ਚੰਡੀਗੜ੍ਹ, 11 ਅਕਤੂਬਰ 2019 - ਹਰਿਆਣਾ ਅਤੇ ਮਹਾਰਾਸ਼ਟਰ ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ, ਸੂਬਾ ਸਰਕਾਰ ਨੇ 21 ਅਕਤੂਬਰ, 2019 (ਸੋਮਵਾਰ) ਨੂੰ ਹਰਿਆਣਾ ਦੇ ਅਧਿਕਾਰ ਖੇਤਰ 'ਚ ਆਉਣ ਵਾਲੀਆਂ ਸਾਰੀਆਂ ਦੁਕਾਨਾਂ ਅਤੇ ਵਪਾਰਕ ਅਦਾਰਿਆਂ 'ਚ ਛੁੱਟੀ (ਤਨਖਾਹ ਸਣੇ ਛੁੱਟੀ) ਦਾ ਐਲਾਨ ਕੀਤਾ ਹੈ।
ਛੁੱਟੀ ਦਾ ਐਲਾਨ ਕੇਵਲ ਉਨ੍ਹਾਂ ਕਰਮਚਾਰੀਆਂ ਲਈ ਹੈ ਜੋ ਹਰਿਆਣਾ ਅਤੇ ਮਹਾਰਾਸ਼ਟਰ ਦੇ ਵੋਟਰ ਹਨ ਤਾਂ ਜੋ ਉਹ ਆਪਣੇ ਅਧਿਕਾਰ ਦਾ ਇਸਤੇਮਾਲ ਕਰ ਸਕਣ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਰਤ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿਚ ਇਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।