ਚੌਂਕੀਮਾਨ, 4 ਅਕਤੂਬਰ 2019 - ਦਾਖਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕੈਪਟਨ ਸੰਦੀਪ ਸੰਧੂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕਿਸਾਨ ਕਰਜਾ ਮੁਆਫੀ ਯੋਜਨਾ ਇਤਿਹਾਸਕ ਕਦਮ ਹੈ ਅਤੇ ਸਾਨੂੰ ਮਾਣ ਹੈ ਕਿ ਮੁੱਖ ਮੰਤਰੀ ਕੈਪਟਨ ਦੀ ਇਸ ਯੋਜਨਾ ਤੋਂ ਪ੍ਰਭਾਵਿਤ ਬਾਕੀ ਸੂਬਿਆਂ ਨੇ ਵੀ ਕਿਸਾਨ ਕਰਜੇ ਨੂੰ ਖਤਮ ਦੀ ਯੋਜਨਾ ਉਲੀਕਣੀ ਪਈ।
ਸੰਧੂ ਅੱਜ ਹਲਕਾ ਦਾਖਾ ਦੇ ਪਿੰਡ ਅਗਵਾੜ ਪੋਨਾ ਅਤੇ ਰੂਮੀ ਵਿਖੇ ਪ੍ਰਚਾਰ ਪਿੰਡ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਪਿੰਡ ਰੂਮੀ ਵਾਸੀਆਂ ਨੇ ਕੈਪਟਨ ਸੰਦੀਪ ਸੰਧੂ ਨੂੰ ਲੱਡੂਆਂ ਨਾਲ ਵੀ ਤੋਲਿਆ। ਇਸ ਮੌਕੇ ਉਨ੍ਹਾਂ ਨਾਲ ਮੈਂਬਰ ਪਾਰਲੀਮੈਂਟ ਅਮਰ ਸਿੰਘ, ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ, ਮੇਜਰ ਸਿੰਘ ਭੈਣੀ, ਅਮਰੀਕ ਸਿੰਘ ਆਲੀਵਾਲ, ਕਾਂਗਰਸ ਪ੍ਰਧਾਨ ਸੋਨੀ ਗਾਲਿਬ, ਕਾਮਿਲ ਅਮਰ ਸਿੰਘ, ਦਰਸ਼ਨ ਸਿੰਘ ਲੱਖਾ, ਰਣਜੀਤ ਸਿੰਘ ਕੋਠੇ ਹਾਂਸ, ਲਛਮਣ ਸਿੰਘ ਕਾਕਾ ਬਲਾਕ ਸੰਮਤੀ ਮੌਜੂਦ ਸਨ।
ਕੈਪਟਨ ਸੰਦੀਪ ਸੰਧੂ ਨੇ ਕਿਹਾ ਕਿ ਜਿਨ੍ਹਾਂ ਅਕਾਲੀਆਂ ਨੇ ਆਪਣੇ ਕਾਰਜਕਾਲ ਦੌਰਾਨ ਕਿਸਾਨਾਂ ਦਾ ਇਕ ਰੁਪਏ ਦਾ ਕਰਜ਼ਾ ਮੁਆਫ ਨਹੀਂ ਕੀਤਾ, ਉਹੀ ਅਕਾਲੀ ਗਲਤ ਬਿਆਨਬਾਜੀ ਕਰਕੇ ਪੰਜਾਬ ਵਾਸੀਆਂ ਨੂੰ ਗੁੰਮਰਾਹ ਕਰਨ ਦੀ ਨਾਕਾਮ ਕੋਸ਼ਿਸ ਕਰ ਰਹੇ ਹਨ। ਇਸ ਦੇ ਨਾਲ ਹੀ ਰੋਜ਼ਗਾਰ ਮੇਲਿਆਂ ਰਾਹੀਂ ਲੱਖਾਂ ਲੋਕਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ ਅਤੇ ਇਸ ਤੋਂ ਇਲਾਵਾ ਵੱਖ-ਵੱਖ ਲੋਕ ਭਲਾਈ ਦੀਆਂ ਸਕੀਮਾਂ ਨੂੰ ਘਰ-ਘਰ ਪਹੁੰਚਾਉਣਾ ਵੀ ਯਕੀਂਨੀ ਬਣਾਇਆ ਗਿਆ।
ਕੈਪਟਨ ਸੰਦੀਪ ਸੰਧੂ ਨੇ ਕਿਹਾ ਕਿ ਹਲਕਾ ਦਾਖਾ ਨੂੰ ਪੰਜਾਬ ਦਾ ਨੰਬਰ 1 ਹਲਕਾ ਬਣਾਉਣਾ ਮੇਰੀ ਪਹਿਲਕਮਦੀ ਹੋਵੇਗੀ। ਦਾਖਾ ਦੇ ਵੋਟਰਾਂ ਨੂੰ ਅਪੀਲ ਹੈ ਕਿ ਉਹ ਵਿਕਾਸ ਦੇ ਨਾਮ ਤੇ ਕਾਂਗਰਸ ਪਾਰਟੀ ਨੂੰ ਵੋਟ ਦੇਣ। ਕਾਂਗਰਸ ਪਾਰਟੀ ਨੂੰ ਦਿੱਤੀ ਗਈ ਇਕ-ਇਕ ਵੋਟ ਹਲਕੇ ਦਾਖੇ ਦੇ ਵਿਕਾਸ ਲਈ ਲਾਭਦਾਇਕ ਸਾਬਿਤ ਹੋਵੇਗੀ।
ਇਸ ਮੌਕੇ ਹੋਰਨਾਂ ਆਗੂਆਂ ਨੇ ਬੋਲਦੇ ਹੋਏ ਕਿਹਾ ਕਿ ਹਲਕੇ 'ਚ ਜੋ ਵੀ ਵਿਕਾਸ ਹੋਇਆ ਹੈ, ਉਹ ਕਾਂਗਰਸ ਸਰਕਾਰਾਂ ਸਮੇਂ ਹੀ ਹੋਇਆ ਹੈ, ਅਕਾਲੀ ਦਲ ਨੇ ਹਲਕੇ 'ਚ ਵਿਕਾਸ ਦੀ ਬਜਾਏ ਗੱਲੀਂਬਾਤੀਂ ਲੋਕਾਂ ਨੂੰ ਭਰਮਾਇਆ ਹੈ ਪਰ ਇਨ੍ਹਾਂ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਹੁਣ ਲੋਕ ਇਨ੍ਹਾਂ ਦੀਆਂ ਗੱਲਾਂ 'ਚ ਨਹੀਂ ਆਉਣਗੇ ਬਲਕਿ ਵਿਕਾਸ ਪੁਰਸ਼, ਇਮਾਨਦਾਰ, ਪੜੇ-ਲਿਖੇ, ਰਣਨੀਤੀਕਾਰ ਕੈਪਟਨ ਸੰਦੀਪ ਸੰਧੂ ਨੂੰ ਹਲਕਾ ਦਾਖਾ ਦਾ ਨੁਮਾਇੰਦਾ ਬਣਾਉਣਗੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਲਛਮਣ ਸਿੰਘ ਸਰਪੰਚ, ਸਾਬਕਾ ਸਰਪੰਚ ਲੱਖਾ ਸਿੰਘ, ਦਲਬਾਰਾ ਸਿੰਘ, ਗੁਰਤੇਜ ਸਿੰਘ, ਬਲਦੇਵ ਸਿੰਘ, ਗੁਰਪ੍ਰੀਤ ਸਿੰਘ, ਹਾਕਮ ਸਿੰਘ, ਪਰਮਜੀਤ ਕੌਰ, ਸ਼ਿੰਦਰ ਸਿੰਘ ਸਾਰੇ ਪੰਚ, ਸਰਬਜੀਤ ਸਿੰਘ, ਅੰਮ੍ਰਿਤਪਾਲ ਸਿੰਘ, ਗੁਰਦੀਪ ਸਿੰਘ ਦੀਪਾ, ਸੁਰਪ੍ਰੀਤ ਸਿੰਘ ਆਦਿ ਹਾਜਰ ਸਨ।