← ਪਿਛੇ ਪਰਤੋ
ਚੰਡੀਗੜ 20 ਮਈ 2019: ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਮਿਤੀ 19 ਮਈ ਨੂੰ ਪੰਜਾਬ ਦੇ ਲੋਕ ਸਭਾ ਲਈ ਪਈਆਂ ਵੋਟਾਂ ਸਬੰਧੀ ਪ੍ਰਾਪਤ ਰਿਪੋਰਟਾਂ ਨੂੰ ਵਾਚਣ ਉਪਰੰਤ ਲੋਕ ਸਭਾ ਹਲਕਾ ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪੋਲਿੰਗ ਸ਼ਟੇਸਨ ਨੰ. 123 'ਤੇ ਦੁਬਾਰਾ ਵੋਟਾਂ ਪਵਾਉਣ ਦੇ ਹੁਕਮ ਦਿੱਤੇ ਗਏ ਹਨ । ਇਹ ਹੁਕਮ ਪੋਲਿੰਗ ਦੋਰਾਨ ਸਾਹਮਣੇ ਆਈਆਂ ਉਣਤਾਈਆਂ ਕਾਰਨ ਦਿੱਤੇ ਗਏ ਹਨ । ਇਹ ਵੋਟਾਂ 22 ਮਈ 2019 ਦਿਨ ਬੁੱਧਵਾਰ ਨੂੰ ਸਵੇਰੇ 7 ਵੱਜੇ ਤੋਂ ਸ਼ਾਮ 6 ਵੱਜੇ ਤੱਕ ਵੋਟਾਂ ਪਵਾਈਆਂ ਜਾਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ 22 ਮਈ 2019 ਨੂੰ ਇਸ ਪੋਲਿੰਗ ਸਟੇਸ਼ਨ ਉਤੇ ਮੁੜ ਤੋਂ ਵੋਟਾਂ ਪਵਾਉਣ ਸਬੰਧੀ ਸਮੂਚੇ ਪ੍ਰਬੰਧ ਕਰ ਲਏ ਗਏ ਹਨ। ਡਾ. ਰਾਜੂ ਨੇ ਦੱਸਿਆ ਕਿ ਇਸ ਪੋਲਿੰਗ ਸਟੇਸ਼ਨ ਦੇ ਰਿਟਰਨਿੰਗ ਅਫਸਰ ਅਤੇ ਓਬਜ਼ਰਵਰਾਂ ਨੂੰ ਨਿਯਮਾਂ ਅਨੁਸਾਰ ਕਾਰਵਾਈ ਕਰਨ ਲਈ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਅਤੇ ਨਾਲ ਹੀ ਰਾਜਨੀਤਕ ਪਾਰਟੀਆਂ ਅਤੇ ਚੋਣ ਲੜ ਰਹੇ ਉਮੀਦਵਾਰਾਂ ਨੂੰ ਵੀ ਇਸ ਸਬੰਧੀ ਸੂਚਿਤ ਕਰ ਦਿੱਤਾ ਗਿਆ ਹੈ। ਉਨਾਂ ਦੱਸਿਆ ਕਿ ਇਸ ਕਾਰਜ ਲਈ ਲੋੜਿੰਦਾ ਸੁਰੱਖਿਆ ਸਟਾਫ, ਈ ਵੀ ਐਮ ਮਸ਼ੀਨਾਂ ਅਤੇ ਪੋਲ ਸਟਾਫ ਤੈਨਾਤ ਕਰ ਦਿੱਤਾ ਗਿਆ ਹੈ ਇਸੇ ਦੌਰਾਨ ਚੋਣ ਕਮਿਸ਼ਨ ਵਲੋਂ ਇਸ ਪੋਲਿੰਗ ਸਟੇਸ਼ਨ ਅਧੀਨ ਆਉਂਦੇ ਬਾਸ਼ਿੰਦਿਆਂ ਨੂੰ 22 ਮਈ ਦੀ ਪੇਡ ਛੁੱਟੀ ਕਰਨ ਦਾ ਵੀ ਐਲਾਨ ਕੀਤਾ ਹੈ ਤਾਂ ਜੋ ਉਹ ਆਪਣੇ ਵੋਟਿੰਗ ਦੇ ਅਧਿਕਾਰ ਦਾ ਇਸਤੇਮਾਲ ਕਰ ਸਕਣ।
Total Responses : 265