ਜੱਥੇਦਾਰ ਬਲਵਿੰਦਰ ਸਿੰਘ ਬੈਂਸ ਨੂੰ ਸਨਮਾਨਤ ਕਰਦੇ ਹੋਏ ਇਲਾਕਾ ਵਾਸੀ।
ਲੁਧਿਆਣਾ, 14 ਮਈ 2019: ਪੰਜਾਬ ਡੈਮੋਕ੍ਰੇਟਿਕ ਅਲਾਇੰਸ ਦੇ ਸਾਂਝੇ ਉਮੀਦਵਾਰ ਅਤੇ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦੇ ਹੱਕ ਵਿੱਚ ਪ੍ਰੀਤ ਵਿਹਾਰ ਕਲੋਨੀ, ਮਾਣਕਵਾਲ ਵਿੱਖੇ ਚੋਣ ਰੈਲੀ ਕੀਤੀ ਗਈ। ਇਲਾਕੇ ਦੇ ਨਿਧੜਕ ਆਗੂ ਪਰਮਿੰਦਰ ਸਿੰਘ ਗੋਲੀ ਪੰਚ ਦੀ ਦੇਖ ਰੇਖ ਹੇਠ ਕਰਵਾਈ ਗਈ ਮੀਟਿੰਗ ਦੌਰਾਨ ਲੋਕ ਇਨਸਾਫ ਪਾਰਟੀ ਦੇ ਸਰਪ੍ਰਸਤ ਜੱਥੇਦਾਰ ਬਲਵਿੰਦਰ ਸਿੰਘ ਬੈਂਸ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ।
ਇਸ ਦੌਰਾਨ ਇਲਾਕਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਜੱਥੇਦਾਰ ਬੈਂਸ ਨੇ ਕਿਹਾ ਕਿ ਇਹ ਗੱਲ ਕਿਸੇ ਤੋਂ ਲੁਕੀ ਛਿਪੀ ਨਹੀਂ ਰਹਿ ਗਈ, ਕਿ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਕੌਣ ਹਨ, ਅਤੇ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਕੋਣ ਬਚਾ ਰਿਹਾ ਹੈ। ਇਸ ਲਈ ਸੂਬੇ ਦੇ ਲੋਕ ਹੁਣ ਅਕਾਲੀ ਦਲ ਅਤੇ ਕਾਂਗਰਸ ਨੂੰ ਮੂੰਹ ਨਹੀਂ ਲਗਾਉਣਗੇ ਅਤੇ ਕਰਾਰੀ ਹਾਰ ਦੇਣਗੇ। ਇਸ ਮੌਕੇ ਤੇ ਕੁਲਰਾਜ ਸਿੰਘ, ਕੁਲਦੀਪ ਸਿੰਘ ਪਹਿਲਵਾਨ, ਰਣਬੀਰ ਸਿੰਘ ਸੋਢੀ, ਜੱਗੀ ਮਾਣਕਵਾਲ, ਸੁਖਦੀਪ ਕੌਰ, ਸੁਰਿੰਦਰ ਕੌਰ, ਨਰਿੰਦਰ ਕੌਰ, ਕਮਲਜੀਤ ਕੌਰ ਤੇ ਹੋਰ ਵੀ ਸ਼ਾਮਲ ਸਨ।