← ਪਿਛੇ ਪਰਤੋ
ਮਿੱਤਰ ਸੈਨ ਸ਼ਰਮਾ
ਮਾਨਸਾ 15 ਮਈ 2019 : ਮੁੱਖ ਚੋਣ ਕਮਿਸ਼ਨਰ ਭਾਰਤ ਸਰਕਾਰ ਦੇ ਹੁਕਮਾਂ ਤਹਿਤ ਜ਼ਿਲ੍ਹਾ ਪੁਲਿਸ ਮੁੱਖੀ ਮਾਨਸਾ ਵੱਲੋਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਲਾਗੂ ਚੋਣ ਜ਼ਾਬਤੇ ਤਹਿਤ ਜ਼ਿਲ੍ਹੇ ਅੰਦਰ ਅਸਲਾ ਧਾਰਕਾਂ ਨੂੰ ਅਸਲਾ ਜਮ੍ਹਾ ਕਰਵਾਉਣ ਲਈ ਕੀਤੀ ਗਈ ਅਪੀਲ ਦੀ ਅਣਦੇਖੀ ਕਰਨ ਦੇ ਦੋਸ਼ 'ਚ ਥਾਣਾ ਸਦਰ ਬੁਢਲਾਡਾ ਦੀ ਪੁਲਿਸ ਨੇ ਪਿੰਡ ਰਾਮਗੜ੍ਹ ਸ਼ਾਹਪੁਰੀਆ ਦੇ ਸਾਬਕਾ ਸਰਪੰਚ ਦੇ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਪਿੰਡ ਰਾਮਗੜ੍ਹ ਸ਼ਾਹਪੁਰੀਆ ਦਾ ਸਾਬਕਾ ਸਰਪੰਚ ਬੂਟਾ ਸਿੰਘ ਪੁੱਤਰ ਭੂਰਾ ਸਿੰਘ ਆਪਣੇ ਲਾਇਸੈਂਸੀ ਅਸਲੇ 'ਪਿਸਟਲ' ਸਮੇਤ ਆਪਣੀ ਫਾਰਚੂਨਰ ਗੱਡੀ ਨੰ: ਪੀ.ਬੀ. 50 ਏ–0007 'ਤੇ ਸਵਾਰ ਹੋ ਕੇ ਪਿੰਡ ਰੱਲੀ–ਦਾਤੇਵਾਸ ਵਿਚਕਾਰ ਜਾ ਰਿਹਾ ਸੀ ਕਿ ਇਸ ਦੀ ਸੂਚਨਾ ਮਿਲਣ 'ਤੇ ਥਾਣਾ ਸਦਰ ਬੁਢਲਾਡਾ ਦੇ ਮੁੱਖ ਅਫ਼ਸਰ ਇੰਸਪੈਕਟਰ ਜਸਵਿੰਦਰ ਕੌਰ ਨੇ ਜ਼ਿਲ੍ਹਾ ਪੁਲਿਸ ਮੁੱਖੀ ਮਾਨਸਾ ਗੁਲਨੀਤ ਸਿੰਘ ਖੁਰਾਣਾ ਵੱਲੋਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ ਅਸਲਾ ਧਾਰਕਾਂ ਨੂੰ ਅਸਲਾ ਜਮ੍ਹਾ ਕਰਵਾਉਣ ਲਈ ਕੀਤੀ ਗਈ ਅਪੀਲ ਦੀ ਅਣਦੇਖੀ ਕਰਨ ਦਾ ਦੋਸ਼ੀ ਮੰਨਦੇ ਹੋਏ ਉਸ ਵਿਰੁੱਧ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।
Total Responses : 265