← ਪਿਛੇ ਪਰਤੋ
ਬਠਿੰਡਾ, 24 ਅਪ੍ਰੈਲ 2019: ਜ਼ਿਲਾ ਚੋਣ ਅਫ਼ਸਰ ਸ਼੍ਰੀ ਬੀ. ਸ੍ਰੀਨਿਵਾਸਨ ਨੇ ਦੱਸਿਆ ਕਿ 19 ਮਈ ਨੂੰ ਹੋਣ ਜਾ ਰਹੀਆਂ ਆਮ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਲੋਕ ਸਭਾ ਹਲਕਾ ਬਠਿੰਡਾ-11 ਤੋਂ ਤੀਸਰੇ ਦਿਨ 4 ਉਮੀਦਵਾਰ ਵਲੋਂ ਆਪਣੇ ਨਾਮਜ਼ਦਗੀ ਪੱਤਰ ਭਰੇ ਗਏ ਹਨ। ਹੁਣ ਤੱਕ 7 ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪੱਤਰ ਭਰੇ ਜਾ ਚੁੱਕੇ ਹਨ। ਜ਼ਿਲਾ ਚੋਣ ਅਫ਼ਸਰ ਨੇ ਦੱਸਿਆ ਕਿ ਬਠਿੰਡਾ ਲੋਕ ਸਭਾ ਹਲਕੇ ਤੋਂ ਤੀਜੇ ਦਿਨ ਸ਼੍ਰੀ ਜਗਸੀਰ ਸਿੰਘ ਨੇ ਬਹੁਜਨ ਮੁਕਤੀ ਪਾਰਟੀ, ਸ਼੍ਰੀ ਬਲਜਿੰਦਰ ਕੁਮਾਰ ਨੇ ਸੋਸ਼ਲਿਸ਼ਟ ਪਾਰਟੀ (ਇੰਡੀਆ), ਸ਼੍ਰੀ ਭੁਪਿੰਦਰ ਸਿੰਘ ਨੇ ਸਮਾਜ ਅਧਿਕਾਰ ਕਲਿਆਣ ਪਾਰਟੀ ਅਤੇ ਸ਼੍ਰੀ ਸਵਰਨ ਸਿੰਘ ਨੇ ਸੋਸ਼ਲਿਸ਼ਟ ਯੂਨਿਟੀ ਸੈਂਟਰ ਆਫ਼ ਇੰਡੀਆ (ਕਮਿਊਨਿਸ਼ਟ) ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਗਏ। ਜ਼ਿਲਾ ਚੋਣ ਅਫ਼ਸਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਆਖ਼ਰੀ ਮਿਤੀ 29 ਅਪ੍ਰੈਲ ਹੈ। ਨਾਮਜ਼ਦਗੀ ਪੱਤਰ ਦਫ਼ਤਰੀ ਕੰਮਕਾਜ ਵਾਲੇ ਦਿਨਾਂ ਦੌਰਾਨ ਹੀ ਸਵੇਰੇ 11 ਵਜੇ ਤੋਂ ਲੈ ਕੇ ਸ਼ਾਮ 3 ਵਜੇ ਤੱਕ ਹੀ ਦਾਖ਼ਲ ਕੀਤੇ ਜਾਣਗੇ। ਦਾਖ਼ਲ ਹੋਏ ਨਾਮਜ਼ਦਗੀ ਪੱਤਰਾਂ ਦੀ ਪੜਤਾਲ 30 ਅਪ੍ਰੈਲ ਨੂੰ ਹੋਵੇਗੀ ਅਤੇ 2 ਮਈ ਨੂੰ ਚੋਣ ਨਾ ਲੜਨ ਦੇ ਚਾਹਵਾਨ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਣਗੇ। 19 ਮਈ ਨੂੰ ਵੋਟਾਂ ਪੈਣਗੀਆਂ ਅਤੇ 23 ਮਈ ਨੂੰ ਨਤੀਜੇ ਐਲਾਨੇ ਜਾਣਗੇ।
Total Responses : 265