ਲਾਹੌਰ, 28 ਅਕਤੂਬਰ 2019 - ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਨਾਨਕ ਨਾਮ ਲੇਵਾ ਨੂੰ ਇੱਕ ਸ਼ਾਨਦਾਰ ਤੋਹਫਾ ਦਿੱਤਾ। ਪਾਕਿ ਪ੍ਰਧਾਨ ਮੰਤਰੀ ਵੱਲੋਂ ਅੱਜ (ਸੋਮਵਾਰ) ਪਾਕਿਸਤਾਨ ਦੇ ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ 'ਚ ਬਾਬਾ ਗੁਰੂ ਨਾਨਕ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਿਆ ਗਿਆ।
ਇਸ ਮੌਕੇ ਉਨ੍ਹਾਂ ਦੇ ਨਾਲ ਉਨਾਂ ਦੀ ਵਿਸ਼ੇਸ਼ ਸਲਾਹਕਾਰ ਡਾ. ਫਿਰਦੌਸ ਆਸ਼ਕ ਅਵਾਣ, ਸੰਘੀ ਗ੍ਰਹਿ ਮੰਤਰੀ ਬ੍ਰਿਗੇਡੀਅਰ (ਸੇਵਾ ਮੁਕਤ) ਇਜਾਜ਼ ਸ਼ਾਹ, ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਉਸਮਾਨ ਬੁਜ਼ਦਰ, ਗਵਰਨਰ ਚੌਧਰੀ ਮੁਹੰਮਦ ਸਰਵਰ ਅਤੇ ਐੱਮ. ਪੀ. ਏ. ਤੇ ਪਾਰਲੀਮਾਨੀ ਸਕੱਤਰ ਸ. ਮਹਿੰਦਰਪਾਲ ਸਿੰਘ ਸਮੇਤ ਕਈ ਆਲਾ ਅਧਿਕਾਰੀ ਤੇ ਮੰਤਰੀ ਹਾਜ਼ਰ ਸਨ।
ਇਸ ਤੋਂ ਬਿਨਾਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੇ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਣ ਮੌਕੇ ਕਿਹਾ ਕਿ ਕਰਤਾਰਪੁਰ ਸਾਹਿਬ ਅਤੇ ਨਨਕਾਣਾ ਸਾਹਿਬ ਦੋਵੇਂ ਹੀ ਸਿੱਖ ਸੰਗਤ ਲਈ ਮਹੱਤਵਪੂਰਨ ਅਸਥਾਨ ਹਨ। ਉਨ੍ਹਾਂ ਕਿਹਾ ਕਿ ਰਿਸ਼ਤੇ ਕਿੰਨੇ ਵੀ ਤਣਾਅਪੂਰਨ ਹੋਣ, ਅਸੀਂ ਸਿੱਖਾਂ ਨੂੰ ਇੱਥੇ ਆਉਣ ਤੋਂ ਕਦੇ ਨਹੀਂ ਰੋਕਾਂਗੇ।
ਵੀਡੀਓ ਦੇਖਣ ਲਈ ਹੇਠ ਲਿੰਕ ਤੇ ਕਲਿਕ ਕਰੋ
https://www.youtube.com/watch?v=BKCtxBfeG-w&feature=youtu.be