ਚੰਡੀਗੜ, 24 ਅਪ੍ਰੈਲ 2019: ਲੋਕ ਸਭਾ ਚੋਣਾਂ 2019 ਸਬੰਧੀ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ ਅੱਜ ਪੰਜਾਬ ਰਾਜ ਦੇ ਵੱਖ-ਵੱਖ ਲੋਕ ਸਭਾ ਹਲਕਿਆਂ ਲਈ 32 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਲੋਕ ਸਭਾ ਹਲਕਾ 01-ਗੁਰਦਾਸਪੁਰ ਤੋਂ ਆਜ਼ਾਦ ਉਮੀਦਵਾਰ ਅਮਨਦੀਪ ਸਿੰਘ ਘੋਤਰਾ, ਲੋਕ ਸਭਾ ਹਲਕਾ 02-ਅੰਮ੍ਰਿਤਸਰ ਤੋਂ ਆਜ਼ਾਦ ਉਮੀਦਵਾਰ ਸ਼ਾਮ ਲਾਲ ਗੰਡੀਵਿੰਡ, ਆਜ਼ਾਦ ਉਮੀਦਵਾਰ ਸੰਜੀਵ ਕੁਮਾਰ ਅਤੇ ਆਜ਼ਾਦ ਉਮੀਦਵਾਰ ਮਹਿੰਦਰ ਸਿੰਘ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ। ਇਸ ਤੋਂ ਇਲਾਵਾ ਲੋਕ ਸਭਾ ਹਲਕਾ 03-ਖਡੂਰ ਸਾਹਿਬ ਲਈ ਹਿੰਦੁਸਤਾਨ ਸ਼ਕਤੀ ਸੈਨਾ ਦੇ ਸੰਤੋਖ ਸਿੰਘ, ਆਜਾਦ ਉਮੀਦਵਾਰ ਪਰਮਜੀਤ ਸਿੰਘ, ਆਜ਼ਾਦ ਉਮੀਦਵਾਰ ਉਂਕਾਰ ਸਿੰਘ, ਆਜ਼ਾਦ ਉਮੀਦਵਾਰ ਹਰਜੀਤ ਕੌਰ ਅਤੇ ਸ਼ਿਵ ਸੈਨਾ ਸਟੀਫਨ ਭੱਟੀ ਵੱਲੋਂ, ਲੋਕ ਸਭਾ ਹਲਕਾ 04-ਜਲੰਧਰ ਲਈ ਅੰਬੇਦਕਰ ਨੈਸ਼ਨਲ ਕਾਂਗਰਸ ਦੀ ਉਰਮਿਲਾ ਅਤੇ ਭਾਰਤ ਪ੍ਰਭਾਤ ਪਾਰਟੀ ਦੇ ਗੁਰਪਾਲ ਸਿੰਘ ਵੱਲੋਂ, ਲੋਕ ਸਭਾ ਹਲਕਾ 05-ਹੁਸ਼ਿਆਰਪੁਰ (ਐਸ.ਸੀ.) ਲਈ ਬਹੁਜਨ ਸਮਾਜ ਪਾਰਟੀ ਦੇ ਖੁਸ਼ੀ ਰਾਮ ਅਤੇ ਰਣਜੀਤ ਕੁਮਾਰ ਵੱਲੋਂ, ਲੋਕ ਸਭਾ ਹਲਕਾ 06-ਅਨੰਦਪੁਰ ਸਾਹਿਬ ਤੋਂ ਜਨਰਲ ਸਮਾਜ ਪਾਰਟੀ ਦੇ ਹਰਨੇਕ ਸਿੰਘ ਵੱਲੋਂ, ਲੋਕ ਸਭਾ ਹਲਕਾ 07-ਲੁਧਿਆਣਾ ਲਈ ਆਜ਼ਾਦ ਉਮੀਦਵਾਰ ਰਵਿੰਦਰ ਪਾਲ ਸਿੰਘ, ਆਜ਼ਾਦ ਉਮੀਦਵਾਰ ਜਸਦੀਪ ਸਿੰਘ ਅਤੇ ਪੀਪਲ ਪਾਰਟੀ ਆਫ ਇੰਡੀਆ (ਸੈਕੁਲਰ) ਦੇ ਦਲਜੀਤ ਸਿੰਘ ਵੱਲੋਂ, ਲੋਕ ਸਭਾ ਹਲਕਾ 08-ਫਤਿਹਗੜ• ਸਾਹਿਬ (ਐਸ.