ਗਿਆਨੀ ਦਵਿੰਦਰ ਸਿੰਘ ਨੂੰ ਸਨਮਾਨਤ ਕਰਦੇ ਹੋਏ ਵਿਧਾਇਕ ਸਿਮਰਜੀਤ ਸਿੰਘ ਬੈਂਸ।
ਲੁਧਿਆਣਾ, 11 ਮਈ 2019: ਅੱਜ ਹਰਪ੍ਰਭਮਹਿਲ ਸਿੰਘ ਬਰਨਾਲਾ ਕਲਾਂ ਜਿਲਾ ਪ੍ਰਧਾਨ ਸ਼ਹੀਦ ਭਗਤ ਸਿੰਘ ਨਗਰ, ਅਤੇ ਮੈਂਬਰ ਪੀ.ਏ.ਸੀ. ਅਤੇ ਸੁਖਵੀਰ ਸਿੰਘ ਨੌਰਾ ਦੇ ਯਤਨਾਂ ਸਦਕਾ ਦਾਣਾ ਮੰਡੀ ਨੇੜੇ ਜਲੰਧਰ ਬਾਈਪਾਸ ਲੁਧਿਆਣਾ ਵਿੱਖੇ ਲੋਕ ਇਨਸਾਫ ਪਾਰਟੀ ਦੇ ਕੌਮੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦੀ ਹਾਜਰੀ ਵਿੱਚ ਯੂਨਾਈਟਿਡ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ (ਪੰਜਾਬ) ਗਿਆਨੀ ਦਵਿੰਦਰ ਸਿੰਘ ਅਤੇ ਜਿਲਾ ਪ੍ਰਧਾਨ ਗੁਰਦਾਸਪੁਰ ਗੁਰਦਰਸ਼ਨ ਸਿੰਘ, ਰਣਜੀਤ ਸਿੰਘ ਰਾਣਾ ਜਿਲਾ ਸੀਨੀਅਰ ਮੀਤ ਪ੍ਰਧਾਨ, ਭੁਪਿੰਦਰ ਸਿੰਘ ਸ਼ਹਿਰੀ ਪ੍ਰਧਾਨ ਬਟਾਲਾ, ਹਰਜੀਤ ਸਿੰਘ ਸ਼ਹਿਰੀ ਪ੍ਰਧਾਨ ਗੁਰਦਾਸਪੁਰ, ਲਖਵਿੰਦਰ ਸਿੰਘ ਸ਼ਹਿਰੀ ਪ੍ਰਧਾਨ ਕਾਦੀਆਂ, ਗੁਰਨਾਮ ਸਿੰਘ ਸ਼ਹਿਰੀ ਪ੍ਰਧਾਨ ਘੁਮਾਣ, ਉਂਕਾਰ ਸਿੰਘ ਸੀਨੀਅਰ ਮੀਤ ਪ੍ਰਧਾਨ ਬਟਾਲਾ, ਰਛਪਾਲ ਸਿੰਘ, ਗੁਰਮੀਤ ਸਿੰਘ, ਚਰ ਨਜੀਤ ਸਿੰਘ, ਗਗਨਦੀਪ ਸਿੰਘ, ਬਲਬੀਰ ਸਿੰਘ, ਮਹਿੰਦਰ ਸਿੰਘ, ਜਤਿੰਦਰਪਾਲ ਸਿੰਘ, ਬਲਵੰਤ ਸਿੰਘ, ਜਨਮੇਜ ਸਿੰਘ, ਅਵਤਾਰ ਸਿੰਘ, ਵਿਰਸਾ ਸਿੰਘ, ਮਨਜੀਤ ਸਿੰਘ, ਦਲਬੀਰ ਸਿੰਘ, ਜਿਲਾ ਵਰਕਿੰਗ ਕਮੇਟੀ ਮੈਂਬਰ ਗੁਰਦਾਸਪੁਰ ਜਿਲੇ ਦੀ ਪੂਰੀ ਜੱਥੇਬੰਦੀ ਲੋਕ ਇਨਸਾਫ ਪਾਰਟੀ ਵਿੱਚ ਸ਼ਾਮਲ ਹੋ ਗਈ। ਇਸ ਮੌਕੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਗਿਆਨੀ ਦਵਿੰਦਰ ਸਿੰਘ ਨੂੰ ਪਾਰਟੀ ਦਾ ਕੌਮੀ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ।
ਇਸ ਸਮੇਂ ਸੰਬੋਧਨ ਕਰਦੇ ਹੋਏ ਗਿਆਨੀ ਦਵਿੰਦਰ ਸਿੰਘ ਨੇ ਕਿਹਾ ਕਿ ਲੋਕ ਇਨਸਾਫ ਪਾਰਟੀ ਦੀ ਰਿਸ਼ਵਤਖੋਰੀ ਅਤੇ ਨਸ਼ਿਆਂ ਦੇ ਖਿਲਾਫ ਚਲਾਈ ਮੁਹਿੰਮ ਨੂੰ ਅਸੀਂ ਸਲਾਮ ਕਰਦੇ ਹਾਂ ਅਤੇ ਅੱਜ ਤੋਂ ਅਸੀਂ ਵੀ ਲੋਕ ਇਨਸਾਫ ਪਾਰਟੀ ਦੇ ਸਿਧਾਂਤਾਂ ਤੇ ਚਲਦੇ ਹੋਏ ਲੋਕ ਇਨਸਾਫ ਪਾਰਟੀ ਦੀ ਪੂਰਨ ਹਿਮਾਇਤ ਕਰਦੇ ਹਾਂ। ਇਸ ਸਮੇਂ ਲੋਕ ਇਨਸਾਫ ਪਾਰਟੀ ਦੇ ਕੌਮੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਗਿਆਨੀ ਦਵਿੰਦਰ ਸਿੰਘ ਅਤੇ ਗੁਰਦਾਸਪੁਰ ਜਿਲੇ ਦੀ ਯੂਨਾਈਟਿਡ ਅਕਾਲੀ ਦਲ ਦੀ ਪੂਰੀ ਜੱਥੇਬੰਦੀ ਲੋਕ ਇਨਸਾਫ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਸਾਨੂੰ ਬਹੁਤ ਵੱਡਾ ਬਲ ਮਿਲਿਆ ਹੈ ਅਤੇ ਯੂਨਾਈਟਿਡ ਅਕਾਲੀ ਦਲ ਦੀ ਪੂਰੀ ਜੱਥੇਬੰਦੀ ਦਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਤੇ ਜੱਥੇਬੰਦੀ ਨੂੰ ਪਾਰਟੀ ਵਿੱਚ ਪੂਰਨ ਤੌਰ ਤੇ ਸਤਿਕਾਰ ਦੇਵਾਂਗੇ। ਇਸ ਸਮੇਂ ਹਲਕਾ ਇੰਚਾਰਜ ਉੱਤਰੀ ਰਣਧੀਰ ਸਿੰਘ ਸਿਵਿਆ, ਮਨਜੀਤ ਸਿੰਘ ਖਾਲਸਾ ਨਵਾਂ ਸ਼ਹਿਰ, ਸਰਵਨ ਸਿੰਘ, ਚੈਨ ਸਿੰਘ, ਸਤਸਰੂਪ ਸਿੰਘ ਤੇ ਹੋਰ ਸ਼ਾਮਲ ਸਨ।