ਬਠਿੰਡਾ, 24 ਅਪ੍ਰੈਲ 2019: ਡਿਪਟੀ ਕਮਿਸ਼ਨਰ ਸ਼੍ਰੀ ਬੀ. ਸ੍ਰੀਨਿਵਾਸਨ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣ ਜ਼ਾਬਤੇ ਨੂੰ ਲੈ ਕੇ ਪੂਰੀ ਸਖ਼ਤੀ ਵਰਤੀ ਜਾ ਰਹੀ ਹੈ। ਇਸ ਤਹਿਤ ਲੋਕ ਸਭਾ ਹਲਕਾ ਬਠਿੰਡਾ ਅੰਦਰ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨੂੰ ਹੁਣ ਤੱਕ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਕੁੱਲ 17 ਨੋਟਿਸ ਜਾਰੀ ਕੀਤੇ ਜਾ ਚੁੱਕੇ ਹਨ। ਜਾਰੀ ਕੀਤੇ ਗਏ ਨੋਟਿਸਾਂ ਵਿਚੋਂ 9 ਨੋਟਿਸਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ ਅਤੇ 8 ਨੋਟਿਸ ਕਾਰਵਾਈ ਅਧੀਨ ਹਨ ਅਤੇ ਇਨਾਂ ਦਾ ਪਹਿਲ ਦੇ ਆਧਾਰ 'ਤੇ ਜਲਦ ਹੀ ਨਿਪਟਾਰਾ ਕੀਤਾ ਜਾਵੇਗਾ।
ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਬੀ. ਸ਼੍ਰੀਨਿਵਾਸਨ ਨੇ ਦੱਸਿਆ ਕਿ ਹੁਣ ਤੱਕ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਆਮ ਆਦਮੀ ਪਾਰਟੀ ਨੂੰ 2 ਨੋਟਿਸ ਜਾਰੀ ਕੀਤੇ ਗਏ ਸਨ ਜਿਨਾਂ ਵਿਚੋਂ ਦੋਵਾਂ ਦਾ ਹੀ ਨਿਪਟਾਰਾ ਹੋ ਚੁੱਕਾ ਹੈ। ਸ਼੍ਰੋਮਣੀ ਅਕਾਲੀ ਦਲ ਪਾਰਟੀ ਨੂੰ 6 ਨੋਟਿਸ ਜਾਰੀ ਕੀਤੇ ਗਏ ਸਨ ਜਿਨਾਂ ਵਿਚੋਂ 4 ਨੋਟਿਸਾਂ ਦਾ ਨਿਪਟਾਰਾ ਹੋ ਚੁੱਕਾ ਹੈ ਅਤੇ 2 ਨੋਟਿਸ ਕਾਰਵਾਈ ਅਧੀਨ ਹਨ। ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਨੂੰ 4 ਨੋਟਿਸ ਜਾਰੀ ਕੀਤੇ ਗਏ ਸਨ ਜਿਨਾਂ ਵਿਚੋਂ 4 ਨੋਟਿਸ ਕਾਰਵਾਈ ਅਧੀਨ ਹਨ। ਪੰਜਾਬ ਏਕਤਾ ਪਾਰਟੀ ਨੂੰ 4 ਨੋਟਿਸ ਜਾਰੀ ਕੀਤੇ ਗਏ ਸਨ ਜਿਨਾਂ ਵਿਚੋਂ 3 ਨੋਟਿਸਾਂ ਦਾ ਹੀ ਨਿਪਟਾਰਾ ਹੋ ਚੁੱਕਾ ਹੈ ਅਤੇ 1 ਨੋਟਿਸ ਕਾਰਵਾਈ ਅਧੀਨ ਹੈ। ਇਸੇ ਤਰਾਂ ਭਾਰਤੀ ਲੋਕ ਦਲ ਪਾਰਟੀ ਨੂੰ 1 ਨੋਟਿਸ ਜਾਰੀ ਕੀਤਾ ਗਿਆ ਹੈ ਅਤੇ 1 ਨੋਟਿਸ ਕਾਰਵਾਈ ਅਧੀਨ ਹੈ।