← ਪਿਛੇ ਪਰਤੋ
ਲੋਕੇਸ਼ ਰਿਸ਼ੀ ਗੁਰਦਾਸਪੁਰ, 22 ਅਪ੍ਰੈਲ 2019- ਗੁਰਦਾਸਪੁਰ (01) ਲੋਕ ਸਭਾ ਹਲਕੇ ਲਈ ਨਾਮਜ਼ਦਗੀ ਦਾਖਲ ਕਰਨ ਦੇ ਪਹਿਲੇ ਦਿਨ ਅੱਜ ਕਿਸੇ ਵੀ ਉਮੀਦਵਾਰ ਨੇ ਨਾਮਜ਼ਦਗੀ ਪੱਤਰ ਨਹੀਂ ਭਰਿਆ। ਇਹ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉੱਜਵਲ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਐਲਾਨੇ ਪ੍ਰੋਗਰਾਮ ਤਹਿਤ ਗੁਰਦਾਸਪੁਰ ਲੋਕ ਸਭਾ ਹਲਕੇ ਦੀ ਚੋਣ ਲਈ ਨਾਮਜ਼ਦਗੀਆਂ 29 ਅਪ੍ਰੈਲ 2019 ਤੱਕ ਸਵੇਰੇ 11-00 ਵਜੇ ਤੋਂ ਬਾਅਦ ਦੁਪਹਿਰ 3-00 ਵਜੇ ਤੱਕ ਦਾਖਲ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ 30 ਅਪ੍ਰੈਲ ਤਕ ਕਾਗ਼ਜ਼ਾਂ ਦੀ ਜਾਂਚ ਪੜਤਾਲ ਕੀਤੀ ਜਾਵੇਗੀ ਅਤੇ 02 ਮਈ 2019 ਤਕ ਕਾਗ਼ਜ਼ ਵਾਪਸ ਲਏ ਜਾ ਸਕਦੇ ਹਨ। 19 ਮਈ ਨੂੰ ਵੋਟਾਂ ਪੈਣਗੀਆਂ ਤੇ 23 ਮਈ 2019 ਨੂੰ ਵੋਟਾਂ ਦੀ ਗਿਣਤੀ ਹੋਵੇਗੀ।
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਪੁਲ ਉੱਜਵਲ
Total Responses : 265