ਜੀ ਐੱਸ ਪੰਨੂ
ਪਟਿਆਲਾ, 7 ਮਈ 2019
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਵੱਲੋਂ ਕਾਂਗਰਸ ਉਮੀਦਵਾਰ ਪ੍ਰਨੀਤ ਕੌਰ ਦੇ ਹੱਕ ਵਿਚ ਵੱਖ-ਵੱਖ ਪਿੰਡਾਂ ਵਿੱਚ ਜਿਥੇ
ਚੋਣ ਮੀਟਿੰਗਾਂ ਨੂੰ ਸੰਬੋਧਨ ਕੀਤਾ ਜਾ ਰਿਹਾ ਹੈ, ਉਥੇ ਪਾਰਟੀ ਦੀ ਮਜ਼ਬੂਤੀ ਲਈ ਵਿਰੋਧੀ ਪਾਰਟੀ ਦੇ ਆਗੂਆ ਨੂੰ ਵੀ ਕਾਂਗਰਸ ਪਾਰਟੀ 'ਚ ਸ਼ਾਮਲ ਕਰਨ ਲਈ ਤਵੱਜੋ ਦਿੱਤੀ ਜਾ ਰਹੀ ਹੈ। ਇਸੇ ਤਹਿਤ ਪਿੰਡ ਚਲੈਲਾ ਦੇ ਅਕਾਲੀ ਦਲ ਦੇ ਸਾਬਕਾ ਸਰਪੰਚ ਅਤੇ ਪੰਚ ਬਲਬੀਰ ਸਿੰਘ,
ਅਮਰੀਕ ਸਿੰਘ, ਸਰਦਾਰਾ ਸਿੰਘ, ਡਾ. ਕੇਸਰ ਸਿੰਘ, ਕੇਵਲ ਸਿੰਘ, ਜਸਵਿੰਦਰ ਸਿੰਘ ਕਾਂਗਰਸ ਪਾਰਟੀਆਂ ਦੀਆਂ ਨੀਤੀਆਂ ਤੋਂ ਖ਼ੁਸ਼ ਹੋ ਕੇ ਬ੍ਰਹਮ ਮਹਿੰਦਰਾ ਦੀ ਅਗਵਾਈ ਹੇਠ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ।
ਬ੍ਰਹਮ ਮਹਿੰਦਰਾ ਨੇ ਉਨ੍ਹਾਂ ਦਾ ਸਨਮਾਨ ਕਰਨ ਉਪਰੰਤ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਹੀ ਆਪਣੇ ਵਰਕਰਾਂ ਨੂੰ ਬਣਦਾ ਮਾਣ ਸਨਮਾਨ
ਸਮੇਂ-ਸਮੇਂ 'ਤੇ ਦਿੱਤਾ ਹੈ। ਉਹ ਪਾਰਟੀ 'ਚ ਸ਼ਾਮਲ ਹੋਣ ਵਾਲੇ ਆਗੂਆਂ ਨੂੰ ਵੀ ਉਸੇ ਤਰ੍ਹਾਂ ਬਣਦਾ ਮਾਣ ਸਨਮਾਨ ਦੇਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਇਹ ਆਗੂ ਆਪਣਾ ਪੂਰਨ ਸਹਿਯੋਗ ਪਾਰਟੀ ਨੂੰ ਦੇਣਗੇ। ਉਨ੍ਹਾਂ ਅੱਗੇ ਕਿਹਾ ਕਿ ਮੋਦੀ ਦੀ ਨੋਟ ਬੰਦੀ ਨੇ ਗਰੀਬਾਂ ਅਤੇ ਛੋਟੇ ਵਿਓਪਾਰੀਆਂ ਦਾ ਕਚੂੰਬਰ ਕੱਢ ਦਿੱਤਾ ਹੈ। ਕੇਂਦਰ ਵਿਚ ਕਾਂਗਰਸ ਦੀ ਸਰਕਾਰ ਬਣਨ 'ਤੇ ਕਿਸਾਨਾਂ ਵੱਲ ਖਾਸ ਧਿਆਨ ਦੇਂਦਿਆਂ ਰੇਲਵੇ ਤੇ ਹੋਰ
ਬਜਟ ਵਾਂਗ ਖੇਤੀਬਾੜੀ ਲਈ ਵੀ ਵਖਰਾ ਬਜਟ ਕਾਇਮ ਕੀਤਾ ਜਾਵੇਗਾ ਤਾਂ ਕਿ ਕਿਸਾਨਾਂ ਦੀ ਆਰਥਿਕ ਸਥਿਤੀ ਮਜਬੂਤ ਹੋ ਸਕੇ। ਇਸ ਮੌਕੇ ਸਤਿੰਦਰ ਜੀਤ ਸੰਨੀ ਸਰਪੰਚ ਪਿੰਡ ਚਲੈਲਾ, ਕਾਂਗਰਸ ਪਾਰਟੀ ਦੇ ਸਾਬਕਾ ਕੌਂਸਲਰ ਗੁਰਦੇਵ ਸਿੰਘ ਪੂਨੀਆ, ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੇ ਮੈਂਬਰ ਅਤੇ ਪੀ.ਏ. ਬਹਾਦਰ ਖਾਨ, ਰਾਮ ਸਿੰਘ ਚਲੈਲਾ, ਗੁਰਜੀਤ ਪ੍ਰਧਾਨ, ਮਨਪ੍ਰੀਤ ਖਰੌੜ, ਐਡਵੋਕੇਟ ਮਨਦੀਪ ਕੌਰ, ਕਰਨਸ਼ੇਰ ਗਿੱਲ, ਇਕਬਾਲ ਖਰੌੜ, ਰਣਧੀਰ ਸਿੰਘ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਸੋਨੀ ਪੰਚ ਤੋਂ ਇਲਾਵਾ ਹੋਰ ਪਿੰਡ ਵਾਸੀ ਹਾਜ਼ਰ ਸਨ।