ਚੰਡੀਗੜ੍ਹ, 1 ਅਕਤੂਬਰ 2019 : ਲਾਇਅਰਜ਼ ਫਾਰ ਹਿਊਮਨ ਰਾਈਟਸ ਇੰਟਰਨੈਸ਼ਨਲ (ਐਲ.ਐਫ.ਐਚ.ਆਰ.ਆਈ) ਨੇ ਕੇਂਦਰ ਸਰਕਾਰ ਵੱਲੋਂ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲਣ ਤੇ ਹੋਰ ਸਿੱਖ ਕੈਦੀਆਂ ਨੂੰ ਰਿਹਾਅ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ।
ਇਕ ਟਵੀਟ ਵਿਚ ਜਥੇਬੰਦੀ ਦੇ ਜਨਰਲ ਸਕੱਤਰ ਨਵਕਿਰਨ ਸਿੰਘ ਐਡਵੋਕੇਟ ਨੇ ਕਿਹਾ ਕਿ ਉਹਨਾਂ ਦੀ ਜਥੇਬੰਦੀ ਭਾਰਤ ਸਰਕਾਰ ਵੱਲੋਂ ਬਲਵੰਤ ਸਿੰਘ ਰਾਜੋਆਣਾ ਜੋ ਕਿ ਸਵਰਗੀ ਬੇਅੰਤ ਸਿੰਘ ਮੁੱਖ ਮੰਤਰੀ ਪੰਜਾਬ ਦੇ ਕੇਸ ਵਿਚ ਮੁਲਜ਼ਮ ਹੈ, ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿਚ ਬਦਲਣ ਦੇ ਫੈਸਲੇ ਦਾ ਸਵਾਗਤ ਕਰਦੀ ਹੈ। ਉਹਨਾਂ ਕਿਹਾ ਕਿ ਹੋਰ ਸਿੱਖ ਕੈਦੀਆਂ ਨੂੰ ਰਿਹਾਅ ਕਰਨ ਦਾ ਫੈਸਲਾ ਵੀ ਸਵਾਗਤਯੋਗ ਹੈ।
ਨਵਕਿਰਨ ਸਿੰਘ ਐਡਵੋਕੇਟ ਪ੍ਰਸਿੱਧ ਮਨੁੱਖੀ ਅਧਿਕਾਰ ਵਕੀਲ ਹਨ। ਉਹ ਸਿੱਖਸ ਫਾਰ ਜਸਟਿਸ (ਐਸ ਐਫ ਜੇ) ’ਤੇ ਪਾਬੰਦੀ ਲਾਉਣ ਦੇ ਮਾਮਲੇ ਵਿਚ ਕੇਂਦਰੀ ਟ੍ਰਬਿਊਨਲ ਸਾਹਮਣੇ ਉਸਦੇ ਵਕੀਲ ਵਜੋਂ ਪੇਸ਼ ਹੋ ਚੁੱਕੇ ਹਨ। ਉਹ ਚੰਡੀਗੜ੍ਹ ਵਿਚ ਕੰਮ ਕਰਦੇ ਹਨ ਅਤੇ ਮਨੁੱਖੀ ਅਧਿਕਾਰਾਂ ਲਈ ਖਾਸ ਤੌਰ ’ਤੇ ਸਿੱਖ ਮਾਮਲਿਆਂ ਵਿਚ ਦਲੇਰਾਨਾ ਸਟੈਂਡ ਲੈਣ ਲਈ ਜਾਣੇ ਜਾਂਦੇ ਹਨ।
ਉਥੇ ਹੀ ਨਵਕਿਰਨ ਸਿੰਘ ਨੇ ਬਾਬੂਸ਼ਾਹੀ ਨਾਲ ਗੱਲ ਕਰਦਿਆਂ ਕਿਹਾ ਕਿ ਹੋਰ ਵੀ ਕਈ ਸਿੱਖਾਂ ਨਾਲ ਸਬੰਧਤ ਕੇਸ ਹਨ ਜਿੰਨ੍ਹਾਂ 'ਤੇ ਸਣਵਾਈ ਕਰਨੀ ਚਾਹੀਦੀ ਹੈ ਤੇ ਉਨ੍ਹਾਂ ਨੂੰ ਇੰਨ੍ਹਾਂ ਕੇਸਾਂ 'ਚ ਇਨਸਾਫ ਦੇਣਾ ਚਾਹੀਦਾ ਹੈ।