ਚੰਡੀਗੜ੍ਹ, 11 ਅਗਸਤ 2019 - ਭਾਰਤ - ਪਾਕਿ ਵਿਚਕਾਰ ਕਸ਼ਮੀਰ ਮੁੱਦੇ ਤੋਂ ਬਾਅਦ ਪੈਦਾ ਹੋਏ ਤਣਾਅ ਦੇ ਚਲਦਿਆਂ ਕਰਤਾਰਪੁਰ ਕੌਰੀਡੋਰ ਪ੍ਰਾਜੈਕਟ ਦਾ ਕੰਮ ਮੱਠਾ ਪੈ ਜਾਣ ਦੀਆਂ ਰਿਪੋਰਟਾਂ 'ਤੇ ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਚਿੰਤਾ ਜ਼ਾਹਰ ਕੀਤੀ ਹੈ।
ਕੈਪਟਨ ਅਮਰਿੰਦਰ ਨੇ ਪਾਕਿਸਤਾਨ ਨੂੰ ਅਪੀਲ ਕੀਤੀ ਹੈ ਕਿ ਉਹ ਕਰਤਾਰਪੁਰ ਲਾਂਘੇ 'ਤੇ ਕੀਤੇ ਆਪਣੇ ਵਾਅਦਿਆਂ ਤੋਂ ਪਿੱਛੇ ਨਾ ਹਟੇ ਕਿਉਂਕਿ ਇਸ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚੇਗੀ। ਉਨ੍ਹਾਂ ਅਟਾਰੀ-ਵਾਹਗਾ ਸਰਹੱਦ 'ਤੇ ਮੁੜ ਵਪਾਰ ਸ਼ੁਰੂ ਕਰਨ ਦੀ ਮੰਗ ਵੀ ਕੀਤੀ।