ਅੰਮ੍ਰਿਤਸਰ, 17 ਸਤੰਬਰ 2019 - ਅੱਜ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਕਮੇਟੀ ਦਫ਼ਤਰ 'ਚ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਪੰਜ ਮੈਂਬਰੀ ਤਾਲਮੇਲ ਕਮੇਟੀ ਦੀ ਬੈਠਕ ਹੋਈ।
ਬੈਠਕ ਤੋਂ ਬਾਅਦ ਸਾਂਝੀ ਪ੍ਰੈੱਸ ਕਾਨਫ਼ਰੰਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਪੰਜਾਬ ਸਰਕਾਰ ਵਲੋਂ ਭੇਜੇ ਨੁਮਾਇੰਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਅੱਜ 550 ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਉਣ ਬਾਰੇ ਵਿਚਾਰਾਂ ਹੋਈਆਂ ਹਨ। ਰੰਧਾਵਾ ਨੇ ਕਿਹਾ ਕਿ ਆਉਂਦੇ ਦਿਨਾਂ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਇਸ ਸੰਬੰਧੀ ਗੱਲਬਾਤ ਕੀਤੀ ਜਾਵੇਗੀ ਅਤੇ ਇਸ ਉਪਰੰਤ ਜਲਦੀ ਇੱਕ ਹੋਰ ਸਾਂਝੀ ਬੈਠਕ ਕੀਤੀ ਜਾਵੇਗੀ।