ਨਵੀਂ ਦਿੱਲੀ, 6 ਮਈ 2019 - ਲੋਕ ਸਭਾ ਚੋਣਾਂ ਦੇ ਪੰਜਵੇਂ ਪੜਾਅ 'ਚ ਅੱਜ 51 ਸੀਟਾਂ 'ਤੇ 7 ਸੂਬਿਆਂ 'ਚ ਵੋਟਿੰਗ ਹੋ ਰਹੀ ਹੈ। ਜਿੰਨ੍ਹਾਂ 'ਚ ਬਿਹਾਰ (5), ਜੰਮੂ-ਕਸ਼ਮੀਰ (20), ਝਾਰਖੰਡ (4), ਮੱਧ ਪ੍ਰਦੇਸ਼ (7), ਰਾਜਸਥਾਨ (12), ਉੱਤਰ ਪ੍ਰਦੇਸ਼ (14) ਤੇ ਪੱਛਮੀ ਬੰਗਾਲ (7) ਸੂਬਿਆਂ ਦੀਆਂ 51 ਸੀਟਾਂ ‘ਤੇ ਵੋਟਾਂ ਪੈ ਰਹੀਆਂ ਹਨ।
ਵੋਟਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਚੋਣ ਕਮਿਸ਼ਨ ਨੇ ਇਹਨਾਂ ਸੂਬਿਆਂ ‘ਚ ਪੁਖਤਾ ਪ੍ਰਬੰਧ ਕੀਤੇ ਹਨ। ਇਸ ਪੜਾਅ 'ਚ ਰਾਜਨਾਥ ਸਿੰਘ, ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਸਮ੍ਰਿਤੀ ਇਰਾਨੀ ਸਮੇਤ 674 ਉਮੀਦਵਾਰਾਂ ਦੀ ਕਿਸਮਤ ਦਾਅ 'ਤੇ ਲੱਗੀ ਹੈ।
ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਦੇਸ਼ ‘ਚ 4 ਪੜਾਅ 'ਚ ਵੋਟਾਂ ਪਾਈਆ ਗਈਆਂ ਹਨ। ਜਿਨ੍ਹਾਂ ਦੇ ਨਤੀਜੇ 23 ਮਈ ਨੂੰ ਐਲਾਨੇ ਜਾਣਗੇ।