← ਪਿਛੇ ਪਰਤੋ
ਜੀ ਐਸ ਪਨੂੰ ਪਟਿਆਲਾ, 22 ਅਪ੍ਰੈਲ 2019: 19 ਮਈ ਨੂੰ ਹੋ ਰਹੀਆਂ ਲੋਕ ਸਭਾ ਚੋਣਾਂ ਦੀਆਂ ਨਾਮਜਦਗੀਆਂ ਦੇ ਅੱਜ ਪਹਿਲੇ ਦਿਨ ਲੋਕ ਸਭਾ ਹਲਕਾ 13 ਪਟਿਆਲਾ ਲਈ ਕਿਸੇ ਵੀ ਉਮੀਦਵਾਰ ਨੇ ਨਾਮਜਦਗੀ ਪੱਤਰ ਦਾਖਲ ਨਹੀਂ ਕੀਤੇ। ਇਸ ਬਾਰੇ ਜਾਣਕਾਰੀ ਦਿੰਦਿਆਂ ਲੋਕ ਸਭਾ ਹਲਕਾ 13 ਪਟਿਆਲਾ ਦੇ ਰਿਟਰਨਿੰਗ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਨਾਮਜਦਗੀਆਂ ਦੇ ਅੱਜ ਪਹਿਲੇ ਦਿਨ ਕਿਸੇ ਵੀ ਉਮੀਦਵਾਰ ਨੇ ਨਾਮਜਦਗੀ ਪੱਤਰ ਦਾਖਲ ਨਹੀਂ ਕੀਤੇ। ਰਿਟਰਨਿੰਗ ਅਫ਼ਸਰ ਨੇ ਦੱਸਿਆ ਕਿ 19 ਮਈ ਨੂੰ ਹੋ ਰਹੀਆਂ ਲੋਕ ਸਭਾ ਚੋਣਾਂ ਲਈ ਲੋਕ ਸਭਾ ਹਲਕਾ 13 ਪਟਿਆਲਾ ਦੇ ਨਾਮਜਦਗੀ ਪੱਤਰ 29 ਅਪ੍ਰੈਲ 2019 (ਸੋਮਵਾਰ) ਤੱਕ ਸਵੇਰੇ 11 ਤੋਂ 3 ਵਜੇ ਤੱਕ ਮਿੰਨੀ ਸਕੱਤਰੇਤ ਪਟਿਆਲਾ ਦੇ ਏ ਬਲਾਕ ਵਿੱਚ ਗਰਾਊਂਡ ਫਲੋਰ 'ਤੇ ਕਮਰਾ ਨੰਬਰ 108 ਵਿੱਚ ਡਿਪਟੀ ਕਮਿਸ਼ਨਰ ਪਟਿਆਲਾ ਦੇ ਕੋਰਟ ਰੂਮ ਵਿੱਚ ਲਏ ਜਾਣਗੇ। ਉਹਨਾਂ ਦੱਸਿਆ ਕਿ 27 ਅਪ੍ਰੈਲ 2019 ਅਤੇ 28 ਅਪ੍ਰੈਲ 2019 ਨੂੰ ਛੁੱਟੀ ਵਾਲੇ ਦਿਨ (ਸ਼ਨਿਚਰਵਾਰ ਅਤੇ ਐਤਵਾਰ) ਨਾਮਜਦਗੀ ਪੱਤਰ ਨਹੀਂ ਲਏ ਜਾਣਗੇ। ਉਹਨਾਂ ਦੱਸਿਆ ਕਿ ਨਾਮਜਦਗੀ ਪੱਤਰ ਰਿਟਰਨਿੰਗ ਅਫ਼ਸਰ 13 ਪਟਿਆਲਾ ਲੋਕ ਸਭਾ ਹਲਕਾ-ਕਮ-ਡਿਪਟੀ ਕਮਿਸ਼ਨਰ ਜਾਂ ਸਹਾਇਕ ਰਿਟਰਨਿੰਗ ਅਫ਼ਸਰ ਅਸੈਂਬਲੀ ਹਲਕਾ 115 ਪਟਿਆਲਾ-ਕਮ-ਉਪ ਮੰਡਲ ਮੈਜਿਸਟਰੇਟ ਪਟਿਆਲਾ ਵੱਲੋਂ ਲਏ ਜਾਣਗੇ। ਰਿਟਰਨਿੰਗ ਅਧਿਕਾਰੀ ਸ਼੍ਰੀ ਕੁਮਾਰ ਅਮਿਤ ਨੇ ਦੱਸਿਆ ਕਿ 30 ਅਪ੍ਰੈਲ 2019 (ਮੰਗਲਵਾਰ) ਨੂੰ ਨਾਮਜਦਗੀ ਪੱਤਰਾਂ ਦੀ ਛਾਣਬੀਣ ਹੋਵੇਗੀ ਅਤੇ 2 ਮਈ 2019 (ਵੀਰਵਾਰ) ਤੱਕ ਉਮੀਦਵਾਰਾਂ ਵੱਲੋਂ ਆਪਣੇ ਨਾਮ ਵਾਪਸ ਲਏ ਜਾ ਸਕਦੇ ਹਨ।
Total Responses : 265