ਨਵੀਂ ਦਿੱਲੀ, 31 ਅਗਸਤ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਸਮਾਗਮ ਮੌਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਮੋਦੀ ਸਰਕਾਰ ਕਰਤਾਰਪੁਰ ਸਾਹਿਬ ਲਾਂਘੇ ਦਾ ਕੰਮ ਸਮੇਂ ਦੇ ਅੰਦਰ ਪੂਰ ਕਰ ਲਏਗੀ।
ਅਮਿਤ ਸ਼ਾਹ ਨੇ ਟਵੀਟ ਕਰਦਿਆਂ ਲਿਖਿਆ, " ਗੁਰੂ ਗਰੰਥ ਸਾਹਿਬ ਜੀ ਸਾਡੀ ਅਗਵਾਈ ਕਰਦੇ ਰਹਿਣ ਅਤੇ ਆਪਣੀ ਕੌਮ ਦੀ ਬਿਹਤਰ ਸੇਵਾ ਕਰਨ ਦੀ ਤਾਕਤ ਪ੍ਰਦਾਨ ਕਰਦੇ ਰਹਿਣ। ਮੈਂ ਵੀ ਮੋਦੀ ਸਰਕਾਰ ਦੀ ਕਰਤਾਰਪੁਰ ਸਾਹਿਬ ਲਾਂਘੇ ਦਾ ਕੰਮ ਸਮੇਂ ਦੇ ਅੰਦਰ ਮੁਕੰਮਲ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਾ ਹਾਂ। ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ" ।