ਰਾਜਸੀ ਪਾਰਟੀਆਂ ਅਤੇ ਉਮੀਦਵਾਰਾਂ ਪਾਸੋਂ ਸਹਿਯੋਗ ਦੀ ਮੰਗ
ਲੁਧਿਆਣਾ, 15 ਮਈ 2019: ਜ਼ਿਲ•ਾ ਲੁਧਿਆਣਾ ਵਿੱਚ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੱਲ ਰਿਹਾ ਚੋਣ ਪ੍ਰਚਾਰ 17 ਮਈ ਦੀ ਸ਼ਾਮ ਤੋਂ ਬੰਦ ਹੋ ਜਾਵੇਗਾ ਅਤੇ ਇਸ ਦੇ ਨਾਲ ਹੀ ਪ੍ਰਿੰਟ ਮੀਡੀਆ, ਇਲੈਕਟ੍ਰਾਨਿਕ ਮੀਡੀਆ, ਸਿਨੇਮਾ ਹਾਲ ਤੇ ਹੋਰ ਪ੍ਰਚਾਰ ਸਾਧਨਾਂ 'ਤੇ ਚੋਣ ਪ੍ਰਚਾਰ ਦੀ ਰੋਕ ਦੇ ਨਾਲ-ਨਾਲ ਲਾਊਡ ਸਪੀਕਰਾਂ ਦੀ ਵਰਤੋਂ ਦੀ ਵੀ ਮਨਾਹੀ ਹੋ ਜਾਵੇਗੀ। ਇਸ ਸਮੇਂ ਦੌਰਾਨ ਪ੍ਰਿੰਟ ਮੀਡੀਆ 'ਚ ਸਿਆਸੀ ਇਸ਼ਤਿਹਾਰਬਾਜ਼ੀ ਕਰਨ ਲਈ ਰਿਟਰਨਿੰਗ ਅਫ਼ਸਰ ਦੀ ਅਗਵਾਈ ਵਾਲੀ ਜ਼ਿਲ•ਾ ਪੱਧਰੀ ਮੀਡੀਆ ਸਰਟੀਫਿਕੇਸ਼ਨ ਐਂਡ ਮੋਨੀਟਰਿੰਗ ਕਮੇਟੀ ਪਾਸੋਂ ਪ੍ਰੀ-ਸਰਟੀਫ਼ਿਕੇਸ਼ਨ ਲਾਜ਼ਮੀ ਹੋਵੇਗੀ।
ਇਹ ਪ੍ਰਗਟਾਵਾ ਕਰਦਿਆਂ ਜ਼ਿਲ•ਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਜ਼ਿਲ•ਾ ਲੁਧਿਆਣਾ ਵਿੱਚ ਚੋਣ ਪ੍ਰਚਾਰ ਕਰ ਰਹੇ ਸਮੂਹ ਉਮੀਦਵਾਰਾਂ, ਰਾਜਸੀ ਪਾਰਟੀਆਂ ਅਤੇ ਸਮਰਥਕਾਂ ਨੂੰ ਅਪੀਲ ਕੀਤੀ ਕਿ ਉਹ ਚੋਣ ਕਮਿਸ਼ਨ ਦੇ ਉਕਤ ਆਦੇਸ਼ਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਵਿੱਚ ਪੂਰਨ ਸਹਿਯੋਗ ਦੇਣ।
ਉਨ•ਾਂ ਕਿਹਾ ਕਿ ਇਸ ਦੇ ਨਾਲ ਹੀ ਚੋਣ ਸਬੰਧੀ ਕਿਸੇ ਵੀ ਤਰ•ਾਂ ਦੇ ਚੋਣ ਸਰਵੇਖਣ (ਐਗਜ਼ਿਟ ਪੋਲ ਅਤੇ ਪੋਲ ਓਪੀਨੀਅਨ) 'ਤੇ ਵੀ ਚੋਣ ਕਮਿਸ਼ਨ ਦੇ ਪਹਿਲਾਂ ਜਾਰੀ ਹੁਕਮਾਂ ਮੁਤਾਬਕ ਰੋਕ ਜਾਰੀ ਰਹੇਗੀ। ਉਨ•ਾਂ ਦੱਸਿਆ ਕਿ ਚੋਣ ਕਮਿਸ਼ਨ ਦੇ ਉਕਤ ਹੁਕਮਾਂ ਦੀ ਉਲੰਘਣਾ ਕਰਨ ਵਾਲਾ ਜਨਪ੍ਰਤੀਨਿਧੀ ਐਕਟ 1951 ਦੀ ਧਾਰਾ 126 ਤਹਿਤ 2 ਸਾਲ ਦੀ ਸਜ਼ਾ ਅਤੇ ਜੁਰਮਾਨੇ ਦਾ ਭਾਗੀਦਾਰ ਬਣ ਸਕਦਾ ਹੈ।