ਲੁਧਿਆਣਾ, 28 ਸਤੰਬਰ 2019 - ਮੁੱਲਾਂਪੁਰ ਦਾਖਾ ਤੋਂ ਜ਼ਿਮਨੀ ਚੋਣ ਚ ਆਪਣੀ ਕਿਸਮਤ ਅਜ਼ਮਾਉਣ ਜਾ ਰਹੇ ਕੈਪਟਨ ਸੰਦੀਪ ਸੰਧੂ ਅੱਜ ਮੀਡੀਆ ਦੇ ਮੁਖਾਤਿਬ ਹੋਏ। ਉਨ੍ਹਾਂ ਕਿਹਾ ਕਿ ਮੁੱਲਾਂਪੁਰ ਦਾਖਾ ਦੇ ਹਲਕੇ ਦਾ ਸੰਪੂਰਨ ਵਿਕਾਸ ਲਈ ਉਹ ਅੱਡੀ ਚੋਟੀ ਦਾ ਜ਼ੋਰ ਲਾ ਦੇਣਗੇ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਮੁੱਲਾਂਪੁਰ ਦਾਖਾ ਚ ਕਿਸੇ ਵੀ ਤਰ੍ਹਾਂ ਦੀ ਕਾਂਗਰਸ ਵਿੱਚ ਕੋਈ ਫੁੱਟ ਨਹੀਂ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਜੰਮਪਲ ਨੇ ਇਸ ਕਰਕੇ ਉਹ ਪੈਰਾਸ਼ੂਟ ਉਮੀਦਵਾਰ ਕਿਵੇਂ ਹੋ ਸਕਦੇ ਨੇ।
ਕੈਪਟਨ ਸੰਦੀਪ ਸੰਧੂ ਨੇ ਕਿਹਾ ਕਿ ਉਹ ਵਿਕਾਸ ਦੇ ਨਾਂਅ ਤੇ ਲੋਕਾਂ ਦੀ ਕਚਹਿਰੀ ਚ ਉਤਰਨਗੇ ਕਿਉਂਕਿ ਉਹ ਪੰਜਾਬ ਦੇ ਸਾਰੇ ਵਿਧਾਨ ਸਭਾ ਹਲਕਿਆਂ ਤੋਂ ਭਲੀ ਭਾਂਤੀ ਵਾਕਫ ਨੇ। ਜਦੋਂ ਉਨ੍ਹਾਂ ਨੂੰ ਮੁੱਲਾਂਪੁਰ ਦਾਖਾ ਦੀ ਕਾਂਗਰਸ ਲੀਡਰਸ਼ਿਪ ਦੀ ਆਪਸੀ ਫੁੱਟ ਦੀ ਗੱਲ ਕੀਤੀ ਤਾਂ ਉਨਾਂ ਕਿਹਾ ਕਿ ਅਜਿਹੀ ਕੋਈ ਫੁੱਟ ਨਹੀਂ ਸਭ ਉਨ੍ਹਾਂ ਦੇ ਨਾਲ ਨੇ, ਪਰ ਪ੍ਰੈੱਸ ਕਾਨਫਰੰਸ ਦੌਰਾਨ ਦਾਖਾ ਹਲਕੇ ਤੋਂ ਕੋਈ ਵੀ ਕਾਂਗਰਸੀ ਲੀਡਰ ਉਨ੍ਹਾਂ ਨਾਲ ਮੌਜੂਦ ਨਹੀਂ ਸੀ। ਜਦੋਂ ਉਨ੍ਹਾਂ ਤੋਂ ਮੁਕਾਬਲੇ ਦੀ ਗੱਲ ਪੁੱਛੀ ਗਈ ਤਾਂ ਉਨ੍ਹਾਂ ਕਿਹਾ ਕਿ ਸਾਰੇ ਲੀਡਰ ਆਪਣੀ ਥਾਂ ਤੇ ਆਪਣਾ ਆਪਣਾ ਰੁਤਬਾ ਰੱਖਦੇ ਨੇ ਉਮੀਦਵਾਰ ਦੀ ਹਾਰ ਜਿੱਤ ਦਾ ਫੈਸਲਾ ਲੋਕਾਂ ਨੇ ਕਰਨਾ ਹੈ ਵੋਟਰਾਂ ਨੇ ਕਰਨਾ ਹੈ ਨਾ ਕਿ ਅਸੀਂ। ਅਕਾਲੀ ਦਲ ਦੇ ਉਮੀਦਵਾਰ ਤੇ ਵਰਦਿਆਂ ਕੈਪਟਨ ਸੰਧੂ ਨੇ ਕਿਹਾ ਕਿ ਉਹ ਬੀਤੀ ਕਈ ਚੋਣਾਂ ਹਾਰ ਚੁੱਕੇ ਨੇ ਇਸ ਕਰਕੇ ਉਨ੍ਹਾਂ ਦਾ ਅਕਾਲੀ ਦਲ ਨਾਲ ਕੋਈ ਮੁਕਾਬਲਾ ਨਹੀਂ। ਕੈਪਟਨ ਸੰਧੂ ਨੇ ਕਿਹਾ ਕਿ ਪਾਰਕ ਬਣਾਉਣਾ ਕੋਈ ਵਿਕਾਸ ਨਹੀਂ ਹੈ।