ਸੀ) ਲਈ ਆਜ਼ਾਦ ਉਮੀਦਵਾਰ ਕੁਲਦੀਪ ਸਿੰਘ ਅਤੇ ਆਜ਼ਾਦ ਉਮੀਦਵਾਰ ਵਿਜੈ ਰਾਣੀ ਵੱਲੋਂ, ਲੋਕ ਸਭਾ ਹਲਕਾ 09-ਫਰੀਦਕੋਟ ਲਈ ਕਾਂਗਰਸ ਪਾਰਟੀ ਦੇ ਮੁਹੰਮਦ ਸਦੀਕ ਵੱਲੋਂ, ਲੋਕ ਸਭਾ ਹਲਕਾ 10-ਫਿਰੋਜ਼ਪੁਰ ਲਈ ਆਜ਼ਾਦ ਉਮੀਦਵਾਰ ਮਨੋਜ ਕੁਮਾਰ, ਲੋਕ ਸਭਾ ਹਲਕਾ 11-ਬਠਿੰਡਾ ਲਈ ਸੋਸ਼ਲਿਸਟ ਪਾਰਟੀ (ਇੰਡੀਆ) ਦੇ ਬਲਜਿੰਦਰ ਕੁਮਾਰ, ਸਮਾਜ ਅਧਿਕਾਰ ਕਲਿਆਣ ਪਾਰਟੀ ਦੇ ਭੁਪਿੰਦਰ ਸਿੰਘ, ਬਹੁਜਨ ਮੁਕਤੀ ਪਾਰਟੀ ਦੇ ਜਗਸੀਰ ਸਿੰਘ ਅਤੇ ਸੋਸ਼ਲਿਸਟ ਯੂਨਿਟੀ ਸੈਂਟਰ ਆਫ ਇੰਡੀਆ (ਕਮਿਊਨਿਸਟ) ਦੇ ਸਵਰਨ ਸਿੰਘ ਵੱਲੋਂ, ਲੋਕ ਸਭਾ ਹਲਕਾ 12-ਸੰਗਰੂਰ ਤੋਂ ਭਾਰਤੀ ਸ਼ਕਤੀ ਚੇਤਨਾ ਪਾਰਟੀ ਦੇ ਵਿਜੈ ਅਗਰਵਾਲ, ਕਮਿਊਨੀਸਟ ਪਾਰਟੀ ਆਫ ਇੰਡੀਆ (ਮਾਰਕਿਸਸਟ-ਲੈਨਿਨਸਿਟ) (ਲਿਬਰੇਸ਼ਨ) ਦੇ ਗੁਰਦਿਆਲ ਸਿੰਘ ਅਤੇ ਕਾਂਗਰਸ ਪਾਰਟੀ ਦੇ ਕੇਵਲ ਸਿੰਘ ਢਿੱਲੋ ਅਤੇ ਕਰਨ ਇੰਦਰ ਸਿੰਘ ਢਿੱਲੋ ਵੱਲੋਂ ਅਤੇ ਲੋਕ ਸਭਾ ਹਲਕਾ 13-ਪਟਿਆਲਾ ਲਈ ਆਜ਼ਾਦ ਉਮੀਦਵਾਰ ਰਾਜੇਸ਼ ਕੁਮਾਰ, ਹਿੰਦੁਸਤਾਨ ਸ਼ਕਤੀ ਸੈਨਾ ਦੇ ਸ਼ਮਾਕਾਂਤ ਪਾਂਡੇ, ਆਜ਼ਾਦ ਉਮੀਦਵਾਰ ਹਰਭਜਨ ਸਿੰਘ ਵਿਰਕ ਅਤੇ ਆਜ਼ਾਦ ਉਮੀਦਵਾਰ ਪਰਮਿੰਦਰ ਕੁਮਾਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ।
ਉਨ•ਾਂ ਦੱਸਿਆ ਕਿ ਨਾਮਜ਼ਦਗੀਆਂ ਦੇ ਪਹਿਲੇ ਦੋ ਦਿਨ 24 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਸਨ ਅਤੇ ਅੱਜ ਦੀਆਂ 32 ਨਾਮਜ਼ਦਗੀਆਂ ਨੂੰ ਮਿਲਾ ਕੇ ਕੁਲ ਨਾਮਜ਼ਦਗੀਆਂ 56 ਹੋ ਗਈਆਂ ਹਨ।