← ਪਿਛੇ ਪਰਤੋ
ਗੁਰਨਾਮ ਸਿੱਧੂ
ਫਿਰੋਜ਼ਪੁਰ, 5 ਨਵੰਬਰ 2019 - ਡਿਪਟੀ ਕਮਿਸ਼ਨਰ ਚੰਦਰ ਨੇ ਕਿਹਾ ਕਿ ਜੇਕਰ ਕਿਸੇ ਪਿੰਡ ਵਿਚ ਕੋਈ ਕਿਸਾਨ ਪਰਾਲੀ ਨੂੰ ਅੱਗ ਲਗਾਉਂਦਾ ਹੈ ਤਾਂ ਉਸ ਕਿਸਾਨ ਦੇ ਨਾਲ ਨਾਲ ਗ੍ਰਾਮ ਪੰਚਾਇਤ ਅਤੇ ਪਿੰਡ ਦੇ ਸਰਪੰਚ ਤੇ ਵੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਚਾ ਦਰਜ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ ਦੇ ਆਦੇਸ਼ ਅਨੁਸਾਰ ਇਹ ਆਦੇਸ਼ ਤੁਰੰਤ ਪ੍ਰਭਾਵ ਹੀ ਲਾਗੂ ਹੋ ਗਏ ਹਨ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੇ ਪਿੰਡ ਵਿੱਚ ਅੱਗ ਲੱਗਣ ਦੀ ਕੋਈ ਘਟਨਾ ਵਾਪਰਦੀ ਹੈ ਤਾਂ ਨਾ ਸਿਰਫ ਕਿਸਾਨ ਬਲਕਿ ਸਰਪੰਚ ਅਤੇ ਗ੍ਰਾਮ ਪੰਚਾਇਤ ਵੀ ਜਵਾਬਦੇਹੀ ਹੋਵੇਗੀ। ਉਨ੍ਹਾਂ ਕਿਹਾ ਕਿ ਅਜਿਹੀ ਘਟਨਾ ਵਿੱਚ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਵੱਲੋਂ ਐੱਸਐੱਸਪੀ ਨੂੰ ਅਜਿਹੇ ਸਾਰੇ ਮਾਮਲਿਆਂ ਵਿੱਚ ਤੁਰੰਤ ਐਫਆਈਆਰ ਦਰਜ ਕਰਨ ਲਈ ਕਿਹਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਝੋਨੇ ਦੀ ਪਰਾਲੀ ਸਾੜਨ ਨਾਲ ਵਾਤਾਵਰਣ ਲਈ ਗੰਭੀਰ ਖ਼ਤਰਾ ਪੈਦਾ ਹੋਇਆ ਹੈ ਅਤੇ ਇਸ ਅਪਰਾਧਕ ਹਰਕਤ ਵਿਚ ਸ਼ਾਮਲ ਕਿਸਾਨ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਖਤਰਾ ਪੈਦਾ ਕਰ ਰਹੇ ਹਨ ਕਿਉਂਕਿ ਉਹ ਆਉਣ ਵਾਲੇ ਸਮੇਂ ਵਿਚ ਤੰਦਰੁਸਤ ਹਵਾ ਵਿਚ ਸਾਹ ਨਹੀਂ ਲੈ ਸਕਣਗੇ। ਉਨ੍ਹਾਂ ਕਿਹਾ ਕਿ ਇਹ ਮਨੁੱਖੀ ਜੀਵਨ ਲਈ ਵੀ ਬਹੁਤ ਖਤਰਨਾਕ ਸੀ, ਇਸ ਲਈ ਸਾਨੂੰ ਸਾਰਿਆਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਸਾਡੇ ਜ਼ਿਲ੍ਹੇ ਵਿੱਚ ਅਜਿਹੀ ਕੋਈ ਘਟਨਾ ਨਾ ਵਾਪਰੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਲਾਉਣ ਦੀ ਬਜਾਏ ਖੇਤੀਬਾੜੀ ਵੱਲੋਂ ਸਿਫ਼ਾਰਸ਼ ਕੀਤੇ ਜਾਂਦੇ ਸੰਦਾਂ ਦੀ ਵਰਤੋਂ ਕਰਕੇ ਪਰਾਲੀ ਦਾ ਨਿਪਟਾਰਾ ਕਰਨ।
Total Responses : 266