ਚੰਡੀਗੜ੍ਹ, 2 ਮਈ 2019 - ਹਾਈ ਕੋਰਟ ਨੇ ਅਨੰਦਪੁਰ ਸਾਹਿਬ ਤੋਂ 'ਆਪ' ਦੇ ਉਮੀਦਵਾਰ ਨਰਿੰਦਰ ਸਿੰਘ ਸ਼ੇਰਗਿੱਲ ਦੇ ਚੋਣ ਕਮਿਸ਼ਂ ਵੱਲੋਂ ਨਾਮਜ਼ਦਗੀ ਰੱਦ ਕਰਨ ਦੇ ਫੈਸਲੇ 'ਤੇ ਰੋਕ ਲਗਾ ਦਿੱਤੀ ਹੈ।
ਜਸਟਿਸ ਦਯਾ ਚੌਧਰੀ ਅਤੇ ਜਸਟਿਸ ਸੁਧੀਰ ਮਿੱਤਲ ਦੀ ਕੋਰਟ 'ਚ ਇਸ ਕੇਸ ਦੀ ਸੁਣਵਾਈ ਹੋਈ। ਦੋਹਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਕੋਰਟ ਨੇ ਚੋਣ ਕਮਿਸ਼ਨ ਵੱਲੋਂ ਸ਼ੇਰਗਿੱਲ 'ਤੇ ਤਿੰਨ ਸਾਲ ਲਈ ਰੋਕ ਲਾਉਣ ਵਾਲੇ ਫੈਸਲੇ ਨੂੰ ਚੁਣੌਤੀ ਦਿੱਤੀ ਹੈ। ਸ਼ੇਰਗਿਲ ਦੇ ਵਕੀਲ ਨੇ ਦੱਸਿਆ ਕਿ ਅਦਾਲਤ ਨੇ ਸ਼ੇਰਗਿੱਲ ਨੂੰ ਡਿਸਕੁਆਲੀਫਾਈ ਕਰਨ ਦੇ ਹੁਕਮ ਨੂੰ ਰੱਦ ਕਰ ਦਿੱਤਾ ਅਤੇ ਕਮਿਸ਼ਨ ਨੂੰ ਦੁਬਾਰਾ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ।