ਸੰਜੀਵ ਸੂਦ
ਲੁਧਿਆਣਾ, 21 ਅਕਤੂਬਰ 2019 - ਲੁਧਿਆਣਾ ਦੇ ਮੁੱਲਾਂਪੁਰ ਦਾਖਾ ਵਿੱਚ ਪਿੰਡ ਜਾਂਗਪੁਰ ਚ ਉਸ ਵੇਲੇ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਗੋਲੀਆਂ ਚੱਲ ਗਈਆਂ ਅਤੇ ਇਸ ਦੌਰਾਨ 2 ਨੌਜਵਾਨ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਲੁਧਿਆਣਾ ਦੇ ਹਸਪਤਾਲ ਚ ਦਾਖਲ ਕਰਵਾਇਆ ਗਿਆ..ਮੌਕੇ ਤੇ ਮੌਜੂਦ ਪਿੰਡ ਵਾਸੀ ਅਤੇ ਅਕਾਲੀ ਦਲ ਦੇ ਵਰਕਰਾਂ ਨੇ ਕਾਂਗਰਸ ਤੇ ਗੋਲੀ ਚਲਾਉਣ ਦੇ ਇਲਜ਼ਾਮ ਲਾਏ ਨੇ।
ਪਿੰਡ ਵਾਸੀਆਂ ਨੇ ਦੱਸਿਆ ਕਿ ਕੁਝ ਸ਼ਰਾਰਤੀ ਅਨਸਰ ਜਬਰਨ ਪੋਲਿੰਗ ਦੀ ਪ੍ਰਕਿਰਿਆ ਖਤਮ ਹੋਣ ਤੋਂ ਬਾਅਦ ਵੀ ਅੰਦਰ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਸਨ ਅਤੇ ਜਦੋਂ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਵਿੱਚੋਂ ਇੱਕ ਭੋਲਾ ਗਰੇਵਾਲ ਨਾਂ ਦੇ ਸ਼ਖਸ ਨੇ ਗੋਲੀ ਚਲਾ ਦਿੱਤੀ ਜਿਸ ਨਾਲ 2 ਨੌਜਵਾਨ ਜ਼ਖਮੀ ਹੋ ਗਏ ਇਸ ਤੋਂ ਇਲਾਵਾ ਇੱਟਾਂ ਰੋੜੇ ਵੀ ਜੰਮ ਕੇ ਬਰਸੇ ਅਤੇ ਇੱਕ ਗੱਡੀ ਵੀ ਭੰਨੀ ਗਈ..ਉਧਰ ਮੌਕੇ ਤੇ ਪਿੰਡ ਦੇ ਹੀ ਇੱਕ ਐਨਆਰਆਈ ਨੇ ਇਸ ਨੂੰ ਗੰਦੀ ਸਿਆਸਤ ਨਤੀਜਾ ਦੱਸਿਆ ਉਨ੍ਹਾਂ ਕਿਹਾ ਕਿ ਇਸ ਦੇ ਵਿਰੁੱਧ ਚੋਣ ਕਮਿਸ਼ਨ ਨੂੰ ਸਖਤ ਕਾਰਵਾਈ ਕਰਨੀ ਚਾਹੀਦੀ ਹੈ।
ਮੁੱਲਾਂਪੁਰ ਦਾਖਾ ਦੇ ਜਾਂਗਪੁਰ ਚ ਗੋਲੀ ਚੱਲਣ ਤੋਂ ਬਾਅਦ ਹੰਗਾਮਾ ਹੋ ਗਿਆ ਗੋਲੀ ਪਿੰਡ ਦੇ ਹੀ ਇੱਕ ਨੌਜਵਾਨ ਗੁਰਪ੍ਰੀਤ ਨੂੰ ਲੱਗੀ ਜੋ ਜ਼ਖਮੀ ਹੋ ਗਿਆ ਗੁਰਪ੍ਰੀਤ ਦੇ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ ਉਹ ਪਰਿਵਾਰ ਦਾ ਇਕਲੌਤਾ ਮੁੰਡਾ ਹੈ ਅਤੇ ਉਸ ਦੇ ਪਿਤਾ ਫੌਜ ਤੋਂ ਰੋਕਣਾ ਸੇਵਾ ਮੁਕਤ ਨੇ..
ਗੁਰਪ੍ਰੀਤ ਦੇ ਪਿਤਾ ਨੇ ਦੱਸਿਆ ਕਿ ਜੇਕਰ ਗੋਲੀ ਚਲਾਉਣੀ ਹੈ ਤਾਂ ਸਰਹੱਦ ਤੇ ਜਾ ਕੇ ਚਲਾਈ ਜਾਵੇ ਉਨ੍ਹਾਂ ਕਿਹਾ ਕਿ ਇਹ ਬਹੁਤ ਮੰਦਭਾਗੀ ਘਟਨਾ ਹੈ ਇਸ ਤੇ ਤੁਰੰਤ ਕਾਰਵਾਈ ਹੋਣੀ ਚਾਹੀਦੀ ਹੈ.ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ ਉਸ ਦੀ ਮਾਤਾ ਗੱਲ ਕਰਨ ਦੀ ਹਾਲਤ ਚ ਵੀ ਨਹੀਂ ਹੈ
ਉਧਰ ਗੁਰਪ੍ਰੀਤ ਨੂੰ ਜ਼ਖ਼ਮੀ ਹਾਲਤ ਦੇ ਵਿੱਚ ਲੁਧਿਆਣਾ ਦੇ ਡੀਐੱਮਸੀ ਹਸਪਤਾਲ ਚ ਦਾਖਲ ਕਰਵਾਇਆ ਗਿਆ ਜਿੱਥੇ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਇਆਲੀ ਵੀ ਮੌਕੇ ਤੇ ਪਹੁੰਚੇ..ਉਨ੍ਹਾਂ ਨੇ ਇਸ ਦੀ ਸਖ਼ਤ ਸ਼ਬਦਾਂ ਚ ਨਿੰਦਿਆਂ ਕਰਦਿਆਂ ਕਿਹਾ ਕਿ ਧੱਕੇਸ਼ਾਹੀ ਉਨ੍ਹਾਂ ਨੂੰ ਪਤਾ ਸੀ ਹੋਣੀ ਹੈ ਅਤੇ ਅਕਾਲੀ ਦਲ ਦੇ ਵਰਕਰ ਤੇ ਗੋਲੀ ਚਲਾਉਣ ਵਾਲਿਆਂ ਤੇ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।
ਮੁੱਲਾਂਪੁਰ ਦਾਖਾ ਹਲਕੇ ਦੇ ਵਿੱਚ ਵੋਟਿੰਗ ਦੇ ਆਖਰੀ ਪੜਾਅ ਦੇ ਦੌਰਾਨ ਗੋਲੀ ਚੱਲਣ ਦੀ ਘਟਨਾ ਵਾਪਰੀ ਹੈ ਜਿੱਥੇ ਇਕ ਪਾਸੇ ਅਕਾਲੀ ਦਲ ਵੱਲੋਂ ਇਸ ਦੀ ਸਖ਼ਤ ਸ਼ਬਦਾਂ ਚ ਨਿੰਦਿਆ ਕੀਤੀ ਗਈ ਹੈ ਉੱਥੇ ਹੀ ਪਰਿਵਾਰਕ ਮੈਂਬਰਾਂ ਵੱਲੋਂ ਇਨਸਾਫ ਦੀ ਵੀ ਮੰਗ ਕੀਤੀ ਗਈ ਹੈ।