ਲੋਕੇਸ਼ ਰਿਸ਼ੀ
ਗੁਰਦਾਸਪੁਰ, 13 ਮਈ 2019- ਬਾਲੀਵੁੱਡ ਅਦਾਕਾਰ ਅਤੇ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਅਕਾਲੀ ਦਲ, ਭਾਜਪਾ ਦੇ ਸਾਂਝੇ ਉਮੀਦਵਾਰ ਸੰਨੀ ਦਿਉਲ ਵੱਲੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਖ਼ਿਲਾਫ਼ ਚੋਣ ਕਮਿਸ਼ਨ ਨੂੰ ਇੱਕ ਸ਼ਿਕਾਇਤ ਕੀਤੀ ਗਈ ਹੈ। ਸੰਨੀ ਦਿਉਲ ਵੱਲੋਂ ਆਪਣੇ ਵਕੀਲ ਦੇ ਹਵਾਲੇ ਤੋਂ ਕੀਤੀ ਗਈ ਇਸ ਸ਼ਿਕਾਇਤ ਮੁਤਾਬਿਕ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੋਟਰਾਂ ਨੂੰ ਆਕਰਸ਼ਿਤ ਕਰਨ ਦੇ ਮਕਸਦ ਨਾਲ ਅਜਿਹੇ ਬਿਆਨ ਦਿੱਤੇ ਗਏ ਹਨ। ਜਿਨ੍ਹਾਂ ਨਾਲ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕੀਤੇ ਜਾਣ ਦੀ ਗੱਲ ਕਹੀ ਗਈ ਹੈ।
ਖ਼ਬਰ ਦੀ ਤਸਦੀਕ ਕਰਦਿਆਂ ਪਠਾਨਕੋਟ ਦੇ ਮੇਅਰ ਅਨਿਲ ਵਾਸੁਦੇਵ ਨੇ ਦੱਸਿਆ ਕਿ ਬੀਤੇ ਦਿਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲੋਕ ਸਭਾ ਸੀਟ ਗੁਰਦਾਸਪੁਰ ਦੇ ਹਲਕਾ ਭੋਆ ਵਿਖੇ ਆਪਣੇ ਭਾਸ਼ਣ ਦੌਰਾਨ ਚੋਣ ਕਾਨੂੰਨ ਦੀ ਉਲੰਘਣਾ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਭੋਆ ਵਿਖੇ ਕੀਤੀ ਗਈ ਰੈਲੀ ਦੌਰਾਨ ਸ਼ੂਗਰ ਮਿੱਲ ਗੁਰਦਾਸਪੁਰ ਦਾ ਸਮਰੱਥਾ ਵਧਾਉਣ, ਬਿਜਲੀ ਉਤਪਾਦਨ ਲਈ ਇਥਨਾਲ ਪਲਾਂਟ ਲਾਉਣ, ਝੋਨਾ ਬਿਜਾਈ ਦੀ ਤਰੀਕ ਨੇੜੇ ਕੀਤੇ ਜਾਣ ਅਤੇ ਡੋਗਰਾ ਸਰਟੀਫਿਕੇਟ ਸਬੰਧੀ ਬਿਆਨ ਦੇ ਕੇ ਵੋਟਰਾਂ ਨੂੰ ਆਕਰਸ਼ਿਤ ਕਰਨ ਲਈ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਹੈ।
ਵਾਸੁਦੇਵ ਨੇ ਦੱਸਿਆ ਕਿ ਉਕਤ ਮਾਮਲੇ ਸਬੰਧੀ ਚੋਣ ਕਮਿਸ਼ਨ ਵੱਲੋਂ ਉਨ੍ਹਾਂ ਨੂੰ ਰਿਪਲਾਈ ਕਰਦਿਆਂ ਉਕਤ ਮਾਮਲੇ ਸਬੰਧੀ ਬਣਦੀ ਕਾਰਵਾਈ ਕਰਨ ਦਾ ਭਰੋਸਾ ਵੀ ਦਿੱਤਾ ਗਿਆ ਹੈ।
ਕੰਪਲੇਂਟ ਦੀ ਕਾਪੀ ਨਾਲ ਨੱਥੀ ਹੈ :-