ਚੰਡੀਗੜ 30 ਸਤੰਬਰ:
ਵਿਧਾਨ ਸਭਾ ਹਲਕਾ ਫਗਵਾੜਾ (ਐਸ.ਸੀ), ਮੁਕੇਰੀਆਂ, ਦਾਖਾ ਅਤੇ ਜਲਾਲਾਬਾਦ ਵਿਧਾਨ ਸਭਾ ਹਲਕਿਆਂ ਲਈ ਹੋ ਰਹੀਆਂ ਉਪ ਚੋਣਾਂ ਲਈ ਲਈ ਨਾਮਜ਼ਦਗੀ ਦਾਖਲ ਕਰਨ ਦੇ ਆਖਰੀ ਦਿਨ 48 ਉਮੀਦਵਾਰ ਵਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ। ਇਸ ਗੱਲ ਦੀ ਜਾਣਕਾਰੀ ਅੱਜ ਇਥੇ ਮੁੱਖ ਚੋਣ ਅਧਿਕਾਰੀ ਪੰਜਾਬ ਦੇ ਇਕ ਬੁਲਾਰੇ ਨੇ ਦਿੱਤੀ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆ ਬੁਲਾਰੇ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਨੰਬਰ 29 ਫਗਵਾੜਾ ਲਈ 16 ਉਮੀਦਵਾਰਾਂ ਨੇ ਕਾਗਜ ਦਾਖਲ ਕੀਤੇ ਜਦਕਿ ਵਿਧਾਨ ਸਭਾ ਹਲਕਾ ਨੰਬਰ 39 ਮੁਕੇਰੀਆਂ ਲਈ 11 ਉਮੀਦਵਾਰਾਂ ਨੇ ਨਾਮਜਦਗੀ ਪੱਤਰ ਦਾਖਲ ਕੀਤੇ।
ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆ ਦੱਸਿਆ ਕਿ ਵਿਧਾਨ ਸਭਾ ਹਲਕਾ ਨੰਬਰ 68 ਦਾਖਾ ਲਈ ਅੱਜ 11 ਉਮੀਦਵਾਰਾਂ ਵਲੋਂ ਨਾਮਜਦਗੀ ਪੱਤਰ ਦਾਖਲ ਕੀਤੇ ਗਏ ਜਦਕਿ ਇਸ ਵਿਧਾਨ ਸਭਾ ਹਲਕੇ ਲਈ ਨਾਮਜਦਗੀ ਪੱਤਰ ਦਾਖਲ ਕਰਨ ਦੇ ਪਹਿਲੇ ਦਿਨਾਂ ਦੋਰਾਨ 5 ਨਾਮਜਦਗੀ ਪੱਤਰ ਦਾਖਲ ਹੋਏ ਸਨ, ਇਸ ਤਰ੍ਹਾ ਦਾਖਾ ਹਲਕੇ ਲਈ ਕੁਲ 16 ਨਾਮਜਦਗੀ ਪੱਤਰ ਦਾਖਲ ਹੋਏ ਹਨ। ਵਿਧਾਨ ਸਭਾ ਹਲਕਾ ਨੰਬਰ 79 ਜਲਾਲਾਬਾਦ ਲਈ ਅੱਜ 10 ਨਾਮਜਦਗੀ ਪੱਤਰ ਦਾਖਲ ਹੋਏ ਹਨ ਜਦਕਿ ਨਾਮਜਦਗੀ ਪੱਤਰ ਦਾਖਲ ਕਰਨ ਦੇ ਪਹਿਲੇ ਦਿਨਾਂ ਦੋਰਾਨ 1 ਨਾਮਜਦਗੀ ਪੱਤਰ ਪਹਿਲ਼ਾਂ ਦਾਖਲ ਹੋਇਆ ਸੀ। ਇਸ ਤਰ੍ਹਾ ਚਾਰ ਵਿਧਾਨ ਸਭਾ ਹਲਕਿਆ ਲਈ ਕੁਲ 54 ਉਮੀਦਵਾਰਾਂ ਵਲੋਂ ਨਾਮਜਦਗੀ ਪੱਤਰ ਦਾਖਲ ਕੀਤੇ ਗਏ ਹਨ।
ਨਾਮਜਦਗੀ ਪੱਤਰਾਂ ਦੀ 1 ਅਕਤੂਬਰ 2019 ਨੂੰ ਪੜਤਾਲ ਕੀਤੀ ਜਾਵੇਗੀ ਜਦਕਿ ਨਾਮਜਦਗੀ ਪੱਤਰ ਵਾਪਸ ਲੈਣ ਦੀ ਅੰਤਿਮ ਮਿਤੀ 3 ਅਕਤੂਬਰ 2019 ਹੈ।