ਮਨਪ੍ਰੀਤ ਸਿੰਘ ਜੱਸੀ
ਅਟਾਰੀ, 1 ਅਗਸਤ - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਅੰਤਰਰਾਸ਼ਟਰੀ ਨਗਰ ਕੀਰਤਨ ਦੇ ਸਵਾਗਤ ਲਈ ਅਟਾਰੀ ਸਰਹੱਦ ਤੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ, ਓਮ ਪ੍ਰਕਾਸ਼ ਸੋਨੀ, ਮੈਂਬਰ ਲੋਕ ਸਭਾ ਗੁਰਜੀਤ ਸਿੰਘ ਔਜਲਾ, ਵਿਧਾਇਕ ਹਲਕਾ ਅਟਾਰੀ ਤਰਸੇਮ ਸਿੰਘ ਸਮੇਤ ਕਈ ਕਾਂਗਰਸੀ ਤੇ ਅਕਾਲੀ ਆਗੂ ਸਵਾਗਤ ਕਰਨ ਲਈ ਅਟਾਰੀ ਸਰਹੱਦ ਪਹੁੰਚੇ। ਇਸ ਮੌਕੇ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੀ ਪੰਜਾਬ ਵਿਚ ਕਿਸੇ ਢੁਕਵੀਂ ਜਗ•ਾ 'ਤੇ ਨਗਰ ਕੀਰਤਨ ਦਾ ਸਵਾਗਤ ਕਰਨਗੇ। ਇਸ ਸਵਾਗਤ ਲਈ ਗੁਲਜ਼ਾਰ ਸਿੰਘ ਰਣੀਕੇ ਸਾਬਕਾ ਕੈਬਨਿਟ ਮੰਤਰੀ, ਨਿਰਮਲ ਸਿੰਘ ਕਾਹਲੋਂ ਸਾਬਕਾ ਸਪੀਕਰ, ਅੰਮ੍ਰਿਤਸਰ ਦੇ ਡੀ.ਸੀ. ਸ਼ਿਵਦੁਲਾਰ ਸਿੰਘ ਢਿੱਲੋਂ ਸਮੇਤ ਵੱਡੀ ਪੱਧਰ ਤੇ ਸਿੱਖ ਸੰਗਤਾਂ ਪਹੁੰਚੀਆਂ ਹਨ। ਇਸ ਮੌਕੇ ਅਟਾਰੀ ਸਰਹੱਦ ਤੇ ਨਗਰ ਕੀਰਤਨ ਦੇ ਸਵਾਗਤ ਲਈ ਰੈਡ ਕਾਰਪੇਟ ਵਿਛਾਇਆ ਗਿਆ ਹੈ।।