ਅੰਮ੍ਰਿਤਸਰ, 24 ਅਪ੍ਰੈਲ: 2019: ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਪ੍ਰੋਗਰਾਮ ਦਾ ਐਲਾਨ 10 ਮਾਰਚ ਨੂੰ ਕਰ ਦਿੱਤਾ ਗਿਆ ਸੀ ਅਤੇ ਐਲਾਨੇ ਗਏ ਪ੍ਰੋਗਰਾਮ ਅਨੁਸਾਰ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰੀਕ੍ਰਿਆ 22 ਅਪ੍ਰੈਲ, 2019 (ਸੋਮਵਾਰ) ਨੂੰ ਨੋਟੀਫੀਕੇਸ਼ਨ ਜਾਰੀ ਹੋਣ ਦੇ ਨਾਲ ਸ਼ੁਰੂ ਹੋ ਗਈ। ਨਾਮਜ਼ਦਗੀ ਪੱਤਰ ਭਰਨ ਦੀ ਆਖਰੀ ਮਿਤੀ 29 ਅਪ੍ਰੈਲ, 2019 (ਸੋਮਵਾਰ) ਹੈ। ਉਕਤ ਜਾਣਕਾਰੀ ਦਿੰਦੇ ਜਿਲ•ਾ ਚੋਣ ਅਧਿਕਾਰੀ ਸ. ਸਿਵਦੁਲਾਰ ਸਿੰਘ ਢਿਲੋਂ ਨੇ ਦੱੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 30 ਅਪ੍ਰੈਲ, 2019 (ਮੰਗਲਵਾਰ) ਨੂੰ ਹੋਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖਿਰੀ ਮਿਤੀ 2 ਮਈ, 2019 (ਵੀਰਵਾਰ) ਹੈ।
ਉਨਾਂ ਦੱਸਿਆ ਕਿ ਅੱਜ ਨਾਮਜ਼ਦਗੀਆਂ ਭਰਨ ਦੇ ਤੀਸਰੇ ਦਿਨ ਤੱਕ ਜਿਲ•ੇ ਵਿਚ 6 ਉਮੀਦਵਾਰ ਕਾਗਜ਼ ਦਾਖਲ ਕਰਵਾ ਚੁੱਕੇ ਹਨ ਅਤੇ ਅੱਜ 3 ਆਜ਼ਾਦ ਉਮੀਦਵਾਰਾਂ ਵਲੋਂ ਆਪਣੇ ਕਾਗਜ਼ ਦਾਖ਼ਲ ਕਰਵਾਏ ਗਏ ਹਨ। ਜਿਨ•ਾਂ ਦੇ ਨਾਂ ਮਹਿੰਦਰ ਸਿੰਘ, ਸੰਜੀਵ ਕੁਮਾਰ ਅਤੇ ਸ਼ਾਮਲਾਲ ਗਾਂਧੀ ਹਨ। ਸ: ਢਿਲੋਂ ਨੇ ਦੱਸਿਆ ਕਿ 6 ਉਮੀਦਵਾਰਾਂ ਵਿਚੋਂ ਇਕ ਉਮੀਦਵਾਰ ਸ: ਗੁਰਜੀਤ ਸਿੰਘ ਔਜਲਾ ਦਾ ਕਵਰਿੰਗ ਉਮੀਦਵਾਰ ਹੈ।
ਉਨਾਂ ਦੱਸਿਆ ਕਿ ਨਾਮਜ਼ਦਗੀ ਪੱਤਰ ਐਸ ਡੀ ਐਮ ਦਫਤਰ ਅੰਮ੍ਰਿਤਸਰ ਇਕ ਦੇ ਅਦਾਲਤ ਕਮਰੇ ਵਿਚ ਸਵੇਰੇ 11 ਵਜੇ ਤੋਂ 3 ਵਜੇ ਤੱਕ ਜ਼ਮ•ਾਂ ਕਰਵਾਏ ਜਾ ਸਕਦੇ ਹਨ। ਮਿਤੀ 27 ਅਪ੍ਰੈਲ, 2019 (ਸ਼ਨੀਵਾਰ) ਅਤੇ 28 ਅਪ੍ਰੈਲ, 2019 (ਐਤਵਾਰ) ਨੂੰ ਨਾਮਜ਼ਦਗੀ ਪੱਤਰ ਨਹੀਂ ਪ੍ਰਾਪਤ ਕੀਤੇ ਜਾਣਗੇ।
ਸ. ਢਿਲੋਂ ਨੇ ਦੱਸਿਆ ਕਿ ਮਿਤੀ 27 ਅਪ੍ਰੈਲ, 2019 ਜੋ ਕਿ ਮਹੀਨੇ ਦਾ ਚੌਥਾ ਸ਼ਨੀਵਾਰ ਹੈ, ਨੈਗੋਸ਼ੀਏਬਲ ਇੰਸਟਰੁਮੈਂਟਸ ਐਕਟ 1881 ਅਧੀਨ ਛੁੱਟੀ ਵਾਲਾ ਦਿਨ ਹੈ, ਜਿਸ ਕਾਰਨ ਇਸ ਦਿਨ ਨਾਮਜ਼ਦਗੀ ਪੱਤਰ ਨਹੀਂ ਪ੍ਰਾਪਤ ਕੀਤੇ ਜਾਣਗੇ। ਮਿਤੀ 28 ਅਪ੍ਰੈਲ, 2019 ਜੋ ਕਿ ਐਤਵਾਰ ਛੁੱਟੀ ਵਾਲਾ ਦਿਨ ਹੈ, ਜਿਸ ਕਾਰਨ ਇਸ ਦਿਨ ਨਾਮਜ਼ਦਗੀ ਪੱਤਰ ਨਹੀਂ ਪ੍ਰਾਪਤ ਕੀਤੇ ਜਾਣਗੇ।
ਉਨ•ਾਂ ਕਿਹਾ ਕਿ ਜਿਲ•ੇ ਵਿੱਚ ਚੋਣਾਂ ਦੇ ਐਲਾਨ ਨਾਲ ਹੀ ਅਦਰਸ਼ ਚੋਣ ਜ਼ਾਬਤਾ 10 ਮਾਰਚ, 2019 ਨੂੰ ਹੀ ਲਾਗੂ ਹੋ ਗਿਆ ਸੀ, ਜੋ ਕਿ ਚੋਣ ਪ੍ਰੀਕ੍ਰਿਆ ਮੁਕੰਮਲ ਹੋਣ ਤੱਕ ਜਾਰੀ ਰਹੇਗਾ। ਉਨਾਂ ਦੱਸਿਆ ਕਿ ਵੋਟਾਂ ਪਾਉਣ ਦੀ ਪ੍ਰੀਕ੍ਰਿਆ ਮਿਤੀ 19 ਮਈ, 2019 (ਐਤਵਾਰ) ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗੀ। ਜਦਕਿ ਵੋਟਾਂ ਦੀ ਗਿਣਤੀ ਮਿਤੀ 23 ਮਈ, 2019 (ਵੀਰਵਾਰ) ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ। ਇਸ ਮਗਰੋਂ ਚੋਣ ਪਕ੍ਰਿਆ ਦੀ ਸਮਾਪਤੀ ਦੇ ਐਲਾਨ ਨਾਲ ਆਦਰਸ਼ ਚੋਣ ਜ਼ਾਬਤਾ ਹਟੇਗਾ।