ਲੋਕੇਸ਼ ਰਿਸ਼ੀ
ਗੁਰਦਾਸਪੁਰ, 1 ਨਵੰਬਰ 2019 - ਨੈਸ਼ਨਲ ਹਾਈਵੇ ਅਥਾਰਿਟੀ ਦੇ ਨਵੇਂ ਨਿਯੁਕਤ ਕੀਤੇ ਗਏ ਚੇਅਰਮੈਨ ਸੁਖਬੀਰ ਸਿੰਘ ਸੰਧੂ ਸ਼ੁੱਕਰਵਾਰ ਨੂੰ ਡੇਰਾ ਬਾਬਾ ਨਾਨਕ ਵਿਖੇ ਪਹੁੰਚੇ ਅਤੇ ਭਾਰਤੀ ਖੇਤਰ ਦੇ ਕਰਤਾਰਪੁਰ ਕਾਰੀਡੋਰ ਦਾ ਪਹਿਲੀ ਵਾਰ ਨਰੀਖਣ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਅਤੇ ਸਥਾਨਕ ਪ੍ਰਸ਼ਾਸਨ ਦੇ ਅਧਿਕਾਰੀ ਵੀ ਮੌਜੂਦ ਸਨ। ਕਾਰੀਡੋਰ ਦਾ ਪੈਦਲ ਜਾਇਜ਼ਾ ਲੈਂਦਿਆਂ ਸੰਧੂ ਵੱਲੋਂ ਬੂਟੇ ਲਗਾ ਕੇ ਵਾਤਾਵਰਨ ਨੂੰ ਸੰਭਾਲਣ ਦਾ ਸੰਦੇਸ਼ ਵੀ ਦਿੱਤਾ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੇਅਰਮੈਨ ਸੰਧੂ ਨੇ ਕਿਹਾ ਕਿ ਉਹ ਅੱਜ ਨੈਸ਼ਨਲ ਹਾਈਵੇ ਅਥਾਰਿਟੀ ਵੱਲੋਂ ਬਣਾਈ ਗਈ ਕਾਰੀਡੋਰ ਵਾਲੀ ਸੜਕ ਦਾ ਮੁਆਇਨਾ ਕਰਨ ਆਏ ਸਨ ਅਤੇ ਉਹ ਸੜਕ ਨਿਰਮਾਣ ਨੂੰ ਲੈ ਕੇ ਪੂਰੀ ਤਰਾਂ ਸੰਤੁਸ਼ਟ ਹਨ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਇੰਨੇ ਵੱਡੇ ਪੱਧਰ ਦੇ ਕੰਮ ਨੂੰ ਥੋੜ੍ਹੇ ਸਮੇਂ ਵਿੱਚ ਨੇਪਰੇ ਚੜ੍ਹਾਉਣਾ ਆਮ ਗੱਲ ਨਹੀਂ ਹੈ ਅਤੇ ਤੇਜ਼ੀ ਨਾਲ ਕੰਮ ਕਰਦਿਆਂ ਕੁੱਝ ਛੋਟੀਆਂ ਮੋਟੀਆਂ ਖ਼ਾਮੀਆਂ ਰਹਿ ਜਾਣਾ ਕੋਈ ਵੱਡੀ ਗੱਲ ਨਹੀਂ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਵਿਭਾਗ ਵੱਲੋਂ ਵੈਸੇ ਤਾਂ ਸੜਕ ਨਿਰਮਾਣ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ। ਪਰ ਕਾਰੀਡੋਰ ਨਿਰਮਾਣ ਸਬੰਧੀ ਵਾਹਨਾਂ ਦੇ ਲਾਂਘੇ ਲਈ ਕੁੱਝ ਥਾਂਵਾਂ ਤੇ ਸੜਕ ਦਾ ਨਿਰਮਾਣ ਰੋਕਿਆ ਗਿਆ ਹੈ। ਉਨ੍ਹਾਂ ਭਰੋਸਾ ਦਵਾਇਆ ਕਿ ਅਗਲੇ 8 ਦਿਨਾਂ ਅੰਦਰ ਬਾਕੀ ਥਾਂਵਾਂ ਤੇ ਵੀ ਸੜਕ ਦਾ ਕੰਮ ਮੁਕੰਮਲ ਕਰ ਲਿਆ ਜਾਵੇਗਾ।
ਵੀਡੀੳ ਦੇਖਣ ਲਈ ਹੇਠ ਲਿੰਕ 'ਤੇ ਕਲਿੱਕ ਕਰੋ :-
https://www.youtube.com/watch?v=bqpdlQ2uWBE&feature=youtu.be