ਹੁਸ਼ਿਆਰਪੁਰ, 22 ਅਪ੍ਰੈਲ 2019: ਆ ਰਹੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤ ਚੋਣ ਕਮਿਸ਼ਨ ਵਲੋਂ ਹੁਸ਼ਿਆਰਪੁਰ ਲੋਕ ਸਭਾ ਹਲਕੇ ਲਈ ਨਿਯੁਕਤ ਕੀਤੇ ਗਏ ਖਰਚਾ ਅਬਜ਼ਰਵਰ ਅੱਜ ਹੁਸ਼ਿਆਰਪੁਰ ਵਿਖੇ ਪਹੁੰਚ ਗਏ ਹਨ। ਖਰਚਾ ਨਿਗਰਾਨ ਸ਼੍ਰੀ ਅਨਿਲ ਕੁਮਾਰ ਲੁਬਾਣਾ 2009 ਬੈਚ ਦੇ ਆਈ.ਆਰ.ਐਸ. ਅਧਿਕਾਰੀ ਹਨ ਅਤੇ ਮੇਰਠ (ਯੂ.ਪੀ.) ਵਿਖੇ ਜੁਆਇੰਟ ਕਮਿਸ਼ਨਰ, ਇਨਕਮ ਟੈਕਸ ਵਜੋਂ ਸੇਵਾਵਾਂ ਨਿਭਾਅ ਰਹੇ ਹਨ। ਸ਼੍ਰੀ ਲੁਬਾਣਾ ਨੇ ਅੱਜ ਡਿਪਟੀ ਕਮਿਸ਼ਨਰ-ਕਮ-ਜ਼ਿਲ•ਾ ਚੋਣ ਅਫ਼ਸਰ ਸ਼੍ਰੀਮਤੀ ਈਸ਼ਾ ਕਾਲੀਆ ਨਾਲ ਮੀਟਿੰਗ ਕਰਕੇ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਐਸ.ਐਸ.ਪੀ. ਸ਼੍ਰੀ ਜੇ.ਏਲਨਚੇਲੀਅਨ, ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਹਰਪ੍ਰੀਤ ਸਿੰਘ ਸੂਦਨ ਵੀ ਮੌਜੂਦ ਸਨ।
ਖਰਚਾ ਅਬਜ਼ਰਵਰ ਸ਼੍ਰੀ ਅਨਿਲ ਕੁਮਾਰ ਲੁਬਾਣਾ ਨੇ ਕਿਹਾ ਕਿ ਹੁਸ਼ਿਆਰਪੁਰ ਲੋਕ ਸਭਾ ਹਲਕੇ ਅਧੀਨ ਪੈਂਦੇ 9 ਵਿਧਾਨ ਸਭਾ ਹਲਕਿਆਂ ਹੁਸ਼ਿਆਰਪੁਰ, ਚੱਬੇਵਾਲ, ਸ਼ਾਮ ਚੁਰਾਸੀ, ਦਸੂਹਾ, ਮੁਕੇਰੀਆਂ, ਉੜਮੁੜ, ਸ਼੍ਰੀ ਹਰਗੋਬਿੰਦਪੁਰ, ਭੁਲੱਥ, ਫਗਵਾੜਾ ਦੇ ਸਹਾਇਕ ਰਿਟਰਨਿੰਗ ਅਫ਼ਸਰਾਂ ਨਾਲ ਮੀਟਿੰਗ ਕਰਕੇ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾਵੇਗਾ, ਤਾਂ ਜੋ ਚੋਣਾਂ ਦੌਰਾਨ ਕਿਸੇ ਪ੍ਰਕਾਰ ਦੀ ਕੋਈ ਕਮੀ-ਪੇਸ਼ੀ ਨਾ ਰਹਿ ਸਕੇ। ਉਨ•ਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਚੋਣਾਂ ਨਿਰਪੱਖ ਅਤੇ ਪਾਰਦਰਸ਼ੀ ਤਰੀਕੇ ਨਾਲ ਕਰਵਾਈਆਂ ਜਾਣਗੀਆਂ। ਇਸ ਤੋਂ ਇਲਾਵਾ ਉਮੀਦਵਾਰਾਂ ਵਲੋਂ ਕੀਤੇ ਜਾ ਰਹੇ ਖਰਚਿਆਂ ਦਾ ਹਿਸਾਬ ਰੱਖਣ ਲਈ ਕਮੇਟੀਆਂ ਵੀ ਗਠਿਤ ਕੀਤੀਆਂ ਗਈਆਂ ਹਨ। ਉਨ•ਾਂ ਗਠਿਤ ਕੀਤੀ ਗਈ ਮੀਡੀਆ ਸਰਟੀਫਿਕੇਸ਼ਨ ਐਂਡ ਮੋਨੀਟਰਿੰਗ ਕਮੇਟੀ ਦਾ ਦੌਰਾ ਕਰਕੇ ਜਾਇਜ਼ਾ ਲੈਂਦਿਆਂ ਕਿਹਾ ਕਿ ਸ਼ੱਕੀ ਪੇਡ ਨਿਊਜ਼ 'ਤੇ ਲਗਾਤਾਰ ਨਿਗਰਾਨੀ ਰੱਖਣੀ ਯਕੀਨੀ ਬਣਾਈ ਜਾਵੇ। ਇਸ ਤੋਂ ਇਲਾਵਾ ਖਰਚਾ ਬੁੱਕ ਕਰਨ ਸਬੰਧੀ ਰਜਿਸਟਰ ਆਦਿ ਵੀ ਲਗਾਏ ਜਾਣ। ਉਪਰੰਤ ਉਨ•ਾਂ ਸ਼ਿਕਾਇਤ ਸੈਲ ਦਾ ਦੌਰਾ ਕਰਕੇ ਸੀ-ਵਿਜ਼ਲ ਐਪ ਦਾ ਜਾਇਜ਼ਾ ਵੀ ਲਿਆ। ਉਨ•ਾਂ ਆਪਣਾ ਮੋਬਾਇਲ ਨੰਬਰ ਜਨਤਕ ਕਰਦਿਆਂ ਕਿਹਾ ਕਿ ਆਮ ਪਬਲਿਕ ਵਲੋਂ ਉਨ•ਾਂ ਨਾਲ 62830-09608 ਨੰਬਰ 'ਤੇ ਸੰਪਰਕ ਕੀਤਾ ਜਾ ਸਕਦਾ ਹੈ।
ਡਿਪਟੀ ਕਮਿਸ਼ਨਰ-ਕਮ-ਚੇਅਰਪਰਸਨ ਜ਼ਿਲ•ਾ ਪੱਧਰੀ ਐਮ.ਸੀ.ਐਮ.ਸੀ. ਸ਼੍ਰੀਮਤੀ ਈਸ਼ਾ ਕਾਲੀਆ ਨੇ ਭਰੋਸਾ ਦੁਆਇਆ ਕਿ ਜ਼ਿਲ•ਾ ਪ੍ਰਸ਼ਾਸ਼ਨ ਵਲੋਂ ਲੋਕ ਸਭਾ ਚੋਣਾਂ ਸ਼ਾਂਤੀਪੂਰਵਕ ਅਤੇ ਪਾਰਦਰਸ਼ੀ ਤਰੀਕੇ ਨਾਲ ਕਰਵਾਈਆਂ ਜਾਣਗੀਆਂ। ਉਨ•ਾਂ ਕਿਹਾ ਕਿ ਸ਼ੱਕੀ ਪੇਡ ਨਿਊਜ਼ ਦੇ ਹੁਣ ਤੱਕ 7 ਮਾਮਲੇ ਸਾਹਮਣੇ ਆਏ ਹਨ, ਜਿਨ•ਾਂ ਵਿਚੋਂ 3 ਦਾ ਫੈਸਲਾ ਕਰ ਦਿੱਤਾ ਗਿਆ ਹੈ, ਜਦਕਿ 4 ਮਾਮਲੇ ਕਾਰਵਾਈ ਅਧੀਨ ਹਨ। ਉਨ•ਾਂ ਕਿਹਾ ਕਿ ਮੀਡੀਆ ਸਰਟੀਫਿਕੇਸ਼ਨ ਐਂਡ ਮੋਨੀਟਰਿੰਗ ਕਮੇਟੀ ਵਲੋਂ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪ੍ਰਿੰਟ ਮੀਡੀਆ, ਇਲੈਕਟ੍ਰੋਨਿਕ ਮੀਡੀਆ ਅਤੇ ਸੋਸ਼ਲ ਮੀਡੀਆ 'ਤੇ 24 ਘੰਟੇ ਨਜ਼ਰ ਰੱਖੀ ਜਾ ਰਹੀ ਹੈ, ਤਾਂ ਜੋ ਪੇਡ ਨਿਊਜ਼ ਅਤੇ ਬਿਨ•ਾਂ ਮਨਜੂਰੀ ਇਸ਼ਤਿਹਾਰ ਟੈਲੀਕਾਸਟ ਹੋਣ ਸਬੰਧੀ ਬਣਦੀ ਕਾਰਵਾਈ ਕੀਤੀ ਜਾ ਸਕੇ। ਉਨ•ਾਂ ਕਿਹਾ ਕਿ ਉਮੀਦਵਾਰਾਂ ਵਲੋਂ ਇਲੈਕਟ੍ਰੋਨਿਕ ਮੀਡੀਆ 'ਤੇ ਇਸ਼ਤਿਹਾਰ ਟੈਲੀਕਾਸਟ ਕਰਵਾਉਣ ਲਈ ਪ੍ਰੀ-ਸਰਟੀਫਿਕੇਸ਼ਨ ਜ਼ਰੂਰੀ ਹੈ। ਉਨ•ਾਂ ਕਿਹਾ ਕਿ ਇਸ਼ਤਿਹਾਰ ਟੈਲੀਕਾਸਟ ਕਰਵਾਉਣ ਤੋਂ ਪਹਿਲਾਂ ਐਮ.ਸੀ.ਐਮ.ਸੀ. ਨੂੰ ਮਨਜੂਰੀ ਲਈ ਅਪਲਾਈ ਕੀਤਾ ਜਾ ਸਕਦਾ ਹੈ ਅਤੇ ਐਮ.ਸੀ.ਐਮ.ਸੀ. ਵਲੋਂ ਘੋਖ ਕਰਨ ਉਪਰੰਤ ਸਰਟੀਫਿਕੇਟ ਜਾਰੀ ਕੀਤਾ ਜਾਵੇਗਾ। ਉਨ•ਾਂ ਕਿਹਾ ਕਿ ਉਮੀਦਵਾਰ ਵਲੋਂ ਬਲਕ ਐਸ.ਐਮ.ਐਸ./ਵੋਇਸ ਮੈਸਿਜ਼ ਤੋਂ ਇਲਾਵਾ ਰੇਡੀਓ ਅਤੇ ਸਿਨੇਮਾ ਹਾਲ ਆਦਿ ਲਈ ਵੀ ਪ੍ਰੀ-ਸਰਟੀਫਿਕੇਸ਼ਨ ਲੈਣੀ ਜ਼ਰੂਰੀ ਹੈ। ਉਨ•ਾਂ ਕਿਹਾ ਕਿ ਇਸ਼ਤਿਹਾਰ ਟੈਲੀਕਾਸਟ ਕਰਵਾਉਣ ਦੀ ਮਨਜੂਰੀ ਲੈਣ ਲਈ ਐਮ.ਸੀ.ਐਮ.ਸੀ. ਦੇ ਕਮਰਾ ਨੰਬਰ 312, ਤੀਜੀ ਮੰਜ਼ਿਲ, ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।
ਜ਼ਿਲ•ਾ ਚੋਣ ਅਫ਼ਸਰ ਨੇ ਕਿਹਾ ਕਿ ਜ਼ਿਲ•ਾ ਪੱਧਰੀ ਐਮ.ਸੀ.ਐਮ.ਸੀ. ਵਲੋਂ ਸੋਸ਼ਲ ਮੀਡੀਆ 'ਤੇ ਵੀ ਨਜ਼ਰ ਰੱਖੀ ਜਾ ਰਹੀ ਹੈ। ਉਨ•ਾਂ ਕਿਹਾ ਕਿ ਨਾਮਜ਼ਦਗੀ ਪੇਪਰ ਦਾਖਲ ਕਰਨ ਦੌਰਾਨ ਸਬੰਧਤ ਉਮੀਦਵਾਰ ਵਲੋਂ ਸੋਸ਼ਲ ਮੀਡੀਆ ਅਕਾਊਂਟ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ, ਤਾਂ ਜੋ ਸਬੰਧਤ ਸੋਸ਼ਲ ਮੀਡੀਆ ਅਕਾਊਂਟ ਨੂੰ ਮੋਨੀਟਰ ਕੀਤਾ ਜਾ ਸਕੇ। ਇਸ ਮੌਕੇ ਜ਼ਿਲ•ਾ ਲੋਕ ਸੰਪਰਕ ਅਫ਼ਸਰ ਸ਼੍ਰੀ ਹਾਕਮ ਥਾਪਰ ਤੋਂ ਇਲਾਵਾ ਹੋਰ ਜ਼ਿਲ•ਾ ਅਧਿਕਾਰੀ ਵੀ ਹਾਜ਼ਰ ਸਨ।