ਚੰਡੀਗੜ, 3 ਮਈ 2019: ਪੰਜਾਬ ਰਾਜ ਦੇ 13 ਲੋਕ ਸਭਾ ਹਲਕਿਆਂ ਲਈ 278 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਅੱਜ ਨਾਮਜ਼ਦਗੀ ਪੱਤਰ ਵਾਪਸ ਲੈਣ ਦੇ ਆਖਿਰੀ ਦਿਨ (ਮਿਤੀ 2 ਮਈ, 2019) 12 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਲਏ ਗਏ। 278 ਉਮੀਦਵਾਰਾਂ ਨੂੰ ਚੋਣ ਨਿਸ਼ਾਨ ਵੀ ਅਲਾਟ ਕਰ ਦਿੱਤੇ ਗਏ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਪੰਜਾਬ ਰਾਜ ਵਿੱਚ ਕੁੱਲ 385 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਇਰ ਕੀਤੇ ਗਏ ਸਨ। ਨਾਮਜ਼ਦਗੀ ਪੱਤਰ ਦੀ ਪੜਤਾਲ ਦੌਰਾਨ 297 ਨਾਮਜ਼ਦਗੀ ਪੱਤਰ ਦਰੁਸਤ ਪਾਏ ਗਏ ਸਨ।
ਲੋਕ ਸਭਾ ਹਲਕਾ 01-ਗੁਰਦਾਸਪੁਰ ਤੋਂ ਅੱਜ ਕਿਸੇ ਵੀ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਨਹੀਂ ਲਿਆ ਗਿਆ ਹੈ ਅਤੇ ਹੁਣ 15 ਉਮੀਦਵਾਰ ਮੈਦਾਨ ਵਿੱਚ ਹਨ। ਲੋਕ ਸਭਾ ਹਲਕਾ 02-ਅੰਮ੍ਰਿਤਸਰ ਤੋਂ ਅੱਜ ਕਿਸੇ ਵੀ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਨਹੀਂ ਲਿਆ ਗਿਆ ਹੈ ਅਤੇ ਹੁਣ 30 ਉਮੀਦਵਾਰ ਮੈਦਾਨ ਵਿੱਚ ਹਨ। ਇਸ ਤੋਂ ਇਲਾਵਾ ਲੋਕ ਸਭਾ ਹਲਕਾ 03-ਖਡੂਰ ਸਾਹਿਬ ਤੋਂ ਅੱਜ ਕਿਸੇ ਵੀ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਨਹੀਂ ਲਿਆ ਗਿਆ ਹੈ ਅਤੇ ਹੁਣ 19 ਉਮੀਦਵਾਰ ਮੈਦਾਨ ਵਿੱਚ ਹਨ। ਲੋਕ ਸਭਾ ਹਲਕਾ 04-ਜਲੰਧਰ ਤੋਂ ਅੱਜ ਕਿਸੇ ਵੀ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਨਹੀਂ ਲਿਆ ਗਿਆ ਹੈ ਅਤੇ ਹੁਣ 19 ਉਮੀਦਵਾਰ ਮੈਦਾਨ ਵਿੱਚ ਹਨ। ਲੋਕ ਸਭਾ ਹਲਕਾ 05-ਹੁਸ਼ਿਆਰਪੁਰ (ਐਸ.ਸੀ.) ਤੋਂ ਅੱਜ ਕਿਸੇ ਵੀ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਨਹੀਂ ਲਿਆ ਗਿਆ ਹੈ ਅਤੇ ਹੁਣ 08 ਉਮੀਦਵਾਰ ਮੈਦਾਨ ਵਿੱਚ ਹਨ। ਲੋਕ ਸਭਾ ਹਲਕਾ 06-ਅਨੰਦਪੁਰ ਸਾਹਿਬ ਤੋਂ ਅੱਜ 01 ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਲਿਆ ਗਿਆ ਹੈ ਅਤੇ ਹੁਣ 26 ਉਮੀਦਵਾਰ ਮੈਦਾਨ ਵਿੱਚ ਹਨ। ਲੋਕ ਸਭਾ ਹਲਕਾ 07-ਲੁਧਿਆਣਾ ਤੋਂ ਅੱਜ 01 ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਲਿਆ ਗਿਆ ਹੈ ਅਤੇ ਹੁਣ 22 ਉਮੀਦਵਾਰ ਮੈਦਾਨ ਵਿੱਚ ਹਨ। ਲੋਕ ਸਭਾ ਹਲਕਾ 08-ਫਤਿਹਗੜ• ਸਾਹਿਬ (ਐਸ.ਸੀ) ਤੋਂ ਅੱਜ 01 ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਲਿਆ ਗਿਆ ਹੈ ਅਤੇ ਹੁਣ 20 ਉਮੀਦਵਾਰ ਮੈਦਾਨ ਵਿੱਚ ਹਨ। ਲੋਕ ਸਭਾ ਹਲਕਾ 09-ਫਰੀਦਕੋਟ ਤੋਂ ਅੱਜ 02 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਲਏ ਗਏ ਹਨ ਅਤੇ ਹੁਣ 20 ਉਮੀਦਵਾਰ ਮੈਦਾਨ ਵਿੱਚ ਹਨ। ਲੋਕ ਸਭਾ ਹਲਕਾ 10-ਫਿਰੋਜ਼ਪੁਰ ਤੋਂ ਅੱਜ ਕਿਸੇ ਵੀ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਨਹੀਂ ਲਿਆ ਗਿਆ ਹੈ ਅਤੇ ਹੁਣ 22 ਉਮੀਦਵਾਰ ਮੈਦਾਨ ਵਿੱਚ ਹਨ। ਲੋਕ ਸਭਾ ਹਲਕਾ 11-ਬਠਿੰਡਾ ਤੋਂ ਅੱਜ 03 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਲਏ ਗਏ ਹਨ ਅਤੇ ਹੁਣ 27 ਉਮੀਦਵਾਰ ਮੈਦਾਨ ਵਿੱਚ ਹਨ।ਲੋਕ ਸਭਾ ਹਲਕਾ 12-ਸੰਗਰੂਰ ਤੋਂ ਅੱਜ 01 ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਲਿਆ ਗਿਆ ਹੈ ਅਤੇ ਹੁਣ 25 ਉਮੀਦਵਾਰ ਮੈਦਾਨ ਵਿੱਚ ਹਨ ਅਤੇ ਲੋਕ ਸਭਾ ਹਲਕਾ 13-ਪਟਿਆਲਾ ਤੋਂ ਅੱਜ 03 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਲਏ ਗਏ ਹਨ ਅਤੇ ਹੁਣ 25 ਉਮੀਦਵਾਰ ਮੈਦਾਨ ਵਿੱਚ ਹਨ।
ਡਾ. ਰਾਜੂ ਨੇ ਦੱਸਿਆ ਕਿ ਹੁਣ ਕੁੱਲ 278 ਉਮੀਦਵਾਰ ਮੈਦਾਨ ਵਿੱਚ ਰਹਿ ਗਏ ਹਨ। ਪੰਜਾਬ ਰਾਜ ਵਿੱਚ ਕੁਲ 2,07,81,211 ਵੋਟਰ ਹੋ ਗਏ ਹਨ ਜਿਨ•ਾਂ ਵਿੱਚੋਂ 1,09,50,735 ਪੁਰਸ਼, 98,29,916 ਮਹਿਲਾਵਾਂ ਅਤੇ 560 ਥਰਡ ਜੈਂਡਰ ਦੇ ਵੋਟਰ ਹਨ।
ਉਨ•ਾਂ ਦੱਸਿਆ ਕਿ ਸੂਬੇ ਵਿੱਚ ਵੋਟਾਂ ਪਾਉਣ ਦੀ ਪ੍ਰੀਕ੍ਰਿਆ ਮਿਤੀ 19 ਮਈ, 2019 (ਐਤਵਾਰ) ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗੀ। ਇਸ ਕਾਰਜ ਲਈ ਸੂਬੇ ਵਿੱਚ 14460 ਪੋਲਿੰਗ ਥਾਵਾਂ ਉੱਤੇ 23213 ਪੋਲਿੰਗ ਬੂਥ ਸਥਾਪਿਤ ਕੀਤੇ ਗਏ ਹਨ, ਜਿੰਨ•ਾਂ ਵਿੱਚੋਂ 249 ਕ੍ਰਿਟੀਕਲ, 719 ਸੈਂਸਟਿਵ ਅਤੇ 509 ਹਾਇਪਰ-ਸੈਂਸਟਿਵ ਹਨ। ਪੰਜਾਬ ਰਾਜ ਵਿੱਚ ਵੋਟਾਂ ਵਾਲੇ ਦਿਨ 12002 ਬੂਥਾਂ ਤੋਂ ਵੈਬ-ਕਾਸਟਿੰਗ ਕੀਤੀ ਜਾਵੇਗੀ।
ਜਦਕਿ ਵੋਟਾਂ ਦੀ ਗਿਣਤੀ ਮਿਤੀ 23 ਮਈ, 2019 (ਵੀਰਵਾਰ) ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ।