ਚੰਡੀਗੜ 28 ਸਤੰਬਰ 2019 - ਵਿਧਾਨ ਸਭਾ ਹਲਕਾ ਫਗਵਾੜਾ (ਐਸ.ਸੀ), ਮੁਕੇਰੀਆਂ, ਦਾਖਾ ਅਤੇ ਜਲਾਲਾਬਾਦ ਵਿਧਾਨ ਸਭਾ ਹਲਕਿਆਂ ਲਈ ਹੋ ਰਹੀਆਂ ਉਪ ਚੋਣਾਂ ਲਈ ਲਈ ਨਾਮਜ਼ਦਗੀ ਦਾਖਲ ਕਰਨ ਦੇ ਪੰਜਵੇ ਦਿਨ ਪੰਜ ਉਮੀਦਵਾਰ ਵਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ। ਇਸ ਗੱਲ ਦੀ ਜਾਣਕਾਰੀ ਅੱਜ ਇਥੇ ਮੁੱਖ ਚੋਣ ਅਧਿਕਾਰੀ ਪੰਜਾਬ ਦੇ ਇਕ ਬੁਲਾਰੇ ਨੇ ਦਿੱਤੀ। ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਮਿਤੀ 30 ਸਤੰਬਰ 2019 ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆ ਬੁਲਾਰੇ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਨੰਬਰ 68 ਦਾਖਾ ਲਈ ਚਾਰ ਨਾਮਜਦਗੀ ਪੱਤਰ ਅੱਜ ਦਾਖਲ ਕੀਤੇ ਗਏ ਹਨ ਜਿਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਮਨਪ੍ਰੀਤ ਸਿੰਘ ਇਯਾਲੀ ਅਤੇ ਹਰਕਿੰਦਰ ਸਿੰਘ , ਆਮ ਆਦਮੀ ਪਾਰਟੀ ਦੇ ਅਮਨਦੀਪ ਸਿੰਘ ਅਤੇ ਗੁਰਪ੍ਰੀਤ ਕੋਰ ਥਿੰਦ ਸ਼ਾਮਲ ਹਨ ਜਦਕਿ ਇਸ ਵਿਧਾਨ ਸਭਾ ਹਲਕੇ ਲਈ ਨਾਮਜਦਗੀ ਪੱਤਰ ਦਾਖਲ ਕਰਨ ਦੇ ਤੀਜੇ ਦਿਨ ਜੈ ਪ੍ਰਕਾਸ਼ ਜੈਨ ਨੇ ਵੀ ਆਮਪਣਾ ਨਾਮਜਦਗੀ ਪੱਤਰ ਦਾਖਲ ਕੀਤਾ ਸੀ। ਵਿਧਾਨ ਸਭਾ ਹਲਕਾ ਨੰਬਰ 79 ਜਲਾਲਾਬਾਦ ਲਈ ਜਗਦੀਪ ਕੰਬੋਜ ਅਜਾਦ ਉਮੀਦਵਾਰ ਵੱਲੋਂ ਨਾਮਜਦਗੀ ਪੱਤਰ ਦਾਖਲ ਕੀਤਾ ਗਿਆ ਹੈ। ਹੁਣ ਤੱਕ ਕੁਲ 6 ਨਾਮਜਦਗੀ ਪੱਤਰ ਦਖਲ ਹੋਏ ਹਨ।ਇਸ ਤੋਂ ਇਲਾਵਾ ਵਿਧਾਨ ਸਭਾ ਹਲਕਾ ਨੰਬਰ 29 ਫਗਵਾੜਾ (ਐਸ.ਸੀ.) ਅਤੇ ਵਿਧਾਨ ਸਭਾ ਹਲਕਾ ਨੰਬਰ 39 ਲਈ ਕਿਸੇ ਵਲੋਂ ਨਾਮਜਦਗੀ ਪੱਤਰ ਦਾਖਲ ਨਹੀਂ ਕੀਤਾ ਗਿਆ।
ਬੁਲਾਰੇ ਨੇ ਦੱਸਿਆ ਕਿ ਮਿਤੀ 28 ਸਤੰਬਰ, 2019 ਜੋ ਕਿ ਮਹੀਨੇ ਦਾ ਚੌਥਾ ਸ਼ਨੀਵਾਰ ਹੈ ਨੈਗੋਸ਼ੀਏਬਲ ਇੰਸਟਰੁਮੈਂਟਸ ਐਕਟ 1881 ਅਧੀਨ ਛੁੱਟੀ ਵਾਲਾ ਦਿਨ ਹੈ, ਜਿਸ ਕਾਰਨ ਇਸ ਦਿਨ ਨਾਮਜ਼ਦਗੀ ਪੱਤਰ ਨਹੀਂ ਪ੍ਰਾਪਤ ਕੀਤੇ ਜਾਣਗੇ। ਮਿਤੀ 29 ਸਤੰਬਰ, 2019 ਜੋ ਕਿ ਐਤਵਾਰ ਛੁੱਟੀ ਵਾਲਾ ਦਿਨ ਹੈ, ਜਿਸ ਕਾਰਨ ਇਸ ਦਿਨ ਨਾਮਜ਼ਦਗੀ ਪੱਤਰ ਨਹੀਂ ਪ੍ਰਾਪਤ ਕੀਤੇ ਜਾਣਗੇ।