ਲੁਧਿਆਣਾ, 30 ਅਪ੍ਰੈੱਲ 2019: ਮਿਤੀ 19 ਮਈ, 2019 ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਹਲਕਾ ਲੁਧਿਆਣਾ-07 ਲਈ ਭਰੀਆਂ ਗਈਆਂ ਨਾਮਜ਼ਦਗੀਆਂ ਵਿੱਚੋਂ 23 ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਦਰੁਸਤ ਪਾਈਆਂ ਗਈਆਂ ਹਨ, ਜਦਕਿ ਕੁੱਲ 28 ਉਮੀਦਵਾਰਾਂ ਵਿੱਚੋਂ 5 ਉਮੀਦਵਾਰਾਂ ਦੀਆਂ 7 ਨਾਮਜ਼ਦਗੀਆਂ ਰੱਦ ਹੋ ਗਈਆਂ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ•ਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਜਿਨ•ਾਂ ਉਮੀਦਵਾਰਾਂ ਦੇ ਕਾਗਜ਼ ਰੱਦ ਹੋਏ ਹਨ, ਉਨ•ਾਂ ਵਿੱਚ ਲਾਲ ਚੰਦ ਰਾਓ, ਅਨੁਪਮਾ (ਦੋ ਨਾਮਜ਼ਦਗੀਆਂ), ਅਮਨਜੋਤ ਕੌਰ (ਦੋ ਨਾਮਜ਼ਦਗੀਆਂ), ਹਿਤੇਸ਼ ਇੰਦਰ ਸਿੰਘ ਅਤੇ ਰਾਜਿੰਦਰ ਕੁਮਾਰ ਗੋਇਲ ਸ਼ਾਮਿਲ ਹਨ।
ਮਾਨਤਾ ਪ੍ਰਾਪਤ ਰਾਸ਼ਟਰੀ ਅਤੇ ਰਾਜ ਦੇ ਰਾਜਨੀਤਕ ਦਲਾਂ ਦੇ ਜਿਨ•ਾਂ ਉਮੀਦਵਾਰਾਂ ਦੇ ਕਾਗਜ਼ ਸਹੀ ਪਾਏ ਗਏ ਹਨ, ਉਨ•ਾਂ ਵਿੱਚ ਨੈਸ਼ਨਲਿਸਟ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਵਿੰਦਰ ਸਿੰਘ, ਆਮ ਆਦਮੀ ਪਾਰਟੀ ਦੇ ਤੇਜ ਪਾਲ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਮਹੇਸ਼ ਇੰਦਰ ਸਿੰਘ ਅਤੇ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਦੇ ਰਵਨੀਤ ਸਿੰਘ ਸ਼ਾਮਿਲ ਹਨ।
ਰਜਿਸਟਰਡ ਰਾਜਨੀਤਕ ਦਲਾਂ ਵਿੱਚੋਂ ਭਾਰਤੀ ਲੋਕ ਸੇਵਾ ਦਲ ਦੇ ਉਮੀਦਵਾਰ ਅਮਰਜੀਤ ਸਿੰਘ, ਲੋਕ ਇਨਸਾਫ਼ ਪਾਰਟੀ ਦੇ ਸਿਮਰਜੀਤ ਸਿੰਘ, ਜੈ ਜਵਾਨ ਜੈ ਕਿਸਾਨ ਪਾਰਟੀ ਦੇ ਦਰਸ਼ਨ ਸਿੰਘ, ਪੀਪਲਜ਼ ਪਾਰਟੀ ਆਫ਼ ਇੰਡੀਆ (ਸੈਕੂਲਰ) ਦੇ ਦਲਜੀਤ ਸਿੰਘ, ਹਿੰਦੁਸਤਾਨ ਸ਼ਕਤੀ ਸੇਨਾ ਦੇ ਦਵਿੰਦਰ ਭਗਰਿਆ, ਅੰਬੇਦਕਰਾਈਟ ਪਾਰਟੀ ਆਫ਼ ਇੰਡੀਆ ਦੇ ਦਿਲਦਾਰ ਸਿੰਘ, ਸਮਾਜ ਅਧਿਕਾਰ ਕਲਿਆਣ ਪਾਰਟੀ ਦੇ ਪ੍ਰਦੀਪ ਸਿੰਘ, ਭਾਰਤ ਪ੍ਰਭਾਤ ਪਾਰਟੀ ਦੇ ਬਲਜੀਤ ਸਿੰਘ, ਨੈਸ਼ਨਲਿਸਟ ਜਸਟਿਸ ਪਾਰਟੀ ਦੇ ਇੰਜੀਨੀਅਰ ਬਲਦੇਵ ਰਾਜ ਕਤਨਾ, ਪੀਪਲਜ਼ ਪਾਰਟੀ ਆਫ਼ ਇੰਡੀਆ (ਡੈਮੋਕ੍ਰੇਟਿਕ) ਦੇ ਬ੍ਰਿਜੇਸ਼ ਕੁਮਾਰ, ਅੰਬੇਦਕਰ ਨੈਸ਼ਨਲ ਕਾਂਗਰਸ ਦੇ ਬਿੰਟੂ ਕੁਮਾਰ ਟਾਂਕ, ਰਾਸ਼ਟਰੀਆ ਸਹਾਰਾ ਪਾਰਟੀ ਦੇ ਮੁਹੰਮਦ ਨਸੀਮ ਅੰਸਾਰੀ, ਹਿੰਦੂ ਸਮਾਜ ਪਾਰਟੀ ਦੇ ਰਜਿੰਦਰ ਕੁਮਾਰ ਅਤੇ ਬਹੁਜਨ ਸਮਾਜ ਪਾਰਟੀ ਦੇ ਰਾਮ ਸਿੰਘ ਦੀਪਕ ਦੇ ਕਾਗਜ਼ ਦਰੁਸਤ ਪਾਏ ਗਏ।
ਇਸ ਤੋਂ ਇਲਾਵਾ ਜਿਨ•ਾਂ ਆਜ਼ਾਦ ਉਮੀਦਵਾਰਾਂ ਦੇ ਕਾਗਜ਼ ਸਹੀ ਪਾਏ ਗਏ ਹਨ, ਉਨ•ਾਂ ਵਿੱਚ ਸੁਰਿੰਦਰ ਕੌਰ, ਜਸਦੀਪ ਸਿੰਘ, ਜੈ ਪ੍ਰਕਾਸ਼ ਜੈਨ, ਮਹਿੰਦਰ ਸਿੰਘ ਅਤੇ ਰਵਿੰਦਰ ਪਾਲ ਸਿੰਘ ਸ਼ਾਮਿਲ ਹਨ।
ਸ੍ਰੀ ਅਗਰਵਾਲ ਨੇ ਦੱਸਿਆ ਕਿ ਚੋਣ ਉਮੀਦਵਾਰੀ ਵਾਪਸ ਲੈਣ ਦੀ ਸੂਚਨਾ ਮਿਤੀ 2 ਮਈ ਨੂੰ ਬਾਅਦ ਦੁਪਹਿਰ 3 ਵਜੇ ਤੋਂ ਪਹਿਲਾਂ ਉਮੀਦਵਾਰ ਦੁਆਰਾ ਜਾਂ ਉਸਦੇ ਕਿਸੇ ਤਜਵੀਜ਼ਕਾਰ ਜਾਂ ਉਸਦੇ ਚੋਣ ਏਜੰਟ ਦੁਆਰਾ, ਜਿਸਨੂੰ ਉਮੀਦਵਾਰ ਨੇ ਅਧਿਕਾਰਤ ਕੀਤਾ ਹੋਵੇ, ਵੱਲੋਂ ਦਿੱਤੀ ਜਾ ਸਕੇਗੀ। ਜ਼ਿਲ•ੇ ਵਿੱਚ ਵੋਟਾਂ 19 ਮਈ, 2019 ਨੂੰ ਸਵੇਰੇ 7 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਪਾਈਆਂ ਜਾਣਗੀਆਂ।