ਚੰਡੀਗੜ੍ਹ, 6 ਨਵੰਬਰ 2019 - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ। ਦੇਸ਼ ਦੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ, ਸਾਬਕਾ ਪ੍ਰਧਾਨ ਮੰਤਰੀ ਡਾ ਮਨਮੋਹਨ ਸਿੰਘ, ਪੰਜਾਬ ਵਿਧਾਨ ਸਭਾ ਦੇ ਰਾਜਪਾਲ ਵੀ ਪੀ ਸਿੰਘ ਬਦਨੌਰ, ਹਰਿਆਣਾ ਦੇ ਰਾਜਪਾਲ ਸੱਤਿਆਦੇਵ, ਨਰਾਇਣ ਆਰੀਆ, ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ ਪੀ ਸਿੰਘ, ਹਰਿਆਣਾ ਵਿਧਾਨ ਸਭਾ ਦੇ ਸਪੀਕਰ ਸਣੇ ਪੰਜਾਬ ਦੀ ਸਮੁੱਚੀ ਕੈਬਨਿਟ, ਪੰਜਾਬ ਦੇ ਲੋਕ ਸਭਾ ਤੇ ਰਾਜ ਸਭਾ ਮੈਂਬਰ ਅਤੇ ਪੰਜਾਬ ਤੇ ਹਰਿਆਣਾ ਦੇ ਸਮੂਹ ਵਿਧਾਇਕ ਹਾਜ਼ਰ ਹੋਏ।
1966 ਤੋਂ ਬਾਅਦ ਪੰਜਾਬ ਤੇ ਹਰਿਆਣਾ ਦੇ ਸਾਰੇ ਐਮ ਐਲ ਏ ਪਹਿਲੀ ਵਾਰ ਇਕ ਸੈਸ਼ਨ ਵਿੱਚ ਇਕੱਠੇ ਪੁੱਜੇ।
ਪੰਜਾਬ ਦੇ ਪੰਜ ਵਾਰ ਦੇ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਆਪਣੇ ਦੋਸਤ ਮਰਹੂਮ ਦੇਵੀ ਲਾਲ ਦੇ ਪੜਪੋਤੇ ਅਤੇ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਇਕੱਠੇ ਇਕ ਬੈਂਚ ਉਪਰ ਬੈਠੇ।
ਗਵਰਨਰ ਗੈਲਰੀ ਵਿੱਚ ਛੇ ਲੋਕ ਸਭਾ ਮੈਂਬਰ ਪਰਨੀਤ ਕੌਰ, ਮਨੀਸ਼ ਤਿਵਾੜੀ, ਚੌਧਰੀ ਸੰਤੋਖ ਸਿੰਘ, ਮੁਹੰਮਦ ਸਦੀਕ, ਡਾ ਅਮਰ ਸਿੰਘ ਤੇ ਜਸਬੀਰ ਸਿੰਘ ਡਿੰਪਾ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ, ਬਲਵਿੰਦਰ ਸਿੰਘ ਭੂੰਦੜ ਤੇ ਸ਼ਮਸ਼ੇਰ ਸਿੰਘ ਦੂਲੋ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ, ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਅਤੇ ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਚਰਨਜੀਤ ਸਿੰਘ ਅਟਵਾਲ ਵੀ ਹਾਜ਼ਰ ਹੋਏ[