← ਪਿਛੇ ਪਰਤੋ
ਕੋਟਕਪੂਰਾ, 24 ਜੂਨ 2019 ( ਪਰਵਿੰਦਰ ਸਿੰਘ ਕੰਧਾਰੀ ) - ਪਿਛਲੇ ਦਿਨੀਂ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦਾ ਨਾਭਾ ਜੇਲ੍ਹ 'ਚ ਦੋ ਕੈਦੀਆਂ ਵੱਲੋਂ ਹਮਲਾ ਕੀਤਾ ਗਿਆ ਸੀ ਜਿਸ ਵਿੱਚ ਮਹਿੰਦਰਪਾਲ ਬਿੱਟੂ ਦੀ ਮੌਤ ਹੋ ਗਈ ਸੀ। ਡੇਰਾ ਪ੍ਰੇਮੀ ਵੱਲੋਂ ਮਹਿੰਦਰਪਾਲ ਬਿੱਟੂ ਦਾ ਸਸਕਾਰ ਨਾ ਕਰਨ ਲਈ ਅੜੇ ਸਨ। ਪਰ ਪ੍ਰਸ਼ਾਸਨ ਨੇ ਹੁਣ ਜੋ ਉਨ੍ਹਾਂ ਦੀਆਂ ਮੰਗਾਂ ਸਨ ਉਨਾਂ ਦੀਆਂ ਸੀਨੀਅਰ ਅਫਸਰਾਂ ਤੋ ਜਾਂਚ ਕਰਵਾਉਣ ਦਾ ਭਰੋਸਾ ਦਿੱਤਾ ਹੈ ਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਵਿੱਚ ਬਾਕੀ ਮੁਲਜਮਾਂ ਲਈ ਸੁਰੱਖਿਆ ਦੇ ਪ੍ਰਬੰਧ ਕੀਤੇ ਜਾਣਗੇ ਅਤੇ ਮਹਿੰਦਰਪਾਲ ਬਿੱਟੂ ਦੇ ਪਰਿਵਾਰ ਨੂੰ ਸੁਰੱਖਿਆ ਦਿੱਤੀ ਜਾਵੇਗੀ। ਡੇਰਾ ਪ੍ਰੇਮੀਆਂ ਨੇ ਪ੍ਰਸ਼ਾਸਨ ਵੱਲੋਂ ਦਿੱਤੇ ਭਰੋਸੇ ਤੇ ਸਹਿਮਤੀ ਜਿਤਾਉਦਿਆਂ ਮਹਿੰਦਰਪਾਲ ਬਿੱਟੂ ਦਾ ਸਸਕਾਰ ਕਰਨ ਦਾ ਫੈਸਲਾ ਲਿਆ ਹੈ। ਸੂਤਰਾਂ ਮੁਤਾਬਿਕ ਜਲਦ ਹੀ ਮਹਿੰਦਰਪਾਲ ਦਾ ਸਸਕਾਰ ਕੀਤਾ ਜਾਵੇਗਾ।
Total Responses : 265