ਦੇਵਾਂ ਨੰਦ ਸ਼ਰਮਾ
ਫਰੀਦਕੋਟ, 12 ਮਈ 2019: ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 19 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣ ਅਮਲੇ ਨੂੰ ਆਪਣੀ ਡਿਊਟੀ ਇਮਾਨਦਾਰੀ, ਤਨਦੇਹੀ ਅਤੇ ਪਾਰਦਰਸ਼ੀ ਢੰਗ ਨਾਲ ਮੁਕੰਮਲ ਕਰਨ ਦੀ ਹਿਦਾਇਤ ਜਾਰੀ ਕਰਦਿਆਂ ਜ਼ਿਲ•ਾ ਚੋਣ ਅਫਸਰ ਸ਼੍ਰੀ ਕੁਮਾਰ ਸੌਰਭ ਰਾਜ ਨੇ ਕਿਹਾ ਕਿ ਇਸ ਕੰਮ ਵਿਚ ਕਿਸੇ ਤਰ•ਾਂ ਦੀ ਕੋਈ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸਖ਼ਤ ਅਨੁਸ਼ਾਸ਼ਨੀ ਕਾਰਵਾਈ ਕੀਤੀ ਜਾਵੇਗੀ। ਉਹ ਚੋਣ ਅਮਲੇ ਨੂੰ ਅੱਜ ਤੀਸਰੀ ਰਿਹਰਸਲ ਕਰਵਾਉਣ ਤੋਂ ਪਹਿਲਾਂ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਨਾਲ ਮੀਟਿੰਗ ਕਰ ਰਹੇ ਸਨ। ਉਨ•ਾਂ ਦੱਸਿਆ ਕਿ ਜ਼ਿਲ•ੇ ਦੇ ਪ੍ਰੀਜ਼ਾਈਡਿੰਗ ਅਫਸਰਾਂ ਅਤੇ ਸਹਾਇਕ ਪ੍ਰੀਜ਼ਾਈਡਿੰਗ ਅਫਸਰਾਂ ਦੀ ਵਿਸ਼ੇਸ਼ ਸਿਖਲਾਈ 15 ਮਈ 2019 ਨੂੰ ਕਰਵਾਈ ਜਾਵੇਗੀ।
ਡਿਪਟੀ ਕਮਿਸ਼ਨਰ ਕਮ ਜ਼ਿਲ•ਾ ਚੋਣ ਅਫਸਰ ਸ਼੍ਰੀ ਕੁਮਾਰ ਸੌਰਭ ਰਾਜ, ਆਈ.ਏ.ਐਸ ਨੇ ਦੱਸਿਆ ਕਿ ਫਰੀਦਕੋਟ 87- ਵਿਧਾਨ ਸਭਾ ਹਲਕੇ ਦੇ ਚੋਣ ਅਮਲੇ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਆਡੀਟੋਰੀਅਮ ਹਾਲ, ਕੋਟਕਪੂਰਾ-88 ਵਿਧਾਨ ਸਭਾ ਹਲਕੇ ਦੀ ਹਰੀ ਸਿੰਘ ਸੇਵਕ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਅਤੇ ਜੈਤੋ-89 ਵਿਧਾਨ ਸਭਾ ਹਲਕੇ ਦੀ ਯੂਨੀਵਰਸਿਟੀ ਕਾਲਜ ਜੈਤੋ ਦੇ ਆਰਟਸ ਸੈਕਸ਼ਨ ਵਿਖੇ ਦੋ ਪੜ•ਾਵਾਂ ਵਿਚ ਇਹ ਰਿਹਰਸਲ ਕਰਵਾਈ ਗਈ, ਜਿਥੇ ਸਮੁੱਚੇ ਸਟਾਫ਼ ਨੂੰ ਚੋਣ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ•ਨ ਅਤੇ ਹੈਂਡਜ਼ ਆੱਨ ਦੀ ਸਿਖਲਾਈ ਵੀ ਦਿੱਤੀ ਗਈ ਤਾਂਕਿ ਚੋਣ ਅਮਲੇ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਜ਼ਿਲ•ਾ ਚੋਣ ਅਫਸਰ ਸ਼੍ਰੀ ਕੁਮਾਰ ਸੌਰਭ ਰਾਜ ਨੇ ਦੱਸਿਆ ਕਿ ਫਰੀਦਕੋਟ ਵਿਖੇ ਏ.ਆਰ.ਓ-ਕਮ-ਐਸ.ਡੀ.ਐਮ ਸ. ਪਰਮਦੀਪ ਸਿੰਘ, ਕੋਟਕਪੂਰਾ ਵਿਖੇ ਏ.ਆਰ.ਓ-ਕਮ-ਐਸ.ਡੀ.ਐਮ ਸ: ਬਲਵਿੰਦਰ ਸਿੰਘ ਅਤੇ ਜੈਤੋ ਵਿਖੇ ਏ.ਆਰ.ਓ-ਕਮ-ਐਸ.ਡੀ.ਐਮ ਸ਼੍ਰੀ ਰਾਮ ਸਿੰਘ ਦੀ ਅਗਵਾਈ ਵਿੱਚ ਹੋਈਆਂ ਰਿਹਰਸਲਾਂ ਦੌਰਾਨ ਮਾਹਰਾਂ ਨੇ ਪ੍ਰੀਜ਼ਾਈਡਿੰਗ ਅਫ਼ਸਰਾਂ, ਸਹਾਇਕ ਪ੍ਰੀਜ਼ਾਈਡਿੰਗ ਅਫ਼ਸਰਾਂ ਅਤੇ ਪੋਲਿੰਗ ਅਫ਼ਸਰਾਂ ਨੂੰ ਜਿਥੇ ਸੁਚੱਜੇ ਢੰਗ ਨਾਲ ਵੋਟਿੰਗ ਕਰਾਉਣ ਦੇ ਟਿਪਸ ਬਾਰੇ ਜਾਣਕਾਰੀ ਦਿੱਤੀ । ਉਨ•ਾ ਦੱਸਿਆ ਕਿ ਜ਼ਿਲ•ਾ ਫਰੀਦਕੋਟ ਨਾਲ ਸਬੰਧਤ ਤਿੰਨ ਵਿਧਾਨ ਸਭਾ ਹਲਕਿਆਂ ਲਈ ਪੋਲਿੰਗ ਡਿਊਟੀ ਤੇ ਤਾਇਨਾਤ ਕੀੰਤੇ ਜਾਣ ਵਾਲੇ ਅਤੇ ਰਿਜਰਵ ਪ੍ਰੀਜ਼ਾਈਡਿੰਗ ਅਫ਼ਸਰਾਂ, ਸਹਾਇਕ ਪ੍ਰੀਜ਼ਾਈਡਿੰਗ ਅਫਸਰਾਂ ਅਤੇ ਪੋਲਿੰਗ ਅਫਸਰਾਂ ਨੂੰ ਪੋਲਿੰਗ ਪਾਰਟੀ ਵਾਈਜ਼ ਤੀਜੀ ਰਿਹਰਸਲ ਕਰਵਾਈ ਗਈ। ਉਨ•ਾਂ ਦੱਸਿਆ ਕਿ ਜ਼ਿਲ•ੇ ਦੇ 483 ਪੋਲਿੰਗ ਬੂਥਾਂ ਦੀ ਪਾਰਟੀ ਵਾਈਜ਼ ਸਿਖਲਾਈ ਦਿੱਤੀ ਗਈ ਹੈ ਅਤੇ ਆਈ.ਕਾਰਡ ਜਾਰੀ ਕਰਨ ਤੋਂ ਇਲਾਵਾ ਫਾਰਮ 12 ਵੀ ਜਾਰੀ ਕੀਤੇ ਗਏ ਹਨ।
ਇਸ ਮੌਕੇ ਤਹਿਸੀਲਦਾਰ ਫਰੀਦਕੋਟ ਮਿਸ ਲਵਪ੍ਰੀਤ ਕੌਰ, ਡੀ.ਆਈ.ਓ ਸ਼੍ਰੀ ਅਨਿਲ ਕਟਿਆਰ ਨਾਇਬ ਤਹਿਸੀਲਦਾਰ ਪਰਮਜੀਤ ਸਿੰਘ, ਜ਼ਿਲ•ਾ ਗਾਈਡੈਂਸ ਕਾਉਂਸਲਰ ਸ਼੍ਰੀ ਜਸਬੀਰ ਸਿੰਘ ਜੱਸੀ, ਮਾਸਟਰ ਟ੍ਰੇਨਰ ਯਾਦਵਿੰਦਰ ਸਿੰਘ, ਪ੍ਰੋ: ਬੀਰ ਇੰਦਰਜੀਤ ਸਿੰਘ, ਪ੍ਰੋ: ਨਰਿੰਦਰਜੀਤ ਸਿੰਘ, ਮਹਿੰਦਰ ਪਾਲ ਜੇ.ਈ ਤੋਂ ਇਲਾਵਾ ਵਿਸ਼ੇਸ਼ ਸਹਿਯੋਗ ਦੇਣ ਵਾਲੇ ਜਸਪਾਲ ਸਿੰਘ, ਦਿਲਬਾਗ ਸਿੰਘ, ਹਰਪ੍ਰੀਤ ਸਿੰਘ,ਸੇਵਕ ਸਿੰਘ,ਸੁਖਵਿੰਦਰ ਸਿੰਘ, ਧਰਮਿੰਦਰ ਸਿੰਘ, ਸਤੀਸ਼ ਕੁਮਾਰ ਅਤੇ ਤਰਸੇਮ ਸਿੰਘ ਵੀ ਹਾਜ਼ਰ ਸਨ।