਕੀਤੀ ਗਈ ਸ਼ਿਕਾਇਤ 'ਤੇ 100 ਮਿੰਟ 'ਚ ਕਾਰਵਾਈ ਯਕੀਨੀ ਬਣਾਈ ਜਾ ਰਹੀ ਹੈ। ਉਨ•ਾਂ ਦੱਸਿਆ ਕਿ 'ਸੁਵਿਧਾ ਐਪ' ਉਮੀਦਵਾਰਾਂ ਅਤੇ ਰਾਜਨੀਤਿਕ ਪਾਰਟੀਆਂ ਨੂੰ ਇਕ ਛੱਤ ਥੱਲੇ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾ ਰਿਹਾ ਹੈ। ਉਨ•ਾਂ ਦੱਸਿਆ ਕਿ ਇਸ ਤੋਂ ਇਲਾਵਾ ਵੋਟਰਾਂ ਦੀ ਸਹੂਲਤ ਲਈ ਵੋਟਰ ਹੈਲਪ ਲਾਈਨ ਮੋਬਾਇਲ ਐਪ ਜਾਂ www.nvsp.in ਪੋਰਟਲ ਜਾਂ 1950 ਹੈਲਪਲਾਈਨ ਨੰਬਰ 'ਤੇ ਕਾਲ ਕਰਕੇ ਕਿਸੇ ਵੀ ਤਰ•ਾਂ ਦੀ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ। ਇਸੇ ਤਰ•ਾਂ ਆਮ ਲੋਕ 1950 'ਤੇ ਐਸ.ਐਮ.ਐਸ. ਭੇਜ ਕੇ ਐਸ.ਐਮ.ਐਸ. ਸੇਵਾ ਦਾ ਲਾਭ ਵੀ ਉਠਾ ਸਕਦੇ ਹਨ ਅਤੇ ਇਹ ਬਿਲਕੁਲ ਮੁਫ਼ਤ ਹੈ।
ਉਧਰ ਅੱਜ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਅੰਮ੍ਰਿਤ ਸਿੰਘ ਨੇ ਵਿਧਾਨ ਸਭਾ ਹਲਕਿਆਂ ਲਈ ਨਿਯੁਕਤ ਕੀਤੇ ਮਾਸਟਰ ਟਰੇਨਰਾਂ ਨਾਲ ਮੀਟਿੰਗ ਕਰਕੇ ਉਨ•ਾਂ ਨੂੰ ਜ਼ਰੂਰੀ ਨਿਰਦੇਸ਼ ਦਿੱਤੇ। ਉਨ•ਾਂ ਕਿਹਾ ਕਿ 21 ਅਪ੍ਰੈਲ ਨੂੰ ਪੋਲਿੰਗ ਸਟਾਫ ਦੀ ਰਿਹਰਸਲ ਹੋ ਰਹੀ ਹੈ, ਜਿਸ ਲਈ ਮਾਸਟਰ ਟਰੇਨਰ ਪੋਲਿੰਗ ਸਟਾਫ ਨੂੰ ਵੋਟ ਪ੍ਰਕ੍ਰਿਆ ਦੇ ਹਰੇਕ ਪਹਿਲੂ ਤੋਂ ਜਾਣੂ ਕਰਵਾਉਣ। ਉਨ•ਾਂ ਈ.ਵੀ.ਐਮ. ਅਤੇ ਵੀ.ਵੀ.ਪੀ.ਏ.ਟੀ. ਮਸ਼ੀਨਾਂ ਸਬੰਧੀ ਜਾਣਕਾਰੀ ਵੀ ਸਾਂਝੀ ਕੀਤੀ। ਇਸ ਮੌਕੇ ਤਹਿਸੀਲਦਾਰ ਚੋਣਾਂ ਸ਼੍ਰੀ ਕਰਨੈਲ ਸਿੰਘ, ਸ੍ਰੀ ਮਨੋਜ ਗੌੜ, ਸ਼੍ਰੀ ਭੂਸ਼ਣ ਸ਼ਰਮਾ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।