ਹੁਸ਼ਿਆਰਪੁਰ, 22 ਮਈ 2019: ਭਾਰਤ ਚੋਣ ਕਮਿਸ਼ਨ ਵਲੋਂ 05-ਹੁਸ਼ਿਆਰਪੁਰ ਲੋਕ ਸਭਾ ਹਲਕੇ ਲਈ ਨਿਯੁਕਤ ਕੀਤੇ ਗਏ ਜਨਰਲ ਅਬਜ਼ਰਵਰ ਸ਼੍ਰੀ ਜੈ ਪ੍ਰਕਾਸ਼ ਸ਼ਿਵਹਰੇ ਦੀ ਮੌਜੂਦਗੀ ਵਿੱਚ ਅੱਜ ਜ਼ਿਲ•ਾ ਚੋਣ ਅਫ਼ਸਰ-ਕਮ-ਰਿਟਰਨਿੰਗ ਅਫ਼ਸਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਕਾਊਂਟਿੰਗ ਪ੍ਰਕ੍ਰਿਆ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ•ਾਂ ਕਿਹਾ ਕਿ 23 ਮਈ ਨੂੰ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਹੋ ਰਹੀ ਹੈ, ਜਿਸ ਲਈ ਪੂਰੇ ਪੁਖ਼ਤਾ ਇੰਤਜ਼ਾਮ ਕਰ ਦਿੱਤੇ ਗਏ ਹਨ। ਉਨ•ਾਂ ਕਿਹਾ ਕਿ 19 ਮਈ ਨੂੰ ਹੁਸ਼ਿਆਰਪੁਰ ਲੋਕ ਸਭਾ ਹਲਕੇ ਲਈ ਹੋਈ ਪੋਲਿੰਗ ਦੀ ਗਿਣਤੀ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ•ੀ ਜਾਵੇਗੀ। ਉਨ•ਾਂ ਕਿਹਾ ਕਿ 3 ਵਿਧਾਨ ਸਭਾ ਹਲਕਿਆਂ ਸ੍ਰੀ ਹਰਗੋਬਿੰਦਪੁਰ, ਭੁਲੱਥ, ਫਗਵਾੜਾ ਦੀ ਗਿਣਤੀ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ (ਆਈ.ਟੀ.ਆਈ.) ਹੁਸ਼ਿਆਰਪੁਰ ਵਿਖੇ ਅਤੇ 6 ਵਿਧਾਨ ਸਭਾ ਹਲਕਿਆਂ ਮੁਕੇਰੀਆਂ, ਦਸੂਹਾ, ਉੜਮੁੜ, ਸ਼ਾਮਚੁਰਾਸੀ, ਹੁਸ਼ਿਆਰਪੁਰ ਅਤੇ ਚੱਬੇਵਾਲ ਦੀਆਂ ਵੋਟਾਂ ਦੀ ਗਿਣਤੀ ਰਿਆਤ ਬਾਹਰਾ ਗਰੁੱਪ ਆਫ ਇੰਸਟੀਚਿਊਟ, ਹੁਸ਼ਿਆਰਪੁਰ ਦੀਆਂ ਵੱਖ ਵੱਖ ਥਾਵਾਂ 'ਤੇ ਕੀਤੀ ਜਾਵੇਗੀ।
ਜ਼ਿਲ•ਾ ਚੋਣ ਅਫ਼ਸਰ ਨੇ ਜਿਥੇ ਰਿਆਤ ਬਾਹਰਾ ਅਤੇ ਆਈ.ਟੀ.ਆਈ ਵਿਖੇ ਬਣੇ ਮੀਡੀਆ ਸੈਂਟਰਾਂ ਦਾ ਦੌਰਾ ਕੀਤਾ, ਉਥੇ ਸਮੂਹ ਕਾਊਂਟਿੰਗ ਸਟਾਫ਼ ਨੂੰ ਚੋਣ ਕਮਿਸ਼ਨ ਦੁਆਰਾ ਨਿਰਧਾਰਿਤ ਨਿਯਮਾਂ ਮੁਤਾਬਿਕ ਹੀ ਕਾਊਂਟਿੰਗ ਦੀ ਪ੍ਰਕ੍ਰਿਆ ਨੂੰ ਨੇਪਰੇ ਚਾੜ•ਨ ਲਈ ਕਿਹਾ। ਉਨ•ਾਂ ਕਿਹਾ ਕਿ ਕਾਊਂਟਿੰਗ ਦੌਰਾਨ ਕਾਊਂਟਿੰਗ ਸੁਪਰਵਾਈਜ਼ਰ, ਕਾਊਂਟਿੰਗ ਅਸਿਸਟੈਂਟ, ਕਾਊਂਇੰਗ ਏਜੰਟ ਸਮੇਤ ਮਾਈਕਰੋ ਅਬਜ਼ਰਵਰ ਅਤੇ ਚੋਣ ਅਬਜ਼ਰਵਰ ਪੂਰੀ ਕਾਊਂਟਿੰਗ ਪ੍ਰਕ੍ਰਿਆ ਦੀ ਨਿਗਰਾਨੀ ਕਰਨਗੇ। ਇਸ ਤੋਂ ਇਲਾਵਾ ਉਨ•ਾਂ ਸਟਾਫ਼ ਨੂੰ ਸੁਰੱਖਿਆ ਲਈ ਤੈਨਾਤ ਮੁਲਾਜ਼ਮਾਂ ਨੂੰ ਸਹਿਯੋਗ ਦੇਣ, ਮੋਬਾਇਲ ਨਾ ਲੈ ਕੇ ਆਉਣ, ਸਮੇਂ ਸਿਰ ਪਹੁੰਚਣ ਆਦਿ ਬਾਰੇ ਵੀ ਕਿਹਾ। ਉਨ•ਾਂ ਇਹ ਵੀ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹਰੇਕ ਹਲਕੇ ਵਿੱਚ ਅਬਜ਼ਰਵਰ ਅਤੇ ਕਾਊਂਟਿੰਗ ਏਜੰਟ ਜਾਂ ਉਮੀਦਵਾਰ ਦੀ ਮੌਜੂਦਗੀ ਵਿੱਚ 5 ਰੈਂਡਮਲੀ ਚੁਣੀਆਂ ਗਈਆਂ ਵੀ.ਵੀ. ਪੈਟ ਮਸ਼ੀਨਾਂ ਵਿੱਚਲੀਆਂ ਪਰਚੀਆਂ ਦੀ ਵੀ ਗਿਣਤੀ ਕੀਤੀ ਜਾਵੇਗੀ।
ਸ਼੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਚੋਣ ਕਮਿਸ਼ਨ ਵਲੋਂ ਪ੍ਰਵਾਨਤ ਵਿਆਕਤੀ ਹੀ ਗਿਣਤੀ ਕੇਂਦਰਾਂ ਵਿਚ ਦਾਖਲ ਹੋ ਸਕੇਗਾ। ਵੋਟਾਂ ਦੀ ਗਿਣਤੀ ਦੇ ਕਾਰਜ ਦੀ ਵੀਡੀਓਗ੍ਰਾਫੀ ਸਰਕਾਰੀ ਤੌਰ 'ਤੇ ਕਰਵਾਈ ਜਾਵੇਗੀ। ਉਨ•ਾਂ ਦੱਸਿਆ ਕਿ ਕਾਊਂਟਿੰਗ ਏਜੰਟ, ਜਿਨ•ਾਂ ਨੂੰ ਸਹਾਇਕ ਰਿਟਰਨਿੰਗ ਅਫਸਰਾਂ ਵੱਲੋਂ ਸ਼ਨਾਖਤੀ ਕਾਰਡ ਜਾਰੀ ਕੀਤੇ ਗਏ ਹਨ, ਆਪਣੀਆਂ ਨਿਰਧਾਰਤ ਸੀਟਾਂ 'ਤੇ ਹੀ ਬੈਠਣਗੇ। ਇਸ ਤੋਂ ਇਲਾਵਾ ਕੋਈ ਵੀ ਵਿਅਕਤੀ ਕਾਊਂਟਿੰਗ ਸੈਂਟਰ ਵਿੱਚ ਮੋਬਾਇਲ ਨਹੀਂ ਲਿਜਾ ਸਕੇਗਾ। ਇਸ ਤੋਂ ਇਲਾਵਾ ਕਾਊਂਟਿੰਗ ਸੈਂਟਰ ਦੀ ਇਮਾਰਤ ਵਿੱਚ ਕਿਸੇ ਵੀ ਵਾਹਨ ਦੇ ਦਾਖਲੇ 'ਤੇ ਪਾਬੰਦੀ ਹੋਵੇਗੀ । ਇਹ ਸਿਰਫ ਪੈਦਲ ਜ਼ੋਨ ਹੀ ਹੋਵੇਗਾ। ਉਨ•ਾਂ ਦੱਸਿਆ ਕਿ ਵੋਟਾਂ ਦੀ ਗਿਣਤੀ ਲਈ ਕਾਊਂਟਿੰਗ ਸਟਾਫ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਗਈ ਹੈ ਤਾਂ ਜੋ ਉਨ•ਾਂ ਨੂੰ ਗਿਣਤੀ ਵੇਲੇ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਉਨ•ਾਂ ਇਹ ਵੀ ਦੱਸਿਆ ਕਿ ਵੋਟਾਂ ਦੀ ਗਿਣਤੀ ਵਾਲੇ ਦਿਨ 23 ਮਈ ਨੂੰ ਜ਼ਿਲ•ੇ ਵਿੱਚ ਡਰਾਈ ਡੇਅ ਐਲਾਨਿਆ ਗਿਆ ਹੈ, ਜਿਸ ਦੌਰਾਨ ਸ਼ਰਾਬ ਦੇ ਠੇਕੇ ਬੰਦ ਰਹਿਣਗੇ ਅਤੇ ਸ਼ਰਾਬ ਦੀ ਵਿਕਰੀ 'ਤੇ ਪਾਬੰਦੀ ਹੋਵੇਗੀ।
ਜ਼ਿਲ•ਾ ਚੋਣ ਅਫ਼ਸਰ ਨੇ ਕਿਹਾ ਕਿ ਵੋਟਾਂ ਦੀ ਗਿਣਤੀ ਸਬੰਧੀ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸੇ ਨੂੰ ਵੀ ਅਮਨ ਕਾਨੂੰਨ ਦੀ ਵਿਵਸਥਾ ਭੰਗ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਉਨ•ਾਂ ਨੇ ਜ਼ਿਲ•ੇ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਵੋਟਾਂ ਦੀ ਗਿਣਤੀ ਵਾਲੇ ਦਿਨ ਅਮਨ ਸ਼ਾਂਤੀ ਬਣਾਈ ਰੱਖਣ ਵਿੱਚ ਜ਼ਿਲ•ਾ ਪ੍ਰਸ਼ਾਸ਼ਨ ਨੂੰ ਸਹਿਯੋਗ ਦੇਣ। ਇਸ ਮੌਕੇ ਐਸ.ਐਸ.ਪੀ. ਸ਼੍ਰੀ ਜੇ. ਏਲਨਚੇਲੀਅਨ, ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਹਰਪ੍ਰੀਤ ਸਿੰਘ ਸੂਦਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਅੰਮ੍ਰਿਤ ਸਿੰਘ, ਐਸ.ਡੀ.ਐਮ. ਮੁਕੇਰੀਆ ਸ਼੍ਰੀ ਅਦਿੱਤਿਆ ਉਪਲ ਤੋਂ ਇਲਾਵਾ ਹੋਰ ਵੀ ਅਧਿਕਾਰੀ ਹਾਜ਼ਰ ਸਨ।