← ਪਿਛੇ ਪਰਤੋ
ਲੁਧਿਆਣਾ, 22 ਮਈ 2019 - ਪੰਜਾਬ ਡੈਮੋਕ੍ਰੇਟਿਕ ਅਲਾਈਂਸ ਦੇ ਉਮੀਦਵਾਰ ਸਿਮਰਨਜੀਤ ਸਿੰਘ ਬੈਂਸ ਨੇ ਐਗਜ਼ਿਟ ਪੋਲ ਦੇ ਦਾਵਿਆਂ ਨੂੰ ਖਾਰਿਜ ਕੀਤਾ ਹੈ ਅਤੇ ਕਿਹਾ ਕਿ ਹਰ ਕੋਈ ਟੀਆਰਪੀ ਹਾਸਿਲ ਕਰਨ ਲਈ ਅਜਿਹਾ ਕਰ ਰਿਹਾ ਹੈ। ਇਸ ਤੋਂ ਬਿਨ੍ਹਾਂ ਬੈਂਸ ਨੇ ਆਪਣੀ ਜਿੱਤ ਦਾ ਦਾਅਵਾ ਕੀਤਾ ਹੈ ਅਤੇ ਨਾਲ ਹੀ ਉਨ੍ਹਾਂ ਨੇ ਭਾਰਤੀ ਜਨਤਾ ਪਾਰਟੀ 'ਚ ਜਾਣ ਦੀਆਂ ਅਫ਼ਵਾਹਾਂ 'ਤੇ ਬ੍ਰੇਕ ਲਾ ਦਿੱਤੀ ਹੈ ਅਤੇ ਕਿਹਾ ਕਿ ਉਹ ਭਾਰਤੀ ਜਨਤਾ ਪਾਰਟੀ 'ਚ ਸ਼ਾਮਿਲ ਨਹੀਂ ਹੋਣਗੇ। ਬੈਂਸ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਿਚਾਕਰ ਚੱਲ ਰਹੇ ਸ਼ੀਤ ਯੁੱਧ 'ਤੇ ਕਿਹਾ ਕਿ ਮੁੱਖ ਮੰਤਰੀ ਨੂੰ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।
Total Responses : 